ਸਿੱਖਿਆ ਵਿਭਾਗ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਨਿਰੰਤਰ ਯਤਨਸੀਲ:- ਜਿਲ੍ਹਾ ਅਧਿਕਾਰੀ
ਨਵ ਨਿਯੁਕਤ ਅਧਿਆਪਕਾਂ ਦੀ ਤਿੰਨ ਦਿਨੀਂ ਇੰਡਕਸਨ ਟ੍ਰੇਨਿੰਗ ਸਮਾਪਤ
ਪਠਾਨਕੋਟ (ਰਾਜਿੰਦਰ ਸਿੰਘ ਰਾਜਨ) ਸਿੱਖਿਆ ਵਿਭਾਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਹਿਨੁਮਾਈ ਅਧੀਨ ਅਤੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਤੇ ਸਿੱਖਿਆ ਸਕੱਤਰ ਕਿ੍ਰਸਨ ਕੁਮਾਰ ਦੀ ਯੋਗ ਅਗਵਾਈ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਨਿਰੰਤਰ ਯਤਨਸੀਲ ਹੈ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਜਸਵੰਤ ਸਿੰਘ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਰਾਜੇਸਵਰ ਸਲਾਰੀਆ ਵੱਲੋਂ ਸਿੱਖਿਆ ਵਿਭਾਗ ਵੱਲੋਂ ਮਾਸਟਰ ਕੇਡਰ ਦੀਆਂ 2392 ਅਸਾਮੀਆਂ ਅਧੀਨ ਨਿਯੁਕਤ ਹੋਏ ਅੰਗਰੇਜੀ ਵਿਸੇ ਦੇ ਅਧਿਆਪਕਾਂ ਦੀ ਤਿੰਨ ਰੋਜਾ ਇੰਡਕਸਨ ਟ੍ਰੇਨਿੰਗ ਦੇ ਅਖੀਰਲੇ ਦਿਨ ਅਧਿਆਪਕਾਂ ਨੂੰ ਸੰਬੋਧਿਤ ਕਰਦੇ ਹੋਏ ਕੀਤਾ।
ਇਸ ਬਾਰੇ ਜਾਣਕਾਰੀ ਦਿੰਦਿਆਂ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਜਸਵੰਤ ਸਿੰਘ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਰਾਜੇਸਵਰ ਸਲਾਰੀਆ ਨੇ ਦੱਸਿਆ ਕਿ ਅੰਗਰੇਜੀ ਵਿਸੇ ਦੇ ਨਵ-ਨਿਯੁਕਤ ਅਧਿਆਪਕਾਂ ਦੀ ਇਹ ਟ੍ਰੇਨਿੰਗ 23 ਅਗਸਤ ਤੋਂ 25 ਅਗਸਤ ਤੱਕ ਚੱਲੀ ਹੈ। ਟ੍ਰੇਨਿੰਗ ਦੌਰਾਨ ਅਧਿਆਪਕਾਂ ਨੂੰ ਵਿਸੇ ਨਾਲ ਸਬੰਧਤ ਟ੍ਰੇਨਿੰਗ ਦੇਣ ਦੇ ਨਾਲ-ਨਾਲ ਨੈਸਨਲ ਅਚੀਵਮੈਂਟ ਸਰਵੇਖਣ-2021 ਦੀ ਤਿਆਰੀ ਸਬੰਧੀ, ਈ-ਕੰਟੈਂਟ ਡਿਵੈੱਲਪਮੈਂਟ, ਦੀਕਸਾ ਪੋਰਟਲ ਤੇ ਕੰਟੈਂਟ ਨੂੰ ਅਪਲੋਡ ਕਰਨ, ਸਿੱਖਿਆ ਵਿਭਾਗ ਦੀਆਂ ਵੱਖ-ਵੱਖ ਵੈੱਬਸਾਈਟਾਂ ਤੇ ਪੋਰਟਲ ਦੀ ਵਰਤੋਂ, ਆਈ. ਸੀ. ਟੀ. ਰੂਲਜ ਬਾਰੇ ਵਿਸਤਾਰ ਨਾਲ ਟ੍ਰੇਨਿੰਗ ਦਿੱਤੀ ਗਈ ਹੈ।
ਇਸ ਸੰਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਨੇ ਦੱਸਿਆ ਕਿ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਵੱਲੋਂ ਨਵ ਨਿਯੁਕਤ ਅਧਿਆਪਕਾਂ ਦੀ ਤਿੰਨ ਦਿਨ ਚੱਲੀ ਇਸ ਟ੍ਰੇਨਿੰਗ ਦਾ ਸਮਾਂ ਸਵੇਰੇ 9 ਵਜੇ ਤੋਂ 4 ਵਜੇ ਤੱਕ ਰਿਹਾ ਹੈ। ਇਸ ਮੌਕੇ ਤੇ ਡੀਐਮ ਅੰਗਰੇਜੀ ਸਮੀਰ ਸਰਮਾਂ, ਬੀਐਮ ਰਾਮ ਪ੍ਰਕਾਸ, ਬੀਐਮ ਵਿਦਿਆ ਸਾਗਰ, ਬੀਐਮ ਰਾਜੇਸ ਮਹਾਜਨ, ਜਲਿ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ ਆਦਿ ਹਾਜਰ ਸਨ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp
Advertisements
Advertisements
Advertisements
Advertisements
Advertisements
Advertisements
Advertisements