ਚੰਡੀਗੜ੍ਹ : ਪੰਜਾਬ ਕਾਂਗਰਸਦੇ ਪ੍ਰਧਾਨ ਨਵਜੋਤ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ , ਸੁਖਬੀਰ ਬਾਦਲ ਤੇ ਬਿਕਰਮ ਮਜੀਠੀਆ ਤੇ ਵੱਡਾ ਦੋਸ਼ ਲਾਇਆ ਹੈ।
ਮਾਲੀ ਨੇ ਅੱਜ ਆਪਣੇ ਫੇਸਬੁੱਕ ਪੇਜ ’ਤੇ ਲਿਖਿਆ ਕਿ ਲੰਬੇ ਸਮੇਂ ਤੋਂ ਪੰਜਾਬ ਧਾਰਮਿਕ ਘੱਟ ਗਿਣਤੀਆਂ, ਦੱਬੇ-ਕੁੱਚਲੇ ਲੋਕਾਂ, ਮਨੁੱਖੀ ਹੱਕਾਂ, ਦੀ ਲੜਾਈ ਲੜ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਿਆਸਤ ਬੌਧਿਕ ਕੰਗਾਲੀ ਦੀ ਸ਼ਿਕਾਰ ਹੈ ਜਿਹੜੀ ਸਥਾਪਤੀ ਦੇ ਵਿਰੁੱਧ ਪੰਜਾਬ ਦੇ ਭਲੇ ਲਈ ਕਿਸੇ ਵੀ ਵੱਡੀ ਤੇ ਪ੍ਰਭਾਵਸ਼ਾਲੀ ਤਬਦੀਲੀ ਨੂੰ ਬਰਦਾਸ਼ਤ ਨਹੀਂ ਕਰਦੀ। ਉਨ੍ਹਾਂ ਕਿਹਾ ਕਿ ਉਹ ਲੋਟੂ ਤੇ ਸੌੜੇ ਸਵਾਰਥਾਂ ਵਾਲੀ ਸਿਆਸਤ ਦੇ ਵਿਰੁੱਧ ਹਮਖ਼ਿਆਲੀ ਸਾਥੀਆਂ ਤੇ ਤਾਕਤਾਂ ਨਾਲ ਮਿਲ ਕੇ ਸੰਘਰਸ਼ ਜਾਰੀ ਰੱਖੇਗਾ।
ਪੰਜਾਬ ਅੰਦਰ ਵੀ ਅਜਿਹੇ ਸਿਆਸਤਦਾਨਾਂ ਦੀ ਕਮੀ ਨਹੀਂ ਰਹੀ ਜਿਹੜੇ ਦਿੱਲੀ ਦੇ ਪੰਜਾਬ ਵਿਰੋਧੀ ਕੁਹਾੜੇ ਦਾ ਦਸਤਾ ਬਣਨ ਲਈ ਇਕ ਦੂਜੇ ਤੋਂ ਮੋਹਰੀ ਹੋਣ ਦੀ ਕਾਹਲ ‘ਚ ਰਹੇ ਹਨ ਤੇ ਹੁਣ ਵੀ ਹਨ, ਪਰ ਪੰਜਾਬ ਆਪਣੇ ਸੱਚੇ ਸਪੂਤ ਦੀ ਭਾਲ ‘ਚ ਅੱਜ ਵੀ ਦੁਬਿਧਾ ਤੇ ਭਟਕਣ ਦਾ ਸ਼ਿਕਾਰ ਹੈ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp