ਚੱਕ ਸਾਧੂ ਤੋਂ ਚੱਗਰਾਂ ਤੱਕ 10.25 ਕਿਲੋਮੀਟਰ ਸੜਕ ਦੀ ਚੌੜਾਈ ਹੋਵੇਗੀ 18 ਫੁੱਟ, ਦੋ-ਚਾਰ ਦਿਨਾਂ ’ਚ ਕੰਮ ਦੀ ਹੋਵੇਗੀ ਸ਼ੁਰੂਆਤ
: ਸੁੰਦਰ ਸ਼ਾਮ ਅਰੋੜਾ
8.45 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਸੜਕ ਪਿੰਡ ਮੰਨਣ, ਬਸੀ ਹਸਤਖਾਂ, ਮਲਮਜ਼ਾਰਾ, ਬਹਾਦਰਪੁਰ ਬਾਹੀਆਂ ਹੁੰਦੀ ਹੋਈ ਨਿਕਲੇਗੀ ਚੱਗਰਾਂ
ਰੋਜ਼ਾਨਾ ਹਜ਼ਾਰਾਂ ਦੀ ਆਵਾਜਾਈ ਨੂੰ ਹੋਵੇਗਾ ਫਾਇਦਾ
ਹੁਸ਼ਿਆਰਪੁਰ : ਪੰਜਾਬ ਸਰਕਾਰ ਵਲੋਂ ਹੁਸ਼ਿਆਰਪੁਰ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਊਨਾ ਰੋਡ ’ਤੇ ਪੈਂਦੇ ਪਿੰਡ ਚੱਕ ਸਾਧੂ ਤੋਂ ਚੰਡੀਗੜ੍ਹ ਰੋਡ ’ਤੇ ਪਿੰਡ ਚੱਗਰਾਂ ਤੱਕ 10.25 ਕਿਲੋਮੀਟਰ ਲੰਬੀ ਸੜਕ ਦੀ ਚੌੜਾਈ ਮੌਜੂਦਾ 10 ਫੁੱਟ ਤੋਂ 18 ਫੁੱਟ ਕਰਨ ਨੂੰ ਪ੍ਰਵਾਨਗੀ ਦਿੱਤੀ ਗਈ ਹੈ ਜਿਸ ਨਾਲ ਰੋਜ਼ਾਨਾ ਹਜ਼ਾਰਾਂ ਦੀ ਗਿਣਤੀ ’ਚ ਵਹੀਕਲਾਂ ਅਤੇ ਆਵਾਜਾਈ ਨੂੰ ਵੱਡੀ ਰਾਹਤ ਮਿਲੇਗੀ।
ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਸੜਕੀ ਪ੍ਰੋਜੈਕਟ 8.45 ਕਰੋੜ ਰੁਪਏ ਦੀ ਲਾਗਤ ਨਾਲ ਨੇਪਰੇ ਚਾੜਿਆ ਜਾਵੇਗਾ ਅਤੇ ਆਉਂਦੇ ਦੋ-ਚਾਰ ਦਿਨਾਂ ’ਚ ਇਸ ਕੰਮ ਦੀ ਸ਼ੁਰੂਆਤ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪਿੰਡ ਚੱਕ ਸਾਧੂ ਤੋਂ ਸ਼ੁਰੂ ਹੋ ਕੇ ਇਹ ਸੜਕ ਪਿੰਡ ਮੰਨਣ, ਬਸੀ ਹਸਤਖਾਂ ਹੁੰਦੀ ਹੋਈ ਮੱਲਮਜ਼ਾਰਾ ਅਤੇ ਬਹਾਦਰਪੁਰ ਬਾਹੀਆਂ ਰਾਹੀਂ ਚੰਡੀਗੜ੍ਹ ਰੋਡ ’ਤੇ ਚੱਗਰਾਂ ਵਿਖੇ ਨਿਕਲੇਗੀ ਜਿਸ ਨਾਲ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੀ ਆਵਾਜਾਈ ਨੂੰ ਵੀ ਵੱਡਾ ਫਾਇਦਾ ਪਹੁੰਚੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਲੋੜੀਂਦੀਆਂ ਇੰਜੀਨੀਅਰਿੰਗ ਪ੍ਰਕਿਰਿਆਵਾਂ ਮੁਕੰਮਲ ਕਰਕੇ ਭਵਿੱਖੀ ਲੋੜਾਂ ਦੇ ਮੱਦੇਨਜ਼ਰ ਇਹ ਪ੍ਰੋਜੈਕਟ ਨੂੰ ਸ਼ੁਰੂ ਕੀਤਾ ਜਾ ਰਿਹਾ ਹੈ ਜੋ ਕਿ ਸ਼ਹਿਰ ਵਿਚ ਆਉਣ ਵਾਲੇ ਵੱਡੇ ਟਰੈਫਿਕ ਨੂੰ ਬਾਹਰੋ-ਬਾਹਰ ਚੰਡੀਗੜ੍ਹ ਰੋਡ ਲਈ ਤਬਦੀਲ ਕਰ ਦੇਵੇਗਾ।
ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੁਸ਼ਿਆਰਪੁਰ ਦੀਆਂ 126.62 ਕਿਲੋਮੀਟਰ Çਲੰਕ ਅਤੇ ਸ਼ਹਿਰੀ ਸੜਕਾਂ ਦੀ 22.03 ਕਰੋੜ ਰੁਪਏ ਦੀ ਲਾਗਤ ਨਾਲ ਕਾਇਆਕਲਪ ਕੀਤੀ ਜਾ ਚੁੱਕੀ ਹੈ ਜਦਕਿ ਆਉਂਦੇ ਸਮੇਂ ਵਿਚ 14 ਸੜਕਾਂ ਦੀ ਮੁਰੰਮਤ ਅਤੇ ਨਵੀਆਂ ਸੜਕਾਂ ਬਨਣ ਜਾ ਰਹੀਆਂ ਹਨ ਜਿਨ੍ਹਾਂ ਵਿਚੋਂ 1.53 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀਆਂ ਸੜਕਾਂ ਦੇ ਟੈਂਡਰ ਲੱਗ ਚੁੱਕੇ ਹਨ ਅਤੇ 3.22 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀਆਂ ਸੜਕਾਂ ਦੀ ਤਜਵੀਜ਼ ਪ੍ਰਵਾਨਗੀ ਅਧੀਨ ਹੈ।
ਹੁਸ਼ਿਆਰਪੁਰ ਸ਼ਹਿਰ ਅਤੇ ਇਸ ਦੇ ਆਲੇ-ਦੁਆਲੇ ਦੇ ਖੇਤਰਾਂ ’ਚ ਵਿਕਾਸ ਪੱਖੋਂ ਕਿਸੇ ਕਿਸਮ ਦੀ ਕਮੀ ਨਾ ਛੱਡਣ ਦੀ ਵਚਨਬੱਧਤਾ ਦੁਹਰਾਉਂਦਿਆਂ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਜਿਲ੍ਹਾ ਵਾਸੀਆਂ ਨੂੰ ਪਿਛਲੇ ਦਿਨੀਂ ਸਾਈਕਲ ਟਰੈਕ, ਕਮਿਊਨਿਟੀ ਸੈਂਟਰ, ਬਹੁਮੰਤਵੀਂ ਇੰਡੋਰ ਸਪੋਰਟਸ ਹਾਲ ਸਮਰਪਿਤ ਕਰਨ ਦੇ ਨਾਲ-ਨਾਲ ਸਰਕਾਰੀ ਕਾਲਜ ਵਿਚ ਵਿਦਿਆਰਥੀਆਂ ਦੀ ਸਹੂਲਤ ਲਈ ਲਾਇਬ੍ਰੇਰੀ ਦੀ ਸ਼ੁਰੂਆਤ ਕਰਵਾਈ ਗਈ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp