DEO GSP : ਹਰ ਸਕੂਲ ਮੁਖੀ ਹਰ ਬੱਚੇ ਤੱਕ ਪਹੁੰਚ ਕਰਨ ਲਈ ਕਰੇ ਯੋਜਨਾਬੰਦੀ – ਮਦਨ ਲਾਲ ਸ਼ਰਮਾ

ਨੈਸ਼ਨਲ ਅਚੀਵਮੈਂਟ ਸਰਵੇ ਨੂੰ ਲੈ ਕੇ ਬਲਾਕ ਸਕੂਲਾਂ ਦੇ ਮੁਖੀਆਂ ਦੀ ਲਗਾਈ ਵਰਕਸ਼ਾਪ

ਹਰ ਸਕੂਲ ਮੁਖੀ ਹਰ ਬੱਚੇ ਤੱਕ ਪਹੁੰਚ ਕਰਨ ਲਈ ਕਰੇ ਯੋਜਨਾਬੰਦੀ – ਮਦਨ ਲਾਲ ਸ਼ਰਮਾ

Advertisements

ਗੁਰਦਾਸਪੁਰ 7 ਸਿਤੰਬਰ (ਗਗਨ )

Advertisements

ਪੀ.ਜੀ.ਆਈ. ਸਰਵੇ ਵਿੱਚ ਪੰਜਾਬ ਦੇ ਸਿੱਖਿਆ ਵਿਭਾਗ ਜਿੱਥੇ ਪੂਰੇ ਭਾਰਤ ਦੇ ਰਾਜਾਂ ਵਿੱਚ ਅੱਵਲ ਰਿਹਾ ਹੈ , ਉੱਥੇ ਨੈਸ਼ਨਲ ਪ੍ਰਾਪਤੀ ਸਰਵੇਖਣ ਲਈ ਵੀ ਅਧਿਆਪਕਾਂ ਵੱਲੋਂ ਬੱਚਿਆਂ ਤੇ ਫੋਕਸ ਕਰਦੇ ਹੋਏ ਹਰ ਪੱਖੋਂ ਤਿਆਰੀ ਕਰਵਾਈ ਜਾ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮਦਨ ਲਾਲ ਸ਼ਰਮਾ ਨੇ ਸਾਰੇ ਸਕੂਲ ਮੁਖੀਆਂ ਨੂੰ ਹਰ ਬੱਚੇ ਤੱਕ ਪਹੁੰਚ ਬਣਾਉਣ ਲਈ ਯੋਜਨਾਬੰਦੀ ਕਰਨ ਲਈ ਕਿਹਾ। ਵਰਕਸ਼ਾਪ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮਦਨ ਲਾਲ ਸ਼ਰਮਾ ਨੇ ਦੱਸਿਆ ਕਿ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੀ ਸ਼ਾਮਿਲ ਕੀਤਾ ਜਾਣਾ ਹੈ। ਇਸ ਲਈ ਪ੍ਰਾਈਵੇਟ ਸਕੂਲਾਂ ਦੇ ਅਧਿਆਪਕਾਂ ਨੂੰ ਵੀ ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਪੂਰੀ ਤਰ੍ਹਾਂ ਜਾਗਰੂਕ ਕਰਨ ਲਈ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ ਹੈ।

Advertisements


ਡਿਪਟੀ ਡੀ.ਈ.ਓ. ਐਲੀ: ਬਲਬੀਰ ਸਿੰਘ ਨੇ ਦੱਸਿਆ ਕਿ ਨੈਸ਼ਨਲ ਅਚੀਵਮੈਂਟ ਸਰਵੇਖਣ ਸੰਬੰਧੀ ਸਾਰੇ ਸਿੱਖਿਆ ਅਧਿਕਾਰੀਆਂ ਤੇ ਅਧਿਆਪਕਾਂ ਦੀ ਟ੍ਰੇਨਿੰਗ ਲਗਾਈ ਜਾ ਚੁੱਕੀ ਹੈ ਅਤੇ ਸਕੂਲ ਪੱਧਰ ਤੇ ਅਧਿਆਪਕਾਂ ਵੱਲੋਂ ਯੋਜਨਾਬੰਦ ਤਰੀਕੇ ਨਾਲ ਤਿਆਰੀ ਕਰਵਾਈ ਜਾ ਰਹੀ ਹੈ। ਇਸ ਦੇ ਚੱਲਦਿਆਂ ਸਿੱਖਿਆ ਵਿਭਾਗ ਵੱਲੋਂ ਸਮੇਂ ਸਮੇਂ ਤੇ ਅਭਿਆਸ ਪ੍ਰਸ਼ਨਾਵਲੀ ਦੀਆਂ ਵਿਸ਼ਾਲ ਸ਼ੀਟਾ ਭੇਜੀਆਂ ਜਾ ਰਹੀਆਂ ਹਨ , ਜੋ ਕਿ ਬੱਚਿਆਂ ਲਈ ਵਰਦਾਨ ਸਾਬਤ ਹੋ ਰਹੀਆਂ ਹਨ।
ਇਸ ਮੌਕੇ ਤੇ ਬੀਪੀਈਓ ਕਾਹਨੂੰਵਾਨ-1 ਲਖਵਿੰਦਰ ਸਿੰਘ ਨੇ ਜਾਣਕਾਰੀ ਦਿੱਤੀ ਕਿ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਇਸ ਬਲਾਕ ਪੱਧਰੀ ਨੈਸ ਟ੍ਰੇਨਿੰਗ ਵਿੱਚ ਸਰਕਾਰੀ ਦੇ ਨਾਲ ਨਾਲ ਪ੍ਰਾਈਵੇਟ ਅਤੇ ਏਡਿਡ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਵੀ ਜੋੜਿਆ ਗਿਆ ਹੈ , ਜਿਨ੍ਹਾਂ ਨੂੰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਵੱਲੋਂ ਟ੍ਰੇਨਿੰਗ ਦਿੱਤੀ ਗਈ ਹੈ। ਇਸ ਮੌਕੇ ਮੀਡੀਆ ਕੋਆਰਡੀਨੇਟਰ ਗਗਨਦੀਪ ਸਿੰਘ , ਜਿਲ੍ਹਾ ਕੋਆਰਡੀਨੇਟਰ ਲਖਵਿੰਦਰ ਸਿੰਘ ਸੇਖੋ , ਸਹਾਇਕ ਕੋਆਰਡੀਨੇਟਰ ਨਿਸਚਿੰਤ ਕੁਮਾਰ , ਵਿਕਾਸ ਸ਼ਰਮਾ , ਬੀ.ਐਮ.ਟੀ. ਮਲਕੀਤ ਸਿੰਘ , ਨਸੀਬ ਸਿੰਘ , ਰਾਮ ਸਿੰਘ , ਜਤਿੰਦਰ ਸਿੰਘ ਆਦਿ ਹਾਜ਼ਰ ਸਨ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply