ਜ਼ਿਲ੍ਹੇ ’ਚ ਲਾਭਪਾਤਰੀਆਂ ਨੂੰ ਹੁਣ ਤੱਕ ਲੱਗੀਆਂ ਕੋਵਿਡ-19 ਟੀਕਾਕਰਨ ਦੀਆਂ 1179912 ਡੋਜ਼ਾਂ : ਅਪਨੀਤ ਰਿਆਤ
ਡਿਪਟੀ ਕਮਿਸ਼ਨਰ ਨੇ ਲਾਭਪਾਤਰੀਆਂ ਨੂੰ ਟੀਕਾਕਰਨ ਲਈ ਕੀਤਾ ਪ੍ਰੇਰਿਤ
ਕਿਹਾ ਹੁਣ ਤੱਕ ਜ਼ਿਲ੍ਹੇ ਦੇ 3 ਲੱਖ ਲਾਭਪਾਤਰੀਆਂ ਨੂੰ ਲਗਾਈ ਜਾ ਚੁੱਕੀ ਹੈ ਕੋਵਿਡ-19 ਟੀਕਾਕਰਨ ਦੀਆਂ ਦੋਵੇਂ ਡੋਜ਼ਾਂ
8 ਸਤੰਬਰ ਨੂੰ ਅਰੋੜਾ ਕੰਪਲੈਕਸ ਜਲੰਧਰ ਰੋਡ ਤੇ ਸ਼ਕਤੀ ਮੰਦਰ ’ਚ ਲੱਗੇਗਾ ਕੋਵੀਸ਼ੀਲਡ ਦਾ ਵਿਸ਼ੇਸ਼ ਟੀਕਾਕਰਨ ਕੈਂਪ
ਹੁਸ਼ਿਆਰਪੁਰ : ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਕਿ ਜ਼ਿਲ੍ਹੇ ਵਿਚ ਕੋਵਿਡ-19 ਟੀਕਾਕਰਨ ਨੂੰ ਲੈ ਕੇ ਲੋਕਾਂ ਵਿਚ ਕਾਫ਼ੀ ਉਤਸ਼ਾਹ ਹੈ ਜਿਸ ਦੇ ਚੱਲਦੇ ਟੀਕਾਕਰਨ ਕਰਵਾਉਣ ਵਾਲਿਆਂ ਦੀ ਸੰਖਿਆ ਲਗਾਤਾਰ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਕੋਵਿਡ-19 ਟੀਕਾਕਰਨ ਨੂੰ ਲੈ ਕੇ ਲੋਕਾਂ ਵਲੋਂ ਦਿਖਾਏ ਗਏ ਉਤਸ਼ਾਹ ਦੇ ਚੱਲਦੇ ਜ਼ਿਲ੍ਹੇ ਵਿਚ ਕੋਵਿਡ ਟੀਕਾਕਰਨ ਦਾ ਅੰਕੜਾ 10 ਲੱਖ ਪਾਰ ਕਰ ਚੁੱਕਾ ਹੈ। ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ 1179912 ਕੋਵਿਡ-19 ਦੀਆਂ ਟੀਕਾਕਰਨ ਡੋਜ਼ਾਂ ਲੱਗ ਚੁੱਕੀਆਂ ਹਨ, ਜਿਨ੍ਹਾਂ ਵਿਚ 877833 ਪਹਿਲੀ ਡੋਜ਼ ਅਤੇ 302079 ਦੀ ਦੂਜੀ ਡੋਜ਼ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ 3 ਲੱਖ ਲੋਕਾਂ ਨੂੰ ਕੋਵਿਡ-19 ਟੀਕਾਕਰਨ ਦੀਆਂ ਦੋਵੇਂ ਡੋਜ਼ਾਂ ਲੱਗ ਚੁੱਕੀਆਂ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 8 ਸਤੰਬਰ ਨੂੰ ਅਰੋੜਾ ਕੰਪਲੈਕਸ ਨਜਦੀਕ ਪੰਜਾਬ ਨੈਸ਼ਨਲ ਬੈਂਕ ਜਲੰਧਰ ਰੋਡ ਅਤੇ ਸ਼ਕਤੀ ਮੰਦਰ ਨਈਂ ਆਬਾਦੀ ਵਿਚ ਕੋਵੀਸ਼ੀਲਡ ਦਾ ਵਿਸ਼ੇਸ਼ ਟੀਕਾਕਰਨ ਕੈਂਪ ਲਗਾਇਆ ਜਾ ਰਿਹਾ ਹੈ ਜੋ ਕਿ ਸਵੇਰੇ 10 ਵਜੇ ਸ਼ੁਰੂ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਜ਼ਿਲ੍ਹੇ ਦੀਆਂ ਹੋਰ ਥਾਵਾਂ ’ਤੇ ਕੋਵਿਡ-19 ਟੀਕਾਕਰਨ ਚੱਲ ਰਿਹਾ ਹੈ, ਜਿਸ ਵਿਚ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਅੱਜ (ਮੰਗਲਵਾਰ) 10941 ਡੋਜ਼ਾਂ ਲਗਾਈਆਂ ਗਈਆਂ ਹਨ।
ਅਪਨੀਤ ਰਿਆਤ ਨੇ ਕਿਹਾ ਕਿ ਵੈਕਸੀਨੇਸ਼ਨ ਦੀ ਉਪਲਬੱਧਤਾ ਦੇ ਆਧਾਰ ’ਤੇ ਟੀਕਾਕਰਨ ਦੀ ਪ੍ਰਕਿਰਿਆ ਲਗਾਤਾਰ ਜਾਰੀ ਹੈ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵਲੋਂ ਵਿਸ਼ੇਸ਼ ਕੈਂਪ ਲਗਾ ਕੇ ਲੋਕਾਂ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਮਾਹਾਮਾਰੀ ਦੀ ਰੋਕਥਾਮ ਲਈ ਟੀਕਾਕਰਨ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਵੈਕਸੀਨੇਸ਼ਨ ਇਕ ਚੰਗੀ ਸ਼ੁਰੂਆਤ ਹੈ ਅਤੇ ਸਾਨੂੰ ਸਾਰਿਆਂ ਨੂੰ ਕੋਰੋਨਾ ਵਾਇਰਸ ਨੂੰ ਰੋਕਣ ਲਈ ਇਸ ਮੁਹਿੰਮ ਵਿਚ ਹਿੱਸੇਦਾਰ ਬਣਨਾ ਚਾਹੀਦਾ ਹੈ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp