9 ਸਤੰਬਰ ਤੋਂ 17 ਸਤੰਬਰ ਤੱਕ ਜ਼ਿਲ੍ਹੇ ’ਚ ਚਾਰ ਥਾਵਾਂ ’ਤੇ ਲੱਗੇਗਾ ਸੱਤਵਾਂ ਸੂਬਾ ਪੱਧਰੀ ਮੈਗਾ ਰੋਜ਼ਗਾਰ ਮੇਲਾ : ਅਪਨੀਤ ਰਿਆਤ
ਡਿਪਟੀ ਕਮਿਸ਼ਨਰ ਨੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਸੰਖਿਆ ’ਚ ਮੈਗਾ ਰੋਜ਼ਗਾਰ ਮੇਲਿਆਂ ਦਾ ਲਾਭ ਲੈਣ ਦੀ ਕੀਤੀ ਅਪੀਲ
ਮੈਗਾ ਰੋਜ਼ਗਾਰ ਮੇਲਿਆਂ ’ਚ ਰਾਸ਼ਟਰੀ ਤੇ ਅੰਤਰਰਾਸ਼ਟਰੀ ਕੰਪਨੀਆਂ ਵਲੋਂ ਕੀਤੀ ਜਾਵੇਗੀ ਯੋਗ ਉਮੀਦਵਾਰਾਂ ਦੀ ਚੋਣ
ਹੁਸ਼ਿਆਰਪੁਰ: ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮੁਹਿੰਮ ਤਹਿਤ ਸੱਤਵਾਂ ਸੂਬਾ ਪੱਧਰੀ ਮੈਗਾ ਰੋਜ਼ਗਾਰ ਮੇਲਾ 9 ਸਤੰਬਰ ਤੋਂ 17 ਸਤੰਬਰ ਤੱਕ ਵੱਖ-ਵੱਖ ਦਿਨਾਂ ਵਿਚ ਜ਼ਿਲ੍ਹੇ ਦੇ ਚਾਰ ਥਾਵਾਂ ’ਤੇ ਲਗਾਇਆ ਜਾਵੇਗਾ। ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਇਨ੍ਹਾਂ ਮੈਗਾ ਰੋਜ਼ਗਾਰ ਮੇਲਿਆਂ ਵਿਚ ਕਈ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਕੰਪਨੀਆਂ ਵਲੋਂ ਯੋਗ ਉਮੀਦਵਾਰਾਂ ਦੀ ਭਰਤੀ ਕੀਤੀ ਜਾਵੇਗੀ, ਇਸ ਲਈ ਜ਼ਿਲ੍ਹਾ ਵਾਸੀ ਵੱਧ ਤੋਂ ਵੱਧ ਇਨ੍ਹਾਂ ਮੇਲਿਆਂ ਦਾ ਲਾਭ ਉਠਾਉਣ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵਲੋਂ ਇਸ ਤਰ੍ਹਾਂ ਦੇ ਮੈਗਾ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 9 ਸਤੰਬਰ ਨੂੰ ਪਹਿਲਾ ਸੂਬਾ ਪੱਧਰੀ ਮੈਗਾ ਰੋਜ਼ਗਾਰ ਮੇਲਾ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦਫ਼ਤਰ ਸਰਕਾਰੀ ਆਈ.ਟੀ.ਆਈ. ਹੁਸਿਆਰਪੁਰ ਵਿਚ, ਦੂਸਰਾ ਮੇਲਾ 13 ਸਤੰਬਰ ਨੂੰ ਕੈਂਬ੍ਰਿਜ ਇੰਟਰਨੈਸ਼ਨਲ ਸਕੂਲ ਦਸੂਹਾ ਵਿਚ, ਤੀਸਰਾ ਰੋਜ਼ਗਾਰ ਮੇਲਾ 15 ਸਤੰਬਰ ਨੂੰ ਬੀ.ਡੀ.ਪੀ.ਓ. ਦਫ਼ਤਰ ਮਾਹਿਲਪੁਰ ਵਿਚ ਅਤੇ ਚੌਥਾ ਮੈਗਾ ਰੋਜ਼ਗਾਰ ਮੇਲਾ 17 ਸਤੰਬਰ ਨੂੰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦਫ਼ਤਰ ਸਰਕਾਰੀ ਆਈ.ਟੀ.ਆਈ. ਹੁਸ਼ਿਆਰਪੁਰ ਵਿਚ ਲਗਾਇਆ ਜਾਵੇਗਾ।
ਅਪਨੀਤ ਰਿਆਤ ਨੇ ਦੱਸਿਆ ਕਿ ਇਨ੍ਹਾਂ ਮੈਗਾ ਰੋਜ਼ਗਾਰ ਮੇਲਿਆਂ ਵਿਚ ਸੋਨਾਲੀਕਾ, ਸੈਂਚੁਰੀ ਪਲਾਈਵੁੱਡ, ਹਾਕਿਨਸ, ਵਰਧਮਾਨ, ਐਚ.ਡੀ.ਐਫ.ਸੀ. ਬੈਂਕ, ਆਈ.ਵੀ.ਵਾਈ. ਹਸਪਤਾਲ, ਕੋਕਾ ਕੋਲਾ, ਐਸ.ਆਈ.ਐਸ. ਸਕਿਉਰਟੀ, ਕਵਾਂਟਮ ਪੇਪਰ ਮਿਲ, ਕੇ.ਐਫ.ਸੀ. ਵਰਗੀਆਂ ਵੱਡੀਆਂ ਅਤੇ ਨਾਮਵਰ ਕੰਪਨੀਆਂ ਵਲੋਂ ਵੱਖ-ਵੱਖ ਆਸਾਮੀਆਂ ਲਈ ਭਰਤੀ ਕੀਤੀ ਜਾਵੇਗੀ। ਉਨ੍ਹਾਂ ਮੈਗਾ ਰੋਜ਼ਗਾਰ ਮੇਲਿਆਂ ਵਿਚ ਹਿੱਸਾ ਲੈਣ ਵਾਲੇ ਉਮੀਦਵਾਰਾਂ ਨੂੰ ਆਪਣਾ ਆਧਾਰ ਕਾਰਡ ਅਤੇ ਆਪਣੀ ਵਿਦਿਅਕ ਯੋਗਤਾ ਦੇ ਸਰਟੀਫਿਕੇਟ ਨਾਲ ਲਿਆਉਣ ਲਈ ਕਿਹਾ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕਰਦੇ ਹੋਏ ਇਨ੍ਹਾਂ ਮੈਗਾ ਰੋਜ਼ਗਾਰ ਮੇਲਿਆਂ ਦਾ ਲਾਭ ਲੈਣ ਲਈ ਕਿਹਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਉਮੀਦਵਾਰ ਦਫ਼ਤਰ ਦੇ ਹੈਲਪਲਾਈਨ ਨੰਬਰ 62801-97708 ’ਤੇ (ਸਵੇਰੇ 9 ਵਜੇ ਤੋਂ ਸ਼ਾਮ 5 ਵਜੇ) ਤੱਕ ਸੰਪਰਕ ਕਰਨ ਸਕਦਾ ਹੈ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp