ਨੈਸ ਦੀ ਤਿਆਰੀ ਯੋਜਨਾਬੰਦ ਤਰੀਕੇ ਨਾਲ ਕੀਤੀ ਜਾਵੇ : ਡਾ : ਬੋਹਾ
ਗੁਰਦਾਸਪੁਰ (ਅਸ਼ਵਨੀ, ਗਗਨ )
ਨੈਸ਼ਨਲ ਪ੍ਰਾਪਤੀ ਸਰਵੇਖਣ ਵਿੱਚ ਪੰਜਾਬ ਨੂੰ ਅੱਵਲ ਲਿਆਉਣ ਲਈ ਅਧਿਆਪਕਾਂ ਵੱਲੋਂ ਬੱਚਿਆਂ ਤੇ ਫੋਕਸ ਕਰਦੇ ਹੋਏ ਹਰ ਪੱਖੋਂ ਤਿਆਰੀ ਕਰਵਾਈ ਜਾ ਰਹੀ ਹੈ। ਇਸੇ ਸਬੰਧੀ ਜਿਲ੍ਹਾ ਸਿੱਖਿਆ ਅਫ਼ਸਰ ਐਲੀ: ਮਦਨ ਲਾਲ ਸ਼ਰਮਾ ਦੀ ਅਗਵਾਈ ਵਿੱਚ ਸੈਂਟਰ ਹੈੱਡ ਟੀਚਰਾਂ ਅਤੇ ਪੜ੍ਹੋ ਪੰਜਾਬ ਦੀ ਇੱਕ ਰੋਜ਼ਾ ਵਰਕਸ਼ਾਪ ਲਗਾਈ ਗਈ। ਡੀ.ਈ.ਓ. ਐਲੀ: ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 10 ਬਲਾਕਾਂ ਦੇ ਸੈਂਟਰ ਹੈੱਡ ਟੀਚਰਾਂ ਅਤੇ ਪੜ੍ਹੋ ਪੰਜਾਬ ਮੈਂਬਰਾਂ ਦੀ ਟ੍ਰੇਨਿੰਗ ਸਿੱਖਿਆ ਤੇ ਸਿਖਲਾਈ ਸੰਸਥਾ ਗੁਰਦਾਸਪੁਰ ਵਿਖੇ ਅਤੇ 09 ਬਲਾਕਾਂ ਦੇ ਸੈਂਟਰ ਹੈੱਡ ਟੀਚਰਾਂ ਅਤੇ ਪੜ੍ਹੋ ਪੰਜਾਬ ਟੀਮ ਦੀ ਵਰਕਸ਼ਾਪ ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਧਾਰੀਵਾਲ 1 ਵਿਖੇ ਲਗਾਈ ਗਈ ਹੈ।
ਇਸ ਦੌਰਾਨ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਸਟੇਟ ਕੋਆਰਡੀਨੇਟਰ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਦੋਵੇਂ ਟ੍ਰੇਨਿੰਗਾਂ ਵਿਜਟ ਕਰਕੇ ਹਾਜ਼ਰ ਅਧਿਆਪਕਾਂ ਤੇ ਟੀਮ ਮੈਂਬਰਾਂ ਨਾਲ ਵਿਸਥਾਰ ਸਾਹਿਤ ਗੱਲਬਾਤ ਕਰਦੇ ਹੋਏ , ਨੈਸ ਸੰਬੰਧੀ ਵਿਸਥਾਰ ਸਾਹਿਤ ਵਿਚਾਰ ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਨੈਸ ਦੀ ਤਿਆਰੀ ਯੋਜਨਾਬੰਦ ਤਰੀਕੇ ਨਾਲ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਿੱਖਣ ਪਰਿਣਾਮਾਂ ਤੇ ਗੰਭੀਰਤਾ ਨਾਲ ਕੰਮ ਕਰਨ ਦੀ ਲੋੜ ਹੈ। ਇਸ ਮੌਕੇ ਡੀ.ਈ.ਓ. ਐਲੀ: ਮਦਨ ਲਾਲ ਸ਼ਰਮਾ ਤੇ ਡਿਪਟੀ ਡੀ.ਈ.ਓ. ਐਲੀ: ਬਲਬੀਰ ਸਿੰਘ ਨੇ ਵਿਸ਼ਵਾਸ ਦੁਆਇਆ ਕਿ 12 ਨਵੰਬਰ ਨੂੰ ਹੋਣ ਵਾਲੇ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਜਿਲ੍ਹਾ ਗੁਰਦਾਸਪੁਰ ਦੇ ਸਕੂਲਾਂ ਦੀ ਕਾਰਗੁਜ਼ਾਰੀ ਵਧੀਆਂ ਰਹੇਗੀ , ਜਿਸ ਲਈ ਸਿੱਖਿਆ ਅਧਿਕਾਰੀਆਂ ਤੇ ਅਧਿਆਪਕਾਂ ਵੱਲੋਂ ਬੱਚਿਆਂ ਤੱਕ ਆਪਣੀ ਸਾਕਾਰਤਮਕ ਪਹੁੰਚ ਕਰਦੇ ਹੋਏ ਮਿਹਨਤ ਕਰਵਾਈ ਜਾ ਰਹੀ ਤੇ ਇਸ ਲਈ ਸਿੱਖਿਆ ਅਧਿਕਾਰੀਆਂ ਦੀ ਸਿੱਖਿਆ ਵਿਭਾਗ ਵੱਲੋਂ ਟ੍ਰੇਨਿੰਗ ਲਗਾਈ ਜਾ ਚੁੱਕੀ ਹੈ। ਰਿਸੋਰਸ ਪਰਸਨ ਰਾਮ ਸਿੰਘ,ਜਸਵਿੰਦਰ ਸਿੰਘ , ਵਿਕਾਸ ਸ਼ਰਮਾ ਅਤੇ ਪਰਮਜੀਤ ਸਿੰਘ ਵੱਲੋਂ ਹਾਜ਼ਰ ਅਧਿਆਪਕਾਂ ਤੇ ਪੜ੍ਹੋ ਪੰਜਾਬ ਟੀਮ ਨੂੰ ਨੈਸ਼ਨਲ ਅਚੀਵਮੈਂਟ ਸਰਵੇ ਦੀ ਤਿਆਰੀ ਸੰਬੰਧੀ ਵਿਸਥਾਰ ਸਾਹਿਤ ਜਾਣਕਾਰੀ ਦਿੱਤੀ। ਇਸ ਮੌਕੇ ਡਾਇਟ ਪ੍ਰਿੰਸੀਪਲ ਚਰਨਬੀਰ ਸਿੰਘ , ਲੈਕਚਰਾਰ ਮੈਡਮ ਅਨੀਤਾ , ਨਰੇਸ਼ ਕੁਮਾਰ , ਮੁੱਖ ਦਫਤਰ ਤੋਂ ਗੁਰਤੇਜ ਖਟੜਾ, ਦਵਿੰਦਰ ਸਿੰਘ , ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਨੀਰਜ ਕੁਮਾਰ , ਮੀਡੀਆ ਕੋਆਰਡੀਨੇਟਰ ਗਗਨਦੀਪ ਸਿੰਘ , ਜਿਲ੍ਹਾ ਕੋਆਰਡੀਨੇਟਰ ਲਖਵਿੰਦਰ ਸਿੰਘ ਸੇਖੋਂ , ਸਹਾਇਕ ਕੋਆਰਡੀਨੇਟਰ ਨਿਸਚਿੰਤ ਕੁਮਾਰ , ਵਿਕਾਸ ਸ਼ਰਮਾ , ਬੀ.ਐਮ.ਟੀ. ਗੁਰਜੀਤ ਸਿੰਘ , ਰਣਜੀਤ ਸਿੰਘ , ਜਗਜੀਤ ਸਿੰਘ ਬੇਦੀ , ਜਗਦੀਸ਼ ਰਾਜ ਬੈਂਸ , ਸੈਂਟਰ ਮੁੱਖ ਅਧਿਆਪਕ ਮਨਦੀਪ ਕੌਰ , ਜਗਜੀਤ ਸਿੰਘ , ਦੀਪਕ ਭਾਰਦਵਾਜ , ਬਲਜਿੰਦਰ ਸਿੰਘ ਆਦਿ ਹਾਜ਼ਰ ਸਨ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp