ਕਾਂਗਰਸ ਪਾਰਟੀ ੋਚ ਆਉਣ ੋਤੇ ਸਮੂਹ ਪਰਿਵਾਰਾਂ ਦਾ ਸਵਾਗਤ ਕਰਦਿਆਂ ਕੈਪਟਨ ਸੰਧੂ ਨੇ ਕਿਹਾ ਕਿ ਉਨ੍ਹਾਂ ਦੀ ਸ਼ਮੂਲੀਅਤ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰੇਗੀ ਅਤੇ ਅਗਾਮੀ ਵਿਧਾਨ ਸਭਾ ਚੋਣਾਂ ਜਿੱਤਣ ਵਿਚ ਉਨ੍ਹਾਂ ਦਾ ਅਹਿਮ ਯੋਗਦਾਨ ਰਹੇਗਾ। ਉਹਨਾਂ ਕਿਹਾ ਕਿ ਹੋਰ ਰਾਜਨੀਤਿਕ ਪਾਰਟੀਆਂ ਦੇ ਆਗੂ ਅਤੇ ਵਰਕਰ ਵੀ ਜਲਦ ਆਪਣੇ ਬੇੜੇ ਵਿਚੋਂ ਕੁੱਦਣ ਲਈ ਉਤਸੁਕ ਹਨ ਜੋਕਿ ਆਉਣ ਵਾਲੇ ਦਿਨਾਂ ਵਿਚ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਜਾਣਗੇ।
ਇਸ ਮੌਕੇ ਸਰਪੰਚ ਜਗਦੇਵ ਸਿੰਘ ਦਿਓਲ ਨੇ ਕਿਹਾ ਕਿ ਇਹਨਾਂ ਪਰਿਵਾਰਾਂ ਦੇ ਆਉਣ ਨਾਲ ਕਾਂਗਰਸ ਪਾਰਟੀ ਦੇ ਪਰਿਵਾਰ ਵਿਚ ਵਾਧਾ ਹੋਇਆ ਹੈ। ਇਹਨਾਂ ਸਾਰਿਆਂ ਦਾ ਪਾਰਟੀ ਵਿਚ ਆਉਣ ਤੇ ਬਹੁਤ ਬਹੁਤ ਸੁਆਗਤ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇੌਨ੍ਹਾਂ ਪਰਿਵਾਰਾਂ ਦੀਆਂ ਸਭ ਸਮੱਸਿਆਵਾਂ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇਗਾ।
ਕਾਂਗਰਸ ਪਾਰਟੀ ਵਿੱਚ ਵੱਡੀ ਗਿਣਤੀ ਸਾਮਿਲ ਹੋਣ ਵਾਲਿਆਂ ਵਿੱਚਗੁਰਦੇਵ ਸਿੰਘ, ਮਹਿੰਦਰ ਸਿੰਘ, ਪਰਮਜੀਤ ਸਿੰਘ ਪੰਮਾ, ਪਾਲਾ ਸਿੰਘ, ਕੁਲਵਿੰਦਰ ਸਿੰਘ, ਜਗਦੀਸ਼ ਸਿੰਘ, ਰੂਪਾ ਸਿੰਘ, ਭਜਨ ਸਿੰਘ, ਸਵਰਨਜੀਤ ਸਿੰਘ, ਸੀਮਾ ਰਾਣੀ, ਸੁਰਜੀਤ ਕੌਰ, ਮਹਿੰਦਰ ਕੌਰ, ਬਿੱਟੂ ਸਿੰਘ, ਬੱਬੂ ਸਿੰਘ, ਰਾਜੂ ਸਿੰਘ, ਹਰਮੇਸ ਸਿੰਘ, ਮਲਕੀਤ ਸਿੰਘ, ਰਾਣੋ ਸਿੰਘ, ਹੁਸਨ ਸਿੰਘ, ਬਲਵਿੰਦਰ ਸਿੰਘ ਅਤੇ ਜੋਗਿੰਦਰ ਸਿੰਘ ਕਾਮਰੇਡ ਨੇ ਕਿਹਾ ਕਿ ਉਹ ਕੈਪਟਨ ਸੰਦੀਪ ਸੰਧੂ ਦੀ ਕਾਰਜਸੈਲੀ ਅਤੇ ਹਲਕੇ ਦਾਖੇ ਦੀ ਨੁਹਾਰ ਬਦਲਣ ਲਈ ਕਰਵਾਏ ਜਾ ਰਹੇ ਕਰੋੜਾ ਦੇ ਵਿਕਾਸ ਕਾਰਜਾਂ ਅਤੇ ਕੈਪਟਨ ਸੰਦੀਪ ਸਿੰਘ ਸੰਧੂ ਦੀ ਸ਼ਖਸੀਅਤ ਤੋ ਪ੍ਰਭਾਵਿਤ ਹੋ ਕੇ ਅੱਜ ਅਸੀ ਕਾਂਗਰਸ ਪਾਰਟੀ ਵਿੱਚ ਸਾਮਿਲ ਹੋਏ ਹਾਂ ਅਤੇ ਅਸੀ ਹੁਣ ਕਾਂਗਰਸ ਪਾਰਟੀ ਦੀ ਮਜਬੂਤੀ ਲਈ ਪਾਰਟੀ ਦੇ ਵਫਾਦਾਰ ਸਿਪਾਹੀ ਬਣ ਕੇ ਕੰਮ ਕਰਾਗੇ।
ਕੈਪਟਨ ਸੰਧੂ ਨੇ ਕਿਹਾ ਕਿ ਦਾਖਾ ਹਲਕੇ ਦੇ ਵਿਕਾਸ ਲਈ ਉਹਨਾਂ ਵਲੋਂ ਦਿਨ ਰਾਤ ਮਿਹਨਤ ਕੀਤੀ ਜਾਂਦੀ ਹੈ ਅਤੇ ਸੂਬਾ ਸਰਕਾਰ ਪੰਜਾਬ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾ ਰਹੀ ਹੈ। ਕੈਪਟਨ ਸੰਧੂ ਨੇ ਕਿਹਾ ਕਿ ਉਹ ਹਰ ਸਮੇਂ ਇਹਨਾਂ ਪਰਿਵਾਰਕ ਮੈਬਰਾਂ ਨਾਲ ਖੜ੍ਹੇ ਹਨ, ਕਾਂਗਰਸ ਪਾਰਟੀ ਦੇ ਸਾਰੇ ਵਰਕਰ ਉਹਨਾਂ ਦੇ ਪਰਿਵਾਰ ਦਾ ਹਿੱਸਾ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪਰਿਵਾਰਕ ਮੈਂਬਰਾਂ ਨੂੰ ਪਾਰਟੀ ਵਿੱਚ ਪੂਰਾ ਸਤਿਕਾਰ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਇਨ੍ਹਾਂ ਲੋਕਾਂ ਦੀ ਸ਼ਮੂਲੀਅਤ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰੇਗੀ
ਇਸ ਮੋਕੇ ਕੈਪਟਨ ਸੰਧੂ ਨੇ ਕਿਹਾ ਕਿ ਅੱਜ ਕਾਂਗਰਸ ਪਾਰਟੀ ਨਾਲ ਜੁੜਨ ਵਾਲੇ ਸਾਰੇ ਹੀ ਆਗੂਆਂ ਅਤੇ ਵਰਕਰਾਂ ਨੂੰ ਪਾਰਟੀ ਅੰਦਰ ਪੂਰਾ ਮਾਣ ਸਨਮਾਨ ਮਿਲੇਗਾ ਅਤੇ ਹਲਕੇ ਦੇ ਚੱਲ ਰਹੇ ਵਿਕਾਸ ਕਾਰਜਾਂ ਨੂੰ ਨੇਪੜੇ ਚੜਾਉਣ ਲਈ ਇਨ੍ਹਾਂ ਸਾਰੇ ਲੋਕਾਂ ਦੇ ਸਹਿਯੋਗ ਨਾਲ ਕੰਮ ਕੀਤਾ ਜਾਵੇਗਾ।
ਕੈਪਟਨ ਸੰਧੂ ਨੇ ਕਿਹਾ ਕਿ ਹਲਕਾ ਦਾਖਾ ਦੇ ਲੋਕਾਂ ਵੱਲੋਂ ਬਹੁਤ ਹੀ ਪਿਆਰ ਅਤੇ ਸਹਿਯੋਗ ਦਿੱਤਾ ਗਿਆ ਜਿਸ ਸਦਕਾ ਕਾਂਗਰਸ ਪਾਰਟੀ ਦਾ ਪਰਿਵਾਰ ਚਲਾਉਣ ਲਈ ਕੁਝ ਦਿਨ ਪਹਿਲਾਂ ਲੁਧਿਆਣਾ ਫਿਰੋਜ਼ਪੁਰ ਰੋਡ ੋਤੇ ਨਵਾਂ ਦਫਤਰ ਖੋਲ੍ਹਿਆ ਗਿਆ, ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਆਗੂ ਜਾਂ ਵਰਕਰ ਨੂੰ ਕੋਈ ਵੀ ਪ੍ਰੇਸ਼ਾਨੀ ਆਉਦੀ ਹੈ ਤਾਂ ਉਹ ਸਿੱਧੇ ਤੌਰ ੋਤੇ ਦਫਤਰ ਵਿਖੇ ਪਹੁੰਚ ਕਰਕੇ ਉਨ੍ਹਾਂ ਨਾਲ ਗੱਲਬਾਤ ਕਰ ਸਕਦਾ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਪੰਚ ਹਰਭਜਨ ਸਿੰਘ ਭੈਣੀ ਗੁਜਰਾਂ, ਜੋਗਿੰਦਰ ਸਿੰਘ, ਪੰਚ ਤਾਰਾ ਸਿੰਘ, ਬਲਦੇਵ ਸਿੰਘ ਬੱਗਾ ਠੇਕੇਦਾਰ, ਜਸਵਿੰਦਰ ਸਿੰਘ ਕਾਲਾ, ਮਨਜੀਤ ਸਿੰਘ, ਜਸਵਿੰਦਰ ਸਿੰਘ, ਬੋਹਰ ਸਿੰਘ, ਜਗਦੀਸ਼ ਸਿੰਘ ਅਕੋਵਾਲ ਅਤੇ ਵੱਡੀ ਗਿਣਤੀ ਲੋਕ ਮੌਜੂਦ ਸਨ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp