ਚੰਡੀਗੜ੍ਹ : ਪੰਜਾਬ ਸਰਕਾਰ ਨੇ ਹਾਈਕੋਰਟ ਤੋਂ ਸਖ਼ਤ ਤਾੜਨਾ ਤੋਂ ਬਾਅਦ, ਲੁਧਿਆਣਾ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਖਿਲਾਫ਼ ਦਰਜ ਹੋਏ ਬਲਾਤਕਾਰ ਦੇ ਮਾਮਲੇ ਵਿੱਚ SIT ਦਾ ਗਠਨ ਕੀਤਾ ਹੈ।
ਇਹ ਜਾਣਕਾਰੀ ਪੰਜਾਬ ਸਰਕਾਰ ਨੇ ਬੁੱਧਵਾਰ ਨੂੰ ਸੁਣਵਾਈ ਦੌਰਾਨ ਹਾਈ ਕੋਰਟ ਨੂੰ ਦਿੱਤੀ। ਇਸ ‘ਤੇ ਹਾਈ ਕੋਰਟ ਨੇ SIT ਦੇ ਮੁਖੀ ਏਡੀਸੀਪੀ (ਜਾਂਚ) ਰੁਪਿੰਦਰ ਕੌਰ ਭੱਟੀ ਨੂੰ ਚਾਰ ਹਫ਼ਤਿਆਂ ਦੇ ਅੰਦਰ ਮਾਮਲੇ ਦੀ ਜਾਂਚ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਹਨ।
ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਖਿਲਾਫ਼ ਉਕਤ ਔਰਤ ਨੇ ਦੋਸ਼ ਲਾਇਆ ਸੀ ਕਿ ਬੈਂਸ ਨੇ ਉਸ ਦੀ ਸਮਾਜਿਕ ਅਤੇ ਆਰਥਿਕ ਕਮਜ਼ੋਰੀ ਦਾ ਫਾਇਦਾ ਉਠਾ ਕੇ ਉਸ ਦੀ ਮਦਦ ਕਰਨ ਦੇ ਬਹਾਨੇ ਉਸ ਨਾਲ ਵਾਰ-ਵਾਰ ਬਲਾਤਕਾਰ ਕੀਤਾ। ਉਸ ਨੇ ਇਹ ਵੀ ਦੋਸ਼ ਲਾਇਆ ਕਿ ਵਿਧਾਇਕ ਦੇ ਭਰਾ ਨੇ ਵੀ ਉਸ ਨਾਲ ਸਰੀਰਕ ਸੰਬੰਧ ਬਣਾਉਣ ਲਈ ਵਾਰ-ਵਾਰ ਫ਼ੋਨ ਕਰਨਾ ਅਤੇ ਕਈ ਵ੍ਹਟਸਐਪ ਸੰਦੇਸ਼ ਦੇਣੇ ਸ਼ੁਰੂ ਕਰ ਦਿੱਤੇ। ਪਟੀਸ਼ਨਕਰਤਾ ਦੇ ਅਨੁਸਾਰ, ਉਸਦੇ ਭਰਾ ਅਤੇ ਪਿਤਾ ਨੂੰ ਲਗਾਤਾਰ ਫ਼ੋਨ ‘ਤੇ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ।
ਅਗਲੇ ਸਾਲ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਹ ਮਾਮਲਾ ਗਰਮਾ ਸਕਦਾ ਹੈ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp