ਨਵੀਂ ਦਿੱਲੀ – ਸ਼੍ਰੋਮਣੀ ਅਕਾਲੀ ਦਲ ਨੂੰ ਦਿੱਲੀ ਵਿੱਚ ਰੋਸ ਮਾਰਚ ਕੱਢਣ ਦੀ ਇਜਾਜ਼ਤ ਨਹੀਂ ਦਿੱਤੀ ਗਈ । ਰੋਸ ਮਾਰਚ ਕੱਢਣ ਦੀ ਇਜਾਜ਼ਤ ਨਾ ਦੇਣ ਲਈ ਅਕਾਲੀ ਦਲ ਨੇ ਕੇਂਦਰ ਸਰਕਾਰ ਦੀ ਨਿੰਦਾ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ 17 ਸਤੰਬਰ ਨੂੰ ਦਿੱਲੀ ਵਿੱਚ ਖੇਤੀਬਾੜੀ ਕਾਨੂੰਨਾਂ ਵਿਰੁੱਧ ਰੋਸ ਮਾਰਚ ਦਾ ਪ੍ਰਸਤਾਵ ਹੈ।
ਦਰਅਸਲ, ਪਾਰਟੀ ਵੱਲੋਂ 17 ਸਤੰਬਰ ਨੂੰ ਕਾਲਾ ਦਿਵਸ ਮਨਾਉਣ ਦੇ ਹਿੱਸੇ ਵਜੋਂ ਦਿੱਲੀ ਦੇ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਤੋਂ ਸੰਸਦ ਤੱਕ ਇੱਕ ਵਿਸ਼ਾਲ ਰੋਸ ਮਾਰਚ ਕੱਣ ਦਾ ਪ੍ਰੋਗਰਾਮ ਬਣਾਇਆ ਗਿਆ ਸੀ। ਇਹ ਰੋਸ ਮਾਰਚ ਖੇਤੀਬਾੜੀ ਕਾਨੂੰਨਾਂ ਦੇ ਪਾਸ ਹੋਣ ਦੇ ਇੱਕ ਸਾਲ ਪੂਰੇ ਹੋਣ ਦੇ ਵਿਰੋਧ ਵਿੱਚ ਕੱਿਆ ਜਾ ਰਿਹਾ ਹੈ।
ਰੋਸ ਮਾਰਚ ਕੱਢਣ ਦਾ ਫੈਸਲਾ ਪਾਰਟੀ ਵਿਧਾਇਕਾਂ, ਜ਼ਿਲ੍ਹਾ ਮੁਖੀਆਂ, ਹਲਕਾ ਸੇਵਾਦਾਰਾਂ ਅਤੇ ਕੋਰ ਕਮੇਟੀ ਦੀ ਮੀਟਿੰਗ ਵਿੱਚ ਲਿਆ ਗਿਆ।
ਦੂਜੇ ਪਾਸੇ, ਆਮ ਆਦਮੀ ਪਾਰਟੀ (ਆਪ) ਦਾ ਕਹਿਣਾ ਹੈ ਕਿ ਜੇਕਰ ਹਰਸਿਮਰਤ ਕੌਰ ਬਾਦਲ ਨੇ ਕੇਂਦਰ ਦੇ ਖੇਤੀਬਾੜੀ ਆਰਡੀਨੈਂਸਾਂ ‘ਤੇ ਦਸਤਖਤ ਨਾ ਕੀਤੇ ਹੁੰਦੇ ਤਾਂ ਸ਼੍ਰੋਮਣੀ ਅਕਾਲੀ ਦਲ ਨੂੰ 17 ਸਤੰਬਰ ਨੂੰ’ ਕਾਲਾ ਦਿਵਸ ‘ਵਜੋਂ ਮਨਾਉਣ ਦੀ ਲੋੜ ਨਾ ਪੈਂਦੀ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp