ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਸਰਕਾਰੀ ਹਾਈ ਸਕੂਲ ਥਰਿਆਲ ਵਿੱਚ 45.50 ਲੱਖ ਦੀ ਲਾਗਤ ਨਾਲ ਬਣੇ ਸਮਾਰਟ ਕਲਾਸਰੂਮਾਂ ਦਾ ਕੀਤਾ ਉਦਘਾਟਨ

ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਸਰਕਾਰੀ ਹਾਈ ਸਕੂਲ ਥਰਿਆਲ ਵਿੱਚ 45.50 ਲੱਖ ਦੀ ਲਾਗਤ ਨਾਲ ਬਣੇ ਸਮਾਰਟ ਕਲਾਸਰੂਮਾਂ ਦਾ ਕੀਤਾ ਉਦਘਾਟਨ

ਪੀਜੀਆਈ ਇੰਡੈਕਸ ਵਿੱਚ ਨੰਬਰ ਇੱਕ ਆਉਣ ਤੇ ਦਿੱਤੀਆਂ ਸ਼ੁੱਭਕਾਮਨਾਵਾਂ

Advertisements

ਪਠਾਨਕੋਟ (ਰਾਜਿੰਦਰ ਰਾਜਨ ਬਿਊਰੋ  )
ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ਦੇ ਮਿਆਰ ਨੂੰ ਉੱਚਾ ਚੁੱਕ ਕੇ ਸੂਬੇ ਦੇ ਭਵਿੱਖ ਯਾਨੀ ਵਿਦਿਆਰਥੀ ਵਰਗ ਦੀ ਉਸ ਨੀਂਹ ਨੂੰ ਮਜ਼ਬੂਤ ਕਰ ਦਿਤਾ ਹੈ, ਜਿਸ ਨਾਲ ਸੂਬਾ ਪੰਜਾਬ ਸਦਾ ਹੀ ਤਰੱਕੀ ਦੀ ਰਾਹ ‘ਤੇ ਤੁਰੇਗਾ। ਇਸ ਦੇ ਪੁਖਤਾ ਪ੍ਰਮਾਣ ਸਾਹਮਣੇ ਆ ਰਹੇ ਹਨ । ਇਹ ਸ਼ਬਦ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਸਰਕਾਰੀ ਹਾਈ ਸਕੂਲ ਥਰਿਆਲ ਵਿੱਚ ਸਕੂਲ ਮੁੱਖ ਅਧਿਆਪਕਾ ਸੁਮਨ ਬਾਲਾ ਦੀ ਅਗਵਾਈ ਹੇਠ 45.50 ਲੱਖ ਦੀ ਲਾਗਤ ਨਾਲ ਤਿਆਰ ਕੀਤੇ ਕਮਰਿਆਂ ਦੇ ਉਦਘਾਟਨ ਕਰਨ ਸਮੇਂ ਕਹੇ। ਪ੍ਰੋਗਰਾਮ ਵਿੱਚ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ਵਰ ਸਲਾਰੀਆ, ਲੋਕ ਨਿਰਮਾਣ ਵਿਭਾਗ ਦੇ ਜੇਈ ਪਰਮਜੀਤ ਸਿੰਘ, ਸਟੇਟ ਅਵਾਰਡੀ ਨਰਿੰਦਰ ਲਾਲ, ਜ਼ਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ, ਸਰਪੰਚ ਥਰਿਆਲ ਕੈਂਡੀ ਸਿੰਘ, ਐਸਡੀਓ ਸੁਭਾਸ਼ ਕੁਮਾਰ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ।
ਇਸ ਮੌਕੇ ਤੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਪੀਜੀਆਈ ਇੰਡੈਕਸ ਵਿੱਚ ਪੰਜਾਬ ਦੇ ਨੰਬਰ ਇੱਕ ਸਥਾਨ ਹਾਸਲ ਕਰਨ ਤੇ ਵਧਾਈ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਪਠਾਨਕੋਟ ਦਾ ਸਰਕਾਰੀ ਹਾਈ ਸਕੂਲ ਥਰਿਆਲ ਜੋ ਕਿ ਸਮਾਰਟ ਸਕੂਲ ਦੀ ਗਿਣਤੀ ‘ਚ ਮੋਹਰੀ ਹੈ ਅਤੇ ਪੰਜਾਬ ਸਰਕਾਰ ਕੋਲੋਂ ਮੋਹਰੀ ਸਕੂਲਾਂ ਦਾ ਇਨਾਮ ਵੀ ਜਿੱਤ ਚੁੱਕਿਆਂ ਹੈ, ਇਲਾਕੇ ਦੇ ਨਾਮੀ ਪ੍ਰਾਈਵੇਟ ਸਕੂਲਾਂ ਨੂੰ ਮਾਤ ਦੇ ਰਿਹਾ ਹੈ। ਇਸ ਸਰਕਾਰੀ ਸਕੂਲ ‘ਚ ਵਿਦਿਆਰਥੀ ਪ੍ਰਾਈਵੇਟ ਸਕੂਲਾਂ ਵਿੱਚੋਂ ਹੱਟ ਕੇ ਲਗਾਤਾਰ ਦਾਖਲਾ ਲੈ ਰਹੇ ਹਨ । ਜੋ ਕਿ ਸਿੱਖਿਆ ਵਿਭਾਗ ਵੱਲੋਂ ਸਿਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਕੀਤੀਆਂ ਕੋਸ਼ਿਸ਼ਾਂ ਦਾ ਨਤੀਜਾ ਹੈ ਅਤੇ ਇੱਕ ਸੁਪਨੇ ਦੇ ਸੱਚ ਹੋਣ ਤੋਂ ਘਟ ਨਹੀਂ। ਉਨ੍ਹਾਂ ਨੇ ਸਕੂਲ ਨੂੰ ਸਮਾਰਟ ਬਣਾਉਣ ਲਈ ਸਕੂਲ ਸਟਾਫ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ।

Advertisements

ਇਸ ਮੌਕੇ ਤੇ ਡਿਪਟੀ ਡੀਈਓ ਰਾਜੇਸ਼ਵਰ ਸਲਾਰੀਆ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਇਸ ਸਕੂਲ ਦੀ ਦਿੱਖ ਬਾਹਰ ਤੋਂ ਹੀ ਸਮਾਰਟ ਨਹੀਂ ਸਗੋਂ ਅੰਦਰੂਨੀ ਦਿੱਖ ਉਸ ਤੋਂ ਵੀ ਵਧੇਰੇ ਪ੍ਰਭਾਵਸ਼ਾਲੀ ਹੈ। ਉਨ੍ਹਾਂ ਨੇ ਸਕੂਲ ਦੀਆਂ ਲੈਬਾਂ ਅਤੇ ਕਮਰਿਆਂ ਦੀ ਖਾਸ ਤੌਰ ਤੇ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸਕੂਲ ਨੂੰ ਸਮਾਰਟ ਬਣਾਉਣ ਲਈ ਸਰਕਾਰ ਦੇ ਯਤਨਾਂ ਦੇ ਨਾਲ ਨਾਲ ਸਕੂਲ ਦਾ ਸਮੂਹ ਸਟਾਫ਼, ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀ ਵੀ ਵਧਾਈ ਦੇ ਪਾਤਰ ਹਨ। ਸਕੂਲ ਮੁੱਖ ਅਧਿਆਪਕਾ ਸੁਮਨ ਬਾਲਾ ਵਲੋਂ ਇਸ ਮੌਕੇ ਤੇ ਹਾਜ਼ਰ ਸਮੂਹ ਪਤਵੰਤਿਆਂ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ ਅਤੇ ਆਏ ਹੋਏ ਪਤਵੰਤੇ ਸੱਜਣਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਨਦੀਪ ਕਾਟਲ, ਦੇਵਰਾਜ, ਬਿੱਟਾ ਕਾਟਲ, ਲਖਬੀਰ ਸਿੰਘ, ਪ੍ਰਤਾਪ ਸਿੰਘ, ਅਮਿਤ ਕੁਮਾਰ, ਨੇਹਾ, ਕੁਲਜੀਤ ਸਿੰਘ ਸੈਣੀ, ਮਨਜੀਤ ਕੌਰ, ਰਜਨੀ ਬਾਲਾ, ਕਾਜਲ, ਕੁਲਜਿੰਦਰ ਕੌਰ, ਸਲੋਨੀ, ਸੰਜੀਵ ਸਿੰਘ, ਰਾਕੇਸ਼ ਕੁਮਾਰ ਆਦਿ ਹਾਜ਼ਰ ਸਨ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply