ਚੰਡੀਗੜ੍ਹ : ਪੰਜਾਬ ਸਰਕਾਰ ਨੇ ਕੋਵਿਡ-19 ਲਈ 30 ਸਤੰਬਰ ਤਕ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਬਾਹਰਲੇ ਸੂਬਿਆਂ ਤੋਂ ਪੰਜਾਬ ਆਉਣ ਵਾਲੇ ਲੋਕ, ਭਾਵੇਂ ਉਹ ਸੜਕ ਰਾਹੀਂ ਪੰਜਾਬ ਆ ਰਹੇ ਹੋਣ ਜਾਂ ਹਵਾਈ ਜਹਾਜ਼ ਰਾਹੀਂ ਉਨ੍ਹਾਂ ਨੂੰ 72 ਘੰਟਿਆਂ ਦੇ ਅੰਦਰ-ਅੰਦਰ RT-PCR ਨੈਗੇਟਿਵ ਰਿਪੋਰਟ ਜਾਂ ਫੁਲ ਵੈਕਸੀਨੇਸ਼ਨ ਦਾ ਸਰਟੀਫੀਕੇਟ ਦਿਖਾਉਣਾ ਹੋਵੇਗਾ।
ਪੰਜਾਬ ਸਰਕਾਰ ਨੇ ਪਹਿਲਾਂ ਇਕੱਠੇ ਹੋਣ ‘ਤੇ ਵੀ ਪਾਬੰਦੀਆਂ ਲਗਾਈਆਂ ਸਨ ਪਰ ਹੁਣ ਇਨਡੋਰ 150 ਲੋਕ ਤੇ ਬਾਹਰੀ 300 ਲੋਕ ਇਕੱਠੇ ਹੋ ਸਕਦੇ ਹਨ। ਜਿੰਮ, ਸਿਨੇਮਾ, ਰੈਸਟੋਰੈਂਟ 50% ਸਮਰੱਥਾ ਦੇ ਨਾਲ ਖੁੱਲ੍ਹੇ ਰਹਿਣਗੇ।
ਦੂਜੇ ਪਾਸੇ, ਕਾਲਜ, ਕੋਚਿੰਗ ਸੈਂਟਰ ਅਤੇ ਉੱਚ ਸਿੱਖਿਆ ਸੰਸਥਾਵਾਂ ਸਿਰਫ ਇਸ ਸ਼ਰਤ ਤੇ ਖੁੱਲ੍ਹ ਸਕਦੀਆਂ ਹਨ ਕਿ ਟੀਚਿੰਗ, ਨਾਨ-ਟੀਚਿੰਗ ਸਟਾਫ਼ ਕੋਲ ਟੀਕੇ ਦੀਆਂ ਦੋਵੇਂ ਖੁਰਾਕਾਂ ਲੱਗੀਆਂ ਹੋਣੀਆਂ ਚਾਹੀਦੀਆਂ ਹਨ। ਇਸ ਦੇ ਨਾਲ, ਇਹੀ ਨਿਯਮ ਸਕੂਲਾਂ ‘ਤੇ ਵੀ ਲਾਗੂ ਹੋਵੇਗਾ, ਹਾਲਾਂਕਿ ਬੱਚਿਆਂ ਦੇ ਕੋਲ ਆਨਲਾਈਨ ਸਿੱਖਿਆ ਦਾ ਵਿਕਲਪ ਵੀ ਹੋਵੇਗਾ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp