ਇੱਕੋ ਸਮੇਂ ਚਾਰ ਬਚਿਆਂ ਦਾ ਜਨਮ
ਗੁਰਦਾਸਪੁਰ 18 ਸਤੰਬਰ ( ਅਸ਼ਵਨੀ ) :– ਕਹਿੰਦੇ ਹਨ ਕਿ ਭਗਵਾਨ ਜਦੋਂ ਮੇਹਰਬਾਨ ਹੁੰਦਾ ਹੈ ਤਾਂ ਮਾਲਾ-ਮਾਲ ਕਰ ਦਿੰਦਾ ਹੈ ਤੇ ਅਜਿਹਾ ਹੀ ਇਕ ਮਾਮਲਾ ਗੁਰਦਾਸਪੁਰ ਦੇ ਨੇੜੇ ਪੈਂਦੇ ਇਕ ਪਿੰਡ ਵਿਚ ਵੇਖਣ ਨੂੰ ਮਿਲਿਆ ਹੈ ਜਿੱਥੇ ਇਕ ਮਹਿਲਾ ਨੇ ਇਕ ਸਮੇਂ ਚਾਰ ਬੱਚਿਆਂ ਨੂੰ ਜਨਮ ਦਿੱਤਾ ਹੈ । ਇਹ ਚਾਰੋਂ ਬੱਚੇ ਲੜਕੇ ਹਨ। ਇਕ ਮਹੀਨੇ ਚੱਲੇ ਇਲਾਜ ਉਪਰੰਤ ਸਿਹਤਯਾਬ ਹੋਏ ਇਨ੍ਹਾਂ ਬੱਚਿਆਂ ਨੂੰ ਸਥਾਨਕ ਕਲਸੀ ਹਸਪਤਾਲ ਗੁਰਦਾਸਪੁਰ ਤੋਂ ਘਰ ਭੇਜ ਦਿੱਤਾ ਗਿਆ ਹੈ। ਬੱਚਿਆਂ ਦੇ ਮਾਤਾ ਪਿਤਾ ਵੱਲੋਂ ਡਾਕਟਰਾਂ ਦੀ ਟੀਮ ਅਤੇ ਪ੍ਰਮਾਤਮਾ ਦਾ ਤਹਿ ਦਿਲੋਂ ਧੰਨਵਾਦ ਵੀ ਕੀਤਾ ਗਿਆ ਹੈ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਲਸੀ ਹਸਪਤਾਲ ਗੁਰਦਾਸਪੁਰ ਦੇ ਡਾ ਗੁਰਖੇਲ ਸਿੰਘ ਕਲਸੀ ਨੇ ਕਿਹਾ ਕਿ ਗੁਰਦਾਸਪੁਰ ਦੇ ਨੇੜੇ ਪੈਂਦੇ ਇਕ ਪਿੰਡ ਦੀ ਇੱਕ ਮਹਿਲਾ ਨੇ ਇੱਕੋ ਸਮੇਂ ਚਾਰ ਬੱਚਿਆਂ ਨੂੰ ਜਨਮ ਦਿੱਤਾ ਹੈ। ਉਕਤ ਮਾਂ ਅਤੇ ਉਨ੍ਹਾਂ ਦੀ ਟੀਮ ਵੱਲੋਂ ਕੀਤੀ ਇਕ ਮਹੀਨੇ ਦੀ ਲੰਮੀ ਜੱਦੋ ਜਹਿਦ ਦੇ ਬਾਅਦ ਹੁਣ ਇਹ ਚਾਰੋਂ ਬੱਚੇ ਬਿਲਕੁਲ ਸਿਹਤਯਾਬ ਹਨ। ਡਾ ਕਲਸੀ ਨੇ ਹੋਰ ਦੱਸਿਆ ਕਿ 15 ਅਗਸਤ ਨੂੰ ਇਨ੍ਹਾਂ ਚਾਰਾਂ ਬੱਚਿਆਂ ਨੂੰ ਉਨ੍ਹਾਂ ਦੇ ਹਸਪਤਾਲ ਵਿਚ ਦਾਖ਼ਲ ਕੀਤਾ ਗਿਆ ਸੀ ਇਹਨਾਂ ਬਚਿਆਂ ਦਾ ਜਨਮ 9 ਮਹੀਨਿਆਂ ਦੇ ਗਰਭ ਦੀ ਬਜਾਏ 7 ਮਹੀਨੇ ਵਿਚ ਹੀ ਹੋ ਗਿਆ ਸੀ ਜਿਸ ਕਾਰਨ ਬੱਚਿਆਂ ਦਾ ਭਾਰ 700 ਗਰਾਮ ਤੋਂ 1100 ਗ੍ਰਾਮ ਤੱਕ ਸੀ। ਬੱਚਿਆਂ ਦੀ ਸਿਹਤ ਕਾਫ਼ੀ ਕਮਜ਼ੋਰ ਹੋਣ ਕਾਰਨ ਉਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਸੀ ਜਿਸ ਦੌਰਾਨ ਬੱਚਿਆਂ ਨੂੰ ਕਾਫ਼ੀ ਸਮਾਂ ਸਾਹ ਵਾਲੀ ਮਸ਼ੀਨ ਤੇ ਵੀ ਰੱਖਣਾ ਪਿਆ ਅਤੇ ਉਨ੍ਹਾਂ ਨੂੰ ਖੂਨ ਵੀ ਚੜਾਉਣਾ ਪਿਆ।ਉਨ੍ਹਾਂ ਕਿਹਾ ਕਿ ਹਸਪਤਾਲ ਵਿਚ ਬੱਚਿਆਂ ਦੀ ਸਿਹਤਯਾਬੀ ਲਈ ਕਰੀਬ ਇੱਕ ਮਹੀਨੇ ਦੇ ਇਲਾਜ ਉਪਰੰਤ ਹੁਣ ਇਹ ਚਾਰੇ ਬੱਚੇ ਠੀਕ ਹੋਏ ਹਨ ਜਿਨ੍ਹਾਂ ਦੇ ਸਰੀਰ ਦੇ ਸਾਰੇ ਅੰਗ ਅਤੇ ਭਾਰ ਆਦਿ ਠੀਕ ਤਰ੍ਹਾਂ ਨਾਲ ਵਿਕਸਤ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਅੱਜ ਬੱਚਿਆਂ ਨੂੰ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ ਹੈ ਇਸ ਮੌਕੇ ਬੱਚਿਆਂ ਦੇ ਮਾਤਾ ਪਿਤਾ ਨੇ ਡਾ ਗੁਰਖੇਲ ਸਿੰਘ ਕਲਸੀ ਦੀ ਟੀਮ ਅਤੇ ਪ੍ਰਮਾਤਮਾ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp