ਚੰਡੀਗਡ਼੍ਹ 21ਸਤੰਬਰ (ਰਜਿੰਦਰ ਧੀਮਾਨ, ਰਵਿੰਦਰ ਸਿਮੁੂ) ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਦਿੱਲੀ ਦੀਆਂ ਬਰੂਹਾਂ ਤੇ ਬੀਤੇ ਦੱਸ ਮਹੀਨਿਆਂ ਤੋਂ ਚੱਲਦੇ ਸੰਯੁਕਤ ਕਿਸਾਨ ਮੋਰਚੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜੋ ਕਿ ਅਸੀਂ ਕਿਸੇ ਕੀਮਤ ਤੇ ਨਹੀਂ ਹੋਣ ਦਿਆਂਗੇ ਇਹੋ ਨਹੀਂ ਸ਼੍ਰੋਮਣੀ ਅਕਾਲੀ ਦਲ ਦੇ ਜਥੇਦਾਰ ਤੇ ਜ਼ਿਲ੍ਹਾ ਪ੍ਰਧਾਨ ਕੁਝ ਵੀਡਿਓ ਸੰਯੁਕਤ ਕਿਸਾਨ ਮੋਰਚੇ ਦੇ ਵਿਰੁੱਧ ਪਾ ਕੇ ਤੇ ਪ੍ਰੈੱਸ ਕਾਨਫਰੰਸ ਰਾਹੀਂ ਗ਼ਲਤ ਬਿਆਨਬਾਜ਼ੀ ਕਰਕੇ ਮੋਰਚੇ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਲਵੀਰ ਸਿੰਘ ਰਾਜੇਵਾਲ ਕਿਸਾਨ ਯੂਨੀਅਨ ਦੇ ਪ੍ਰਧਾਨ ਵੱਲੋਂ ਅੱਜ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਕਰਦਿਆਂ ਕੀਤਾ ਗਿਆ ਉਨ੍ਹਾਂ ਨੇ ਦੱਸਿਆ ਕਿ ਬੀਤੇ ਕੁਝ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਇੱਕ ਹਜੂਮ ਦਿੱਲੀ ਸੰਯੁਕਤ ਮੋਰਚੇ ਦੇ ਸੰਘਰਸ਼ ਵਿੱਚ ਸ਼ਾਮਲ ਹੋ ਗਿਆ ਅਤੇ ਉਥੇ ਕੁਝ ਅਜਿਹੀਆਂ ਘਟਨਾਵਾਂ ਵਾਪਰੀਆਂ ਜਿਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਇਕ ਵੱਡਾ ਈਸ਼ੂ ਬਣਾ ਕੇ ਸੰਯੁਕਤ ਮੋਰਚੇ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਹੈ .
ਰਾਜੇਵਾਲ ਨੇ ਕਿਹਾ ਕਿ ਅਸੀਂ ਕੁਝ ਸਮਾਂ ਪਹਿਲਾਂ ਪੰਜਾਬ ਦੀਆਂ ਸਾਰੀਆਂ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਇਸ ਗੱਲ ਨਾਲ ਵਿਚਾਰ ਵਟਾਂਦਰਾ ਕੀਤਾ ਸੀ ਕਿ ਉਨ੍ਹਾਂ ਦੇ ਲੀਡਰ ਜਿਨ੍ਹਾਂ ਵਿਚ ਐਮ ਐਲ ਏ ਤੇ ਐਮ ਪੀ ਸਾਹਿਬਾਨ ਦਿੱਲੀ ਜਾ ਕੇ ਕੇਂਦਰ ਦੀ ਸਰਕਾਰ ਨੂੰ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦੀ ਅਪੀਲ ਕਰਨ ਪਰ ਹੋਇਆ ਇਸ ਦੇ ਉਲਟ ਸ਼੍ਰੋਮਣੀ ਅਕਾਲੀ ਦਲ ਦਾ ਇੱਕ ਬਹੁਤ ਵੱਡਾ ਹਜੂਮ ਦਿੱਲੀ ਪਹੁੰਚ ਗਿਆ ਜਿਸ ਨਾਲ ਉਥੇ ਕੁਝ ਅਜਿਹੀਆਂ ਘਟਨਾਵਾਂ ਵਾਪਰੀਆਂ ਜਿਸ ਨਾਲ ਪੰਜਾਬ ਦੇ ਕਿਸਾਨ ਦੀ ਛਵੀ ਨੂੰ ਬਹੁਤ ਵੱਡਾ ਧੱਕਾ ਲੱਗਿਆ ਹੈ ਅਤੇ ਪੰਜਾਬੀਆਂ ਦੀ ਹਰ ਪਾਸੇ ਬਦਨਾਮੀ ਹੋਈ ਹੈ ਉਨ੍ਹਾਂ ਕਿਹਾ ਕਿ ਸਿੰਧੂ ਬਾਰਡਰ ਤੇ ਪੰਜਾਬੀਆਂ ਦੀ ਤੌਹੀਨ ਨਾ ਕਰੋ ਸ਼੍ਰੋਮਣੀ ਬਾਦਲ ਦੇ ਇਸ ਵੱਡੇ ਹਜੂਮ ਦੇ ਦਿੱਲੀ ਜਾਣ ਨਾਲ ਜਿੱਥੇ ਕਿਸਾਨ ਮੋਰਚੇ ਨੂੰ ਵੱਡਾ ਨੁਕਸਾਨ ਹੋਇਆ ਉੱਥੇ ਹੀ ਕਿਸਾਨ ਜਥੇਬੰਦੀਆਂ ਵਿੱਚ ਵੀ ਕੁਝ ਆਪਸੀ ਮੱਤਭੇਦ ਖਡ਼੍ਹੇ ਹੋ ਗਏ ਉਨ੍ਹਾਂ ਕਿਹਾ ਕਿ ਅਸੀਂ ਲਗਪਗ ਦੱਸ ਮਹੀਨਿਆਂ ਤੋਂ ਦਿੱਲੀ ਦੇ ਬਾਗ਼ਾਂ ਤੇ ਮੋਰਚਾ ਲਾ ਕੇ ਬੈਠੇ ਹਾਂ ਅਤੇ ਸ਼ੁਰੂ ਤੋਂ ਇਹੋ ਅਪੀਲ ਕਰਦੇ ਹਾਂ ਕਿ ਅਸੀਂ ਕਿਸਾਨਾਂ ਦੀ ਸਟੇਜ ਤੇ ਕਿਸੇ ਵੀ ਸਿਆਸੀ ਪਾਰਟੀ ਦੇ ਲੀਡਰ ਨੂੰ ਨਹੀਂ ਬੋਲਣ ਦਿਆਂਗੇ ਇਸ ਦੇ ਬਾਵਜੂਦ ਵੀ ਸ਼੍ਰੋਮਣੀ ਅਕਾਲੀ ਦਲ ਨੇ ਇਹ ਵੱਡਾ ਫ਼ੈਸਲਾ ਲੈ ਕੇ ਕਿਸਾਨਾਂ ਦੇ ਸੰਘਰਸ਼ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਹੈ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਪ੍ਰੈੱਸ ਕਾਨਫ਼ਰੰਸ ਕਰਕੇ ਦਿੱਲੀ ਮੋਰਚੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਗਈ ਇਸ ਤੋਂ ਬਾਅਦ ਰਾਜਿਆਂ ਨੇ ਇਸ ਗੱਲ ਨੂੰ ਵੀ ਸਪਸ਼ਟ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਨਾਲ ਜੋ ਕਿਸਾਨਾਂ ਦਾ ਵਾਦ ਵਿਵਾਦ ਹੋਇਆ ਉਸ ਤੋਂ ਬਾਅਦ ਉੱਥੇ ਸੰਘਰਸ਼ ਕਰ ਰਹੀਆਂ ਬੱਤੀ ਦੀਆਂ ਬੱਤੀ ਕਿਸਾਨ ਜਥੇਬੰਦੀ ਜਥੇਬੰਦੀਆਂ ਵੱਲੋਂ ਉਨ੍ਹਾਂ ਲੋਕਾਂ ਨੂੰ ਇਸ ਗੱਲ ਦੀ ਚਿਤਾਵਨੀ ਦਿੱਤੀ ਗਈ ਕਿ ਉਹ ਲੋਕ ਸੰਘਰਸ਼ ਛੱਡ ਦੇਣ ਜੋ ਸੰਘਰਸ਼ ਨੂੰ ਬਦਨਾਮ ਕਰ ਰਹੇ ਹਨ ਉਨ੍ਹਾਂ ਕਿਹਾ ਕਿ ਜੇਕਰ ਸ਼੍ਰੋਮਣੀ ਅਕਾਲੀ ਦਲ ਕੋਲ ਕਿਸਾਨ ਵਿਰੋਧੀ ਵੀਡੀਓਜ਼ ਹਨ ਤਾਂ ਕਿਸਾਨਾਂ ਕੋਲ ਵੀ ਸ਼੍ਰੋਮਣੀ ਅਕਾਲੀ ਦਲ ਦੀਆਂ ਬਹੁਤ ਸਾਰੀਆਂ ਵੀਡੀਓਜ਼ ਹਨ ਅਕਾਲੀ ਦਲ ਨੂੰ ਪਿੰਡਾਂ ਵਿੱਚੋਂ ਕਿਸਾਨਾਂ ਵੱਲੋਂ ਭਜਾਉਣ ਤੇ ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਪੰਜਾਬ ਦੇ ਲੋਕਾਂ ਦਾ ਦਿਲ ਜਿੱਤਣ ਜਦੋਂ ਕਿ ਉਨ੍ਹਾਂ ਵੱਲੋਂ ਕਿਸਾਨਾਂ ਨੂੰ ਇਸ ਗੱਲ ਲਈ ਕਦੇ ਪ੍ਰੇਰਿਤ ਨਹੀਂ ਕੀਤਾ ਗਿਆ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਲੀਡਰਾਂ ਨੂੰ ਪਿੰਡਾਂ ਵਿੱਚ ਘੇਰਨ ਤੇ ਉਨ੍ਹਾਂ ਦਾ ਘਿਰਾਓ ਕਰਨ ,ਪੱਤਰਕਾਰਾਂ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਕਿਸਾਨਾਂ ਨੂੰ ਕਿਸੇ ਗੱਲ ਤੇ ਚਰਚਾ ਲਈ ਬੁਲਾਉਂਦੀ ਹੈ ਤਾਂ ਕਿਸਾਨ ਉਸ ਚਰਚਾ ਚ ਜ਼ਰੂਰ ਸ਼ਾਮਲ ਹੋਣਗੇ ਉਨ੍ਹਾਂ ਇਸ ਗੱਲ ਦਾ ਵੀ ਜ਼ਿਕਰ ਕੀਤਾ ਕਿ ਕੇਂਦਰ ਸਰਕਾਰ ਦੇ ਇਸ਼ਾਰੇ ਤੇ ਹਰਿਆਣਾ ਸਰਕਾਰ ਵੀ ਉਨ੍ਹਾਂ ਦਾ ਸਾਥ ਦੇਣ ਦੀ ਬਜਾਏ ਸੜਕਾਂ ਵਿਚ ਟੋਏ ਅਤੇ ਹੋਰ ਕਈ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਕਿਸਾਨ ਮੋਰਚੇ ਅੱਗੇ ਪੈਦਾ ਕਰ ਰਹੀ ਹੈ
EDITOR
CANADIAN DOABA TIMES
Email: editor@doabatimes.com
Mob:. 98146-40032 whtsapp