ਪਲਾਸਟਿਕ ਵੇਸਟ ਮੈਨੇਜਮੈਂਟ ਅੰਡਰ ਐਸਬੀਐਮ ਤਹਿਤ ਜ਼ਿਲ੍ਹਾ ਪੱਧਰੀ ਪੋਸਟਰ ਮੇਕਿੰਗ ਮੁਕਾਬਲੇ ਸੰਪੰਨ
ਪਹਿਲੀਆਂ ਤਿੰਨ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਕ੍ਰਮਵਾਰ ਪੰਜ ਹਜ਼ਾਰ, ਤਿੰਨ ਹਜ਼ਾਰ ਅਤੇ ਦੋ ਹਜ਼ਾਰ ਰੁਪਏ ਦੇ ਦਿੱਤੇ ਗਏ ਨਕਦ ਇਨਾਮ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਕਪੁਰ ਦੀ ਵਿਦਿਆਰਥਣ ਮੁਸਕਾਨ ਨੇ ਹਾਸਲ ਕੀਤੀ ਜ਼ਿਲ੍ਹੇ ਵਿੱਚੋਂ ਪਹਿਲੀ ਪੁਜੀਸ਼ਨ
ਪਠਾਨਕੋਟ, 24 ਸਤੰਬਰ (ਰਾਜਿੰਦਰ ਰਾਜਨ )
ਹਰ ਘਰ ਪਾਣੀ, ਹਰ ਘਰ ਸਫ਼ਾਈ ਮੁਹਿੰਮ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਜਸਵੰਤ ਸਿੰਘ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ਵਰ ਸਲਾਰੀਆ ਦੀ ਅਗਵਾਈ ਹੇਠ ਕਰਵਾਏ ਗਏ ਜ਼ਿਲ੍ਹਾ ਪੱਧਰੀ ਪਲਾਸਟਿਕ ਵੇਸਟ ਮੈਨੇਜਮੈਂਟ ਅੰਡਰ ਐਸਬੀਐਮ ਪੋਸਟਰ ਮੇਕਿੰਗ ਮੁਕਾਬਲਿਆਂ ਦੇ ਨਤੀਜਿਆਂ ਦੀ ਘੋਸ਼ਣਾ ਕਰ ਦਿਤੀ ਗਈ ਹੈ ਅਤੇ ਜ਼ਿਲ੍ਹਾ ਪੱਧਰ ਤੇ ਪਹਿਲਾਂ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਬੱਚਿਆਂ ਨੂੰ ਜ਼ਿਲ੍ਹਾ ਸਿੱਖਿਆ ਦਫ਼ਤਰ ਪਠਾਨਕੋਟ ਵਿਖੇ ਇੱਕ ਸਾਦੇ ਸਮਾਗਮ ਦੌਰਾਨ ਜ਼ਿਲ੍ਹਾ ਅਧਿਕਾਰੀਆਂ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਵੱਲੋਂ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਤੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਜਸਵੰਤ ਸਿੰਘ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ਵਰ ਸਲਾਰੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਨੌਵੀਂ ਤੋਂ ਬਾਰਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਪਲਾਸਟਿਕ ਵੇਸਟ ਮੈਨੇਜਮੈਂਟ ਅੰਡਰ ਐਸਬੀਐਮ ਦੇ ਤਹਿਤ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ ਸਨ। ਇਨਾਂ ਮੁਕਾਬਲਿਆਂ ਵਿੱਚ ਜ਼ਿਲ੍ਹਾ ਪੱਧਰ ਤੇ ਪਹਿਲੀ, ਦੂਜੀ ਅਤੇ ਤੀਜੀ ਪੁਜੀਸ਼ਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਭਾਗ ਵੱਲੋਂ ਕ੍ਰਮਵਾਰ ਪੰਜ ਹਜ਼ਾਰ, ਤਿੰਨ ਹਜ਼ਾਰ ਅਤੇ ਦੋ ਹਜ਼ਾਰ ਦਾ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਕਪੁਰ ਦੀ ਦਸਵੀਂ ਦੀ ਵਿਦਿਆਰਥਣ ਮੁਸਕਾਨ ਨੇ ਪਹਿਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੇਗੋਵਾਲ ਦੀ ਦਸਵੀਂ ਦੀ ਵਿਦਿਆਰਥਣ ਲੀਨਾ ਨੇ ਦੂਜਾ ਸਥਾਨ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਾੜ੍ਹਾ ਦੀ ਬਾਰਵੀਂ ਦੀ ਵਿਦਿਆਰਥਣ ਭਾਰਤੀ ਨੇ ਤੀਜਾ ਸਥਾਨ ਹਾਸਲ ਕੀਤਾ ਹੈ। ਇਸ ਮੌਕੇ ਤੇ ਐਕਸੀਅਨ ਮਹੇਸ਼ ਕੁਮਾਰ, ਐਸਡੀਓ ਰਜਿੰਦਰ ਕੁਮਾਰ, ਐਸਡੀਓ ਧੀਰਜ ਡੋਗਰਾ, ਡੀਐਲਸੀ ਮਨਿੰਦਰ ਕੌਰ, ਸਟੈਨੋ ਅਰੁਣ ਮਹਾਜਨ, ਜ਼ਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ ਆਦਿ ਹਾਜ਼ਰ ਸਨ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp