ਵੱਡੀ ਖ਼ਬਰ : ਮੰਤਰੀ ਮੰਡਲ ਦਾ ਵਿਸਥਾਰ ਹੋਵੇਗਾ ਕੱਲ, ਹਰ ਮੰਗਲਵਾਰ ਸਵੇਰੇ 11.30 ਤੋਂ ਦੁਪਹਿਰ 2.30 ਵਜੇ ਤੱਕ ਮੰਤਰੀਆਂ ਅਤੇ ਅਧਿਕਾਰੀਆਂ ਦੀ ਮੀਟਿੰਗ ਹੋਇਆ ਕਰੇਗੀ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਆਪਣੇ ਮੰਤਰੀਆਂ ਤੇ ਵਿਧਾਇਕਾਂ ਨੂੰ ਨਿਰਦੇਸ਼ ਦਿੱਤਾ ਹੈ ਕਿ ਹਰ ਮੰਗਲਵਾਰ ਸਵੇਰੇ 11.30 ਤੋਂ ਦੁਪਹਿਰ 2.30 ਵਜੇ ਤੱਕ ਮੰਤਰੀਆਂ ਅਤੇ ਅਧਿਕਾਰੀਆਂ ਦੀ ਮੀਟਿੰਗ ਹੋਇਆ ਕਰੇਗੀ। ਇਸ ਤੋਂ ਬਾਅਦ 3 ਵਜੇ ਕੈਬਨਿਟ ਦੀ ਮੀਟਿੰਗ ਹੋਵੇਗੀ। ਉਨ੍ਹਾਂ ਕਿਹਾ ਕਿ ਸਰਕਾਰੀ ਕਰਮਚਾਰੀ ਅਤੇ ਅਧਿਕਾਰੀ ਸਮੇਂ ਸਿਰ ਦਫਤਰ ਵਿੱਚ ਮੌਜੂਦ ਰਹਿਣ, ਤਾਂ ਜੋ ਲੋੜ ਪੈਣ ‘ਤੇ ਉਨ੍ਹਾਂ ਨੂੰ ਕੋਈ ਵੀ ਜਾਣਕਾਰੀ ਲੈਣ ਲਈ ਬੁਲਾਇਆ ਜਾ ਸਕੇ। 

 ਪੰਜਾਬ ਵਿੱਚ ਮੰਤਰੀ ਮੰਡਲ ਦਾ ਵਿਸਥਾਰ ਕੱਲ ਭਾਵ ਐਤਵਾਰ ਸ਼ਾਮ 4.30 ਵਜੇ ਹੋਵੇਗਾ। ਅੱਜ ਮੁੱਖ ਮੰਤਰੀ ਰਾਜਪਾਲ ਨੂੰ ਮਿਲੇ ਅਤੇ ਸਹੁੰ ਚੁੱਕਣ ਦਾ ਸਮਾਂ ਮੰਗਿਆ। ਜਾਣਕਾਰੀ ਅਨੁਸਾਰ ਨਵੇਂ ਮੰਤਰੀ ਮੰਡਲ ਵਿੱਚ ਸੱਤ ਨਵੇਂ ਚਿਹਰਿਆਂ ਨੂੰ ਜਗ੍ਹਾ ਦਿੱਤੀ ਜਾ ਸਕਦੀ ਹੈ। ਇਸ ਦੇ ਨਾਲ ਹੀ, ਬਹੁਤ ਸਾਰੇ ਸੀਨੀਅਰ ਜੋ ਕਿ ਅਮਰਿੰਦਰ ਸਿੰਘ ਸਰਕਾਰ ਵਿੱਚ ਮੰਤਰੀ ਸਨ, ਦੀ ਛੁੱਟੀ ਹੋ ਸਕਦੇ ਹੈ।

ਇਨ੍ਹਾਂ ਨਵੇਂ ਚਿਹਰਿਆਂ ਨੂੰ ਮੰਤਰੀ ਮੰਡਲ ਵਿੱਚ ਜਗ੍ਹਾ ਮਿਲ ਸਕਦੀ:

ਜਿਨ੍ਹਾਂ ਨਵੇਂ ਚਿਹਰਿਆਂ ਨੂੰ ਮੌਕਾ ਦਿੱਤਾ ਜਾ ਸਕਦਾ ਹੈ ਉਨ੍ਹਾਂ ਵਿੱਚ ਪ੍ਰਗਟ ਸਿੰਘ, ਰਾਜ ਕੁਮਾਰ ਵੇਰਕਾ, ਗੁਰਕੀਰਤ ਸਿੰਘ ਕੋਟਲੀ, ਸੰਗਤ ਸਿੰਘ ਗਿਲਜੀਆਂ, ਕੁਲਜੀਤ ਸਿੰਘ ਨਾਗਰ, ਰਾਣਾ ਗੁਰਜੀਤ ਸਿੰਘ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਨਾਂ ਸ਼ਾਮਲ ਹਨ। 

ਕੈਪਟਨ ਸਰਕਾਰ ਦੇ ਇਨ੍ਹਾਂ ਮੰਤਰੀਆਂ ਨੂੰ ਮੌਕਾ ਮਿਲ ਸਕਦਾ:

ਜਿਨ੍ਹਾਂ ਨੂੰ ਇੱਕ ਹੋਰ ਮੌਕਾ ਮਿਲ ਸਕਦਾ ਹੈ ਉਹ ਹਨ ਸੁਖਜਿੰਦਰ ਰੰਧਾਵਾ (ਉਪ ਮੁੱਖ ਮੰਤਰੀ), ਓਪੀ ਸੋਨੀ (ਉਪ ਮੁੱਖ ਮੰਤਰੀ), ਮਨਪ੍ਰੀਤ ਸਿੰਘ ਬਾਦਲ, ਬ੍ਰਹਮ ਮਹਿੰਦਰਾ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਰਜ਼ੀਆ ਸੁਲਤਾਨਾ, ਸੁਖਬਿੰਦਰ ਸਿੰਘ ਸਰਕਾਰੀਆ, ਭਾਰਤ ਭੂਸ਼ਣ ਆਸ਼ੂ, ਅਰੁਣਾ ਚੌਧਰੀ ਅਤੇ ਵਿਜੇ ਇੰਦਰ ਸਿੰਗਲਾ ਸ਼ਾਮਲ ਹਨ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply