LATEST KISAAN ANDOLAN : ਭਾਰਤ ਬੰਦ ਦੀ ਕਾਲ ’ਚ ਅਕਾਲੀ ਦਲ ਕਿਸਾਨ ਜਥੇਬੰਦੀਆਂ ਦੇ ਮੋਢੇ ਨਾਲ ਮੋਢਾ ਲਗਾ ਕੇ ਚੱਲੇਗਾ : ਲਾਲੀ ਬਾਜਵਾ

ਭਾਰਤ ਬੰਦ ਦੀ ਕਾਲ ’ਚ ਅਕਾਲੀ ਦਲ ਕਿਸਾਨ ਜਥੇਬੰਦੀਆਂ ਦੇ ਮੋਢੇ ਨਾਲ ਮੋਢਾ ਲਗਾ ਕੇ ਚੱਲੇਗਾ-ਲਾਲੀ ਬਾਜਵਾ

-ਕੇਂਦਰ ਸਰਕਾਰ ਨੇ ਕਿਸਾਨੀ ਨੂੰ ਖਤਮ ਕਰ ਦੀ ਸਾਜਿਸ਼ ਘੜੀ

Advertisements

ਹੁਸ਼ਿਆਰਪੁਰ (ਜਸਪਾਲ ਢੱਟ , ਸੌਰਵ ਗਰੋਵਰ ) :  ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਸੰਯੁਕਤ ਕਿਸਾਨ ਮੋਰਚੇ ਵੱਲੋਂ 27 ਸਿਤੰਬਰ ਨੂੰ ਭਾਰਤ ਬੰਦ ਦੀ ਦਿੱਤੀ ਗਈ ਕਾਲ ਵਿਚ ਅਕਾਲੀ ਦਲ ਕਿਸਾਨਾਂ ਦੇ ਮੋਢੇ ਨਾਲ ਮੋਢਾ ਲਗਾ ਕੇ ਅੱਗੇ ਵਧੇਗਾ, ਇਹ ਪ੍ਰਗਟਾਵਾ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਸ਼ਹਿਰੀ ਜਤਿੰਦਰ ਸਿੰਘ ਲਾਲੀ ਬਾਜਵਾ ਵੱਲੋਂ ਆਪਣੇ ਗ੍ਰਹਿ ਵਿਖੇ ਪਾਰਟੀ ਵਰਕਰਾਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਕੀਤਾ ਗਿਆ। ਲਾਲੀ ਬਾਜਵਾ ਨੇ ਅੱਗੇ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰ ਦਿੰਦੀ ਤਦ ਤੱਕ ਅਕਾਲੀ ਦਲ ਕਿਸਾਨ ਜਥੇਬੰਦੀਆਂ ਨਾਲ ਮਿਲ ਕੇ ਸੰਘਰਸ਼ ਕਰਦਾ ਰਹੇਗਾ।

Advertisements

ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਖੇਤੀ ਕਾਨੂੰਨ ਪਾਸ ਕਰਕੇ ਪੰਜਾਬ ਦੀ ਕਿਸਾਨੀ ਨੂੰ ਖਤਮ ਕਰਨ ਦੀ ਵੱਡੀ ਸਾਜਿਸ਼ ਘੜੀ ਹੈ ਜਿਸ ਨੂੰ ਕਿਸੇ ਵੀ ਕੀਮਤ ’ਤੇ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਲਾਲੀ ਬਾਜਵਾ ਨੇ ਕਿਹਾ ਕਿ ਲੋਕ ਸਰਕਾਰਾਂ ਇਸ ਲਈ ਚੁਣਦੇ ਹਨ ਤਾਂ ਜੋ ਲੋਕਾਂ ਤੇ ਸਮਾਜ ਦੇ ਵਿਕਾਸ ਲਈ ਸਮੇਂ ਸਿਰ ਫੈਸਲੇ ਲੈ ਕੇ ਉਨ੍ਹਾਂ ਨੂੰ ਜਮੀਨੀ ਪੱਧਰ ’ਤੇ ਲਾਗੂ ਕੀਤਾ ਜਾਵੇਗਾ ਲੇਕਿਨ ਕੇਂਦਰ ਦੀ ਭਾਜਪਾ ਸਰਕਾਰ ਤਾਨਾਸ਼ਾਹੀ ਰਵੱਈਆ ਅਪਨਾ ਕੇ ਉਹ ਕਾਨੂੰਨ ਪਾਸ ਤੇ ਲਾਗੂ ਕਰ ਰਹੀ ਹੈ ਜੋ ਕਿ ਆਮ ਲੋਕਾਂ ਦੇ ਵਿਰੋਧ ਵਿਚ ਹਨ ਤੇ ਕੁਝ ਕੁ ਸਰਮਾਏਦਾਰਾਂ ਨੂੰ ਫਾਇਦਾ ਦਿਵਾਉਣ ਵਾਲੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਤੇ ਫੈਸਲਿਆਂ ਕਾਰਨ ਵਿਸ਼ਵ ਪੱਧਰ ’ਤੇ ਦੇਸ਼ ਦੀ ਸਾਖ ਨੂੰ ਸੱਟ ਵੱਜੀ ਹੈ ਜਿਸ ਦੀ ਭਰਪਾਈ ਕਰਨਾ ਬਹੁਤ ਹੀ ਮੁਸ਼ਕਿਲ ਹੈ ਤੇ ਸਰਕਾਰ ਦੇ ਗਲਤ ਫੈਸਲਿਆਂ ਕਾਰਨ ਦੇਸ਼ ਦਾ ਅਰਥਚਾਰਾ ਬੁਰੀ ਤਰ੍ਹਾਂ ਤਹਿਸ ਨਹਿਸ ਹੋ ਚੁੱਕਾ ਹੈ। ਲਾਲੀ ਬਾਜਵਾ ਨੇ ਕਿਹਾ ਕਿ ਕਿਸਾਨੀ ਹੀ ਇਕ ਅਜਿਹਾ ਕਿੱਤਾ ਹੈ ਜਿਸ ਨੇ ਕਰੋਨਾ ਦੇ ਬੁਰੇ ਕਾਲ ਵਿਚ ਦੇਸ਼ ਦੇ ਅਰਥਚਾਰੇ ਨੂੰ ਸਾਹ ਦਿਵਾਇਆ ਪਰ ਕੇਂਦਰ ਸਰਕਾਰ ਕਿਸਾਨੀ ਨੂੰ ਹੀ ਖਤਮ ਕਰਨ ’ਤੇ ਉਤਾਰੂ ਹੈ।

Advertisements

ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਕਿਸਾਨ ਸੰਘਰਸ਼ ਨੂੰ ਪੂਰੇ ਵਿਸ਼ਵ ਦੇ ਲੋਕ ਸਮਰਥਨ ਦੇ ਰਹੇ ਹਨ ਤੇ ਇਹ ਅੰਦੋਲਨ ਇਤਹਾਸ ਦੇ ਸੁਨਿਹਿਰੀ ਪੰਨਿਆਂ ਵਿਚ ਆਪਣਾ ਨਾਮ ਅੰਕਿਤ ਕਰ ਚੁੱਕਾ ਹੈ ਇਸ ਲਈ ਕੇਂਦਰ ਸਰਕਾਰ ਨੂੰ ਆਪਣੀ ਅੜੀ ਛੱਡ ਕੇ ਕਿਸਾਨਾਂ ਦੀਆਂ ਮੰਗਾਂ ਮੁਤਾਬਿਕ ਖੇਤੀ ਕਾਨੂੰਨਾਂ ਨੂੰ ਤੁਰੰਤ ਰੱਦ ਕਰ ਦੇਣਾ ਚਾਹੀਦਾ ਹੈ। ਇਸ ਮੌਕੇ ਕਿਸਾਨ ਵਿੰਗ ਦੇ ਜਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਬੇਦੀ, ਰੂਪ ਲਾਲ ਥਾਪਰ, ਸੰਤੋਖ ਸਿੰਘ ਔਜਲਾ, ਰਵਿੰਦਰਪਾਲ ਮਿੰਟੂ,ਇੰਜ. ਹਰਿੰਦਰਪਾਲ ਸਿੰਘ ਝਿੰਗੜ, ਹਰਸਿਮਰਨ ਸਿੰਘ ਬਾਜਵਾ, ਨਰਿੰਦਰ ਸਿੰਘ, ਰਣਧੀਰ ਸਿੰਘ ਭਾਰਜ, ਸਿਮਰਜੀਤ ਸਿੰਘ ਗਰੇਵਾਲ, ਸਤਵਿੰਦਰ ਆਹਲੂਵਾਲੀਆ, ਵਿਸ਼ਾਲ ਆਦੀਆ, ਇੰਦਰਜੀਤ ਸਿੰਘ ਕੰਗ, ਪੁਨੀਤਇੰਦਰ ਸਿੰਘ ਕੰਗ,ਯਾਦਵਿੰਦਰ ਸਿੰਘ, ਜਪਿੰਦਰ ਅਟਵਾਲ, ਗੁਰਪ੍ਰੀਤ ਕੋਹਲੀ, ਹਨੀ ਆਦੀਆ, ਅਜਮੇਰ ਸਿੰਘ, ਅਭੀਜੀਤ ਸਿੰਘ, ਮਨਦੀਪ ਜਸਵਾਲ, ਲਵਲੀ ਪਹਿਲਵਾਨ ਆਦਿ ਵੀ ਮੌਜੂਦ ਸਨ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply