ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੋਹ ਦੇ ਰਾਘਵ ਨੇ ਪ੍ਰਾਪਤ ਕੀਤਾ ਪੰਜਾਬ ਵਿੱਚੋਂ 29ਵਾਂ ਰੈਂਕ
ਸਕੂਲ ਸਟਾਫ਼ ਨੇ ਗੁਲਦਸਤਾ ਅਤੇ ਮੈਡਲ ਦੇ ਕੇ ਕੀਤਾ ਸਨਮਾਨ
ਪਠਾਨਕੋਟ, 26 ਸਤੰਬਰ (ਰਾਜਿੰਦਰ ਰਾਜਨ )
ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵੱਲੋਂ ਐਲਾਨੇ ਦਸਵੀਂ ਦੇ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ ਦੇ ਨਤੀਜੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੋਹ ਪਠਾਨਕੋਟ ਦੇ ਵਿਦਿਆਰਥੀ ਰਾਘਵ ਭਾਰਦਵਾਜ ਪੁੱਤਰ ਪ੍ਰਵੀਨ ਕੁਮਾਰ ਵਾਸੀ ਘੋਹ ਨੇ ਪੰਜਾਬ ਰਾਜ ਵਿੱਚੋਂ 29ਵਾਂ ਸਥਾਨ ਪ੍ਰਾਪਤ ਕੀਤਾ ਅਤੇ ਜ਼ਿਲ੍ਹਾ ਪਠਾਨਕੋਟ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਂ ਰੌਸ਼ਨ ਕੀਤਾ। ਰਾਘਵ ਦੇ ਮਾਤਾ ਰਮਨਾ ਸ਼ਰਮਾ ਸਰਕਾਰੀ ਪ੍ਰਾਇਮਰੀ ਸਕੂਲ ਜੰਗਲ ਵਿਖੇ ਸੇਵਾ ਨਿਭਾ ਰਹੇ ਹਨ। ਪ੍ਰਿੰਸੀਪਲ ਜੋਗਿੰਦਰ ਕੁਮਾਰ ਨੇ ਦੱਸਿਆ ਕਿ ਰਾਘਵ ਸਾਡੇ ਸਕੂਲ ਦਾ ਹੋਣਹਾਰ ਵਿਦਿਆਰਥੀ ਸੀ, ਜਿਸ ਨੇ ਪਹਿਲਾਂ ਐਨ.ਟੀ.ਐਸ.ਈ ਦੀ ਪ੍ਰੀਖਿਆ ਵੀ ਪਾਸ ਕੀਤੀ। ਹੁਣ ਇਸ ਨੇ ਪੀ.ਐਸ.ਟੀ.ਐਸ.ਸੀ ਦੀ ਪ੍ਰੀਖਿਆ ਵਿੱਚ ਰਾਘਵ ਭਾਰਦਵਾਜ ਨੇ 180 ਵਿੱਚੋਂ 131 ਨੰਬਰ ਪ੍ਰਾਪਤ ਕਰਕੇ ਪੰਜਾਬ ਵਿੱਚੋਂ 29ਵਾਂ ਅਤੇ ਜ਼ਿਲ੍ਹੇ ਵਿੱਚੋਂ ਪਹਿਲਾਂ ਸਥਾਨ ਪ੍ਰਾਪਤ ਕਰਕੇ ਅਧਿਆਪਕਾਂ ਵੱਲੋਂ ਕਰਵਾਈ ਮਿਹਨਤ ਦਾ ਮੁੱਲ ਮੋੜਿਆ ਹੈ। ਹੁਣ ਇਸ ਵਿਦਿਆਰਥੀ ਨੂੰ ਸਿੱਖਿਆ ਵਿਭਾਗ ਵੱਲੋਂ 2022-2023 ਤੱਕ ਵਜ਼ੀਫਾ ਮਿਲੇਗਾ। ਪ੍ਰਿੰਸੀਪਲ ਅਤੇ ਸਟਾਫ਼ ਵੱਲੋਂ ਇਸ ਵਿਦਿਆਰਥੀ ਨੂੰ ਸਨਮਾਨ ਚਿੰਨ੍ਹ, ਮੈਡਲ ਅਤੇ ਗੁਲਦਸਤੇ ਦੇ ਕੇ ਸਨਮਾਨਿਤ ਕੀਤਾ।
ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਜਸਵੰਤ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਬਲਦੇਵ ਰਾਜ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੇਸ਼ਵਰ ਸਲਾਰੀਆ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਰਮੇਸ਼ ਲਾਲ ਠਾਕੁਰ ਵੱਲੋਂ ਵੀ ਰਾਘਵ ਭਾਰਦਵਾਜ ਵੱਲੋਂ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਤੇ ਸਕੂਲ ਅਧਿਆਪਕਾਂ ਅਤੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ ਹੈ।
ਇਸ ਮੌਕੇ ਤੇ ਰਾਘਵ ਭਾਰਦਵਾਜ ਨੇ ਕਿਹਾ ਕਿ ਮੇਰੇ ਅਧਿਆਪਕਾਂ ਅਤੇ ਮੇਰੇ ਮਾਪਿਆਂ ਨੇ ਮੇਰਾ ਬਹੁਤ ਸਾਥ ਦਿੱਤਾ ਅਤੇ ਹਮੇਸ਼ਾ ਮੈਨੂੰ ਪ੍ਰੇਰਿਤ ਕੀਤਾ ਹੈ। ਮੇਰਾ ਉਦੇਸ਼ ਇੱਕ ਸਟਾਰਟਅਪ ਸ਼ੁਰੂ ਕਰਨਾ ਹੈ ਤਾਂ ਜੋ ਮੈਂ ਆਪਣੇ ਰਾਸ਼ਟਰ ਨੂੰ ‘ਆਤਮਨਿਰਭਰ’ ਬਣਾਉਣ ਵਿੱਚ ਯੋਗਦਾਨ ਪਾ ਸਕਾਂ। ਅੰਤ ਵਿੱਚ ਰਾਘਵ ਨੇ ਸਕੂਲ ਪ੍ਰਿੰਸੀਪਲ ਸ਼੍ਰੀ ਜੋਗਿੰਦਰ ਕੁਮਾਰ, ਕਲਾਸ ਇੰਚਾਰਜ ਸ਼੍ਰੀ ਸੁਰਿੰਦਰ ਕੁਮਾਰ, ਵਿਸ਼ਾ ਅਧਿਆਪਕ ਸ਼੍ਰੀ ਪੁਸ਼ਪਿੰਦਰ, ਸ਼੍ਰੀਮਤੀ ਰਿਪਜੀਤ, ਸ਼੍ਰੀਮਤੀ ਰੂਬੀ, ਸ਼੍ਰੀ ਰਣਧੀਰ, ਸ਼੍ਰੀ ਵਿਕਰਮ, ਸ਼੍ਰੀਮਤੀ ਭਾਰਤੀ ਅਤੇ ਸ਼੍ਰੀਮਤੀ ਦੀਪੀਕਾ ਦਾ ਧੰਨਵਾਦ ਕੀਤਾ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp