ਸੋਲਿਡ ਵੇਸਟ ਮੈਨੇਜਮੈਂਟ ਸਿਸਟਮ ਤਹਿਤ ਘਰਾਂ ‘ਚੋਂ ਚੁੱਕਿਆਂ ਜਾ ਰਿਹੈ ਗਿੱਲਾ ਅਤੇ ਸੁੱਕਾ ਕੂੜਾ,ਜਲ ਸ਼ਕਤੀ ਅਭਿਆਨ ਤਹਿਤ ਜਾਗਰੂਕਤਾ ਫੈਲਾਉਣ ਦੇ ਨਿਰਦੇਸ਼
ਹੁਸ਼ਿਆਰਪੁਰ, (Dr.Mandeep,Sukhwinder) : ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਅੱਜ ਜ਼ਿਲ•ਾ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਵੱਖ-ਵੱਖ ਸਕੀਮਾਂ ਦਾ ਜਾਇਜ਼ਾ ਲਿਆ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਹਰਪ੍ਰੀਤ ਸਿੰਘ ਸੂਦਨ, ਐਸ.ਡੀ.ਐਮ. ਮੁਕੇਰੀਆਂ ਸ਼੍ਰੀ ਅਦਿੱਤਿਆ ਉਪਲ, ਐਸ.ਡੀ.ਐਮ. ਗੜ•ਸ਼ੰਕਰ ਸ਼੍ਰੀ ਹਰਬੰਸ ਸਿੰਘ, ਐਸ.ਡੀ.ਐਮ ਦਸੂਹਾ ਸ਼੍ਰੀਮਤੀ ਜੋਤੀ ਬਾਲਾ ਤੋਂ ਇਲਾਵਾ ਹੋਰ ਵਿਭਾਗਾਂ ਦੇ ਮੁਖੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਸੋਲਿਡ ਵੇਸਟ ਮੈਨੇਜਮੈਂਟ ਸਿਸਟਮ ਦਾ ਜਾਇਜ਼ਾ ਲੈਂਦਿਆਂ ਕਾਰਜ ਸਾਧਕ ਅਫ਼ਸਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਘਰਾਂ ਵਿਚੋਂ ਗਿੱਲਾ ਅਤੇ ਸੁੱਕਾ ਕੂੜਾ ਵੱਖਰਾ-ਵੱਖਰਾ ਇਕੱਤਰ ਕਰਕੇ ਪਿਟਸ (ਟੋਏ) ਵਿੱਚ ਪਾਉਣਾ ਯਕੀਨੀ ਬਣਾਇਆ ਜਾਵੇ। ਉਨ•ਾਂ ਕਿਹਾ ਕਿ ਘਰਾਂ ਵਿਚੋਂ ਇਕੱਤਰ ਕੀਤੇ ਕੂੜੇ ਲਈ ਕੱਚੇ ਅਤੇ ਪੱਕੇ ਪਿਟ (ਟੋਏ) ਬਣਾਉਣ ਨਾਲ ਕੂੜੇ ਨੂੰ ਫ਼ਸਲਾਂ ਦੀ ਖਾਦ ਆਦਿ ਲਈ ਵਰਤੋਂ ਵਿੱਚ ਲਿਆਂਦਾ ਜਾ ਸਕਦਾ ਹੈ। ਉਨ•ਾਂ ਕਿਹਾ ਕਿ ਪਿੰਡਾਂ ਦੇ ਨਾਲ-ਨਾਲ ਸ਼ਹਿਰਾਂ ਅਤੇ ਕਸਬਿਆਂ ਵਿੱਚ 100 ਫੀਸਦੀ ਸਫਾਈ ਯਕੀਨੀ ਬਣਾਈ ਜਾ ਰਹੀ ਹੈ। ਉਨ•ਾਂ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਗਿੱਲਾ ਅਤੇ ਸੁੱਕਾ ਕੂੜਾ ਵੱਖਰਾ-ਵੱਖਰਾ ਕਰਕੇ ਹੀ ਚੁਕਵਾਇਆ ਜਾਵੇ ਅਤੇ ਪਲਾਸਟਿਕ ਦੇ ਲਿਫਾਫ਼ਿਆਂ ਦੀ ਵਰਤੋਂ ਬਿਲਕੁੱਲ ਨਾ ਕੀਤੀ ਜਾਵੇ।
ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜਲ ਸ਼ਕਤੀ ਅਭਿਆਨ ਤਹਿਤ ਜਾਗਰੂਕਤਾ ਫੈਲਾਈ ਜਾਵੇ, ਤਾਂ ਜੋ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਬਚਾਇਆ ਜਾ ਸਕੇ। ਉਨ•ਾਂ ਪਬਲਿਕ ਹੈਲਥ ਨੂੰ ਹਦਾਇਤ ਕੀਤੀ ਕਿ ਜਿਹੜੇ ਪਿੰਡਾਂ ਵਿਚ ਟੁਆਇਲਟ ਬਣਾਉਣ ਦਾ ਕੰਮ ਵਿੱਢਿਆ ਗਿਆ ਹੈ, ਉਸ ਨੂੰ ਜਲਦੀ ਮੁਕੰਮਲ ਕੀਤਾ ਜਾਵੇ। ਉਨ•ਾਂ ਐਸ.ਡੀ.ਐਮਜ਼ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਨਸ਼ਿਆਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ, ਤਾਂ ਜੋ ਸਮਾਜ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ। ਇਸ ਮੌਕੇ ਉਨ•ਾਂ ‘ਮਿਸ਼ਨ ਤੰਦਰੁਸਤ ਪੰਜਾਬ’ ਮੁਹਿੰਮ ਦਾ ਵੀ ਜਾਇਜ਼ਾ ਲਿਆ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp