ਡੀ.ਟੀ.ਐੱਫ਼. ਵਲੋਂ ‘ਨੈਸ’ ਦੇ ਨਾਂ ਉੱਤੇ ਵਿਦਿਆਰਥੀਆਂ ਅਤੇ ਅਧਿਆਪਕਾਂ ਉੱਤੇ ਪਾਏ ਜਾ ਰਹੇ ਦਬਾਅ ਖ਼ਿਲਾਫ਼ ਰੋਹ ਦਾ ਪ੍ਰਗਟਾਵਾ

ਡੀ.ਟੀ.ਐੱਫ਼. ਵਲੋਂ ‘ਨੈਸ’ ਦੇ ਨਾਂ ਉੱਤੇ ਵਿਦਿਆਰਥੀਆਂ ਅਤੇ ਅਧਿਆਪਕਾਂ ਉੱਤੇ ਪਾਏ ਜਾ ਰਹੇ ਦਬਾਅ ਖ਼ਿਲਾਫ਼ ਰੋਹ ਦਾ ਪ੍ਰਗਟਾਵਾ

ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਕੀਤਾ “ਸਿੱਖਿਆ ਬਚਾਓ ਮਾਰਚ”

Advertisements

ਦਸੂਹਾ (ਹਰਭਜਨ ਢਿੱਲੋਂ ) ਪੰਜਾਬ ਦੇ ਸਮੂਹ ਵਰਗਾਂ ਦੇ ਅਧਿਆਪਕਾਂ ਦੀ ਸਿਰਮੌਰ ਜਥੇਬੰਦੀ “ਡੈਮੋਕਰੈਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ਼.)” ਪੰਜਾਬ ਵਲੋਂ ਨੈਸ਼ਨਲ ਅਚੀਵਮੈਂਟ ਸਰਵੇ ਦੇ ਨਾਂ ਉੱਤੇ ਸਕੂਲਾਂ ਵਿੱਚ ਪੜ੍ਹਦੇ ਮਾਸੂਮ ਵਿਦਿਆਰਥੀਆਂ ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਉੱਤੇ ਅਫਸਰਸ਼ਾਹੀ ਦੁਆਰਾ ਦਬਾਅ ਪਾਉਣ ਖ਼ਿਲਾਫ਼ ਸਖ਼ਤ ਰੋਹ ਦਾ ਪ੍ਰਗਟਾਵਾ ਕਰਦਿਆਂ ਮਿੰਨੀ ਸਕੱਤਰੇਤ ਹੁਸ਼ਿਆਰਪੁਰ ਤੋਂ ਸ਼ਹੀਦ ਸ: ਭਗਤ ਸਿੰਘ ਦੇ ਬੁੱਤ ਤੱਕ ਸ਼ਹੀਦ ਸ: ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ‘ਸਿੱਖਿਆ ਬਚਾਓ ਮਾਰਚ’ ਕੀਤਾ ਗਿਆ ਜਿਸਦੀ ਅਗਵਾਈ ਡੀ.ਟੀ.ਐੱਫ਼. ਦੇ ਸੂਬਾ ਜਨਰਲ ਸਕੱਤਰ ਮੁਕੇਸ਼ ਗੁਜਰਾਤੀ, ਜ਼ਿਲ੍ਹਾ ਪ੍ਰਧਾਨ ਸੁਖਦੇਵ ਡਾਨਸੀਵਾਲ, ਮਨੋਹਰ ਸਿੰਘ ਬੈਂਸ, ਅਜੀਬ ਦਿਵੇਦੀ, ਇੰਦਰ ਸੁਖਦੀਪ ਸਿੰਘ ਓਢਰਾ, ਮਨਜੀਤ ਸਿੰਘ ਦਸੂਹਾ, ਬਲਜੀਤ ਸਿੰਘ ਮਹਿਮੋਵਾਲ, ਅਸ਼ਨੀ ਕੁਮਾਰ ਅਤੇ ਹਰਿੰਦਰ ਸਿੰਘ ਨੇ ਕੀਤੀ।

Advertisements

ਰੋਸ ਮਾਰਚ ਤੋਂ ਪਹਿਲਾਂ ਮਿੰਨੀ ਸਕੱਤਰੇਤ ਮੂਹਰੇ ਕੀਤੇ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਭੁੱਲਾ, ਕਿਰਤੀ ਕਿਸਾਨ ਯੂਨੀਅਨ ਦੇ ਆਗੂ ਜਗਤਾਰ ਭਿੰਡਰ, ਜਮਹੂਰੀ ਕਿਸਾਨ ਸਭਾ ਦੇ ਆਗੂ ਸਰਬਜੀਤ ਸਿੰਘ ਅਤੇ ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਕਾਮਰੇਡ ਗੰਗਾ ਪ੍ਰਸਾਦ ਨੇ ਕਿਹਾ ਕਿ ਪੰਜਾਬ ਸਰਕਾਰ ‘ਨੈਸ਼ਨਲ ਅਚੀਵਮੈਂਟ ਸਰਵੇ(ਨੈਸ)’ ਦੀ ਤਿਆਰੀ ਦੇ ਨਾਂ ਉੱਤੇ ਸਕੂਲਾਂ ਵਿੱਚ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਉੱਤੇ ਮਣਾਂ-ਮੂੰਹੀਂ ਦਬਾਅ ਪਾ ਕੇ ਪੰਜਾਬ ਦੀ ਸਿੱਖਿਆ ਨੂੰ ਦਿਸ਼ਾਹੀਣ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਇੱਕ ਅਤੀ ਕੋਮਲ ਅਤੇ ਸੂਖਮਤਾ ਭਰਿਆ ਵਿਸ਼ਾ ਹੈ ਪਰ ਪੰਜਾਬ ਸਰਕਾਰ ਵਲੋਂ ਸਰਵੇ ਵਿੱਚ ਮਨਚਾਹੇ ਨਤੀਜੇ ਲੈਣ ਦੀ ਦੌੜ ਵਿੱਚ ਕੋਮਲ ਹਿਰਦੇ ਵਾਲ਼ੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਮਸ਼ੀਨਾਂ ਸਮਝਿਆ ਜਾ ਰਿਹਾ ਹੈ। ਨੈਸ ਸਰਵੇ ਦੇ ਨਾਂ ਉੱਤੇ ਵਿਦਿਆਰਥੀਆਂ ਨੂੰ ਸਿਲੇਬਸ ਅਧਾਰਿਤ ਕਿਤਾਬੀ ਗਿਆਨ ਤੋਂ ਵਾਂਝਾ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੇ ਕੋਮਲ ਮਨਾਂ ਨੂੰ ਰੱਟਾ ਅਧਾਰਿਤ ਪ੍ਰਸ਼ਨਾਂ ਦੀ ਘੁੰਮਣਘੇਰੀ ਵਿੱਚ ਉਲਝਾ ਦਿੱਤਾ ਗਿਆ ਹੈ।

Advertisements

ਬੁਲਾਰਿਆਂ ਨੇ ਸਰਕਾਰ ਤੋਂ ਪੁਛਿਆ ਕਿ ਨੈਸ ਸਰਵੇ ਵਿੱਚ ਪੰਜਾਬ ਦੇ ਪਹਿਲੇ ਸਥਾਨ ਉੱਤੇ ਆਉਣ ਨਾਲ਼ ਪੰਜਾਬ ਦੇ ਵਿਦਿਆਰਥੀਆਂ ਅਤੇ ਆਮ ਜਨਤਾ ਨੂੰ ਕੀ ਲਾਭ ਹੋਵੇਗਾ? ਉਨ੍ਹਾਂ ਕਿਹਾ ਕਿ ਨੈਸ ਦੀ ਤਿਆਰੀ ਦੇ ਨਾਂ ਉੱਤੇ ਪੰਜਾਬ ਦੇ ਵਿਦਿਆਰਥੀਆਂ ਦੇ ਭਵਿੱਖ ਦੀ ਨੀਂਹ ਕਮਜ਼ੋਰ ਕੀਤੀ ਜਾ ਰਹੀ ਹੈ। ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵਲੋਂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਮਹਿਜ਼ ਕਠਪੁਤਲੀਆਂ ਸਮਝ ਕੇ ਆਪਣੇ ਇਸ਼ਾਰਿਆਂ ਉੱਤੇ ਨੱਚਣ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ। ਸਮੂਹ ਬੁਲਾਰਿਆਂ ਨੇ ਪੰਜਾਬ ਦੇ ਨਵੇਂ ਬਣੇ ਮੁੱਖ-ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਨਵੇਂ ਬਣੇ ਸਿੱਖਿਆ ਮੰਤਰੀ ਪਰਗਟ ਸਿੰਘ ਤੋਂ ਪੰਜਾਬ ਦੀ ਸਿੱਖਿਆ ਨੂੰ ਬਚਾਉਣ ਲਈ ਇਸ ਪਾਸੇ ਵੱਲ੍ਹ ਵਿਸ਼ੇਸ਼ ਧਿਆਨ ਦੇਣ ਦੀ ਅਪੀਲ ਕੀਤੀ। ਰੋਸ ਧਰਨੇ ਤੋਂ ਬਾਅਦ ਅਧਿਆਪਕਾਂ ਨੇ ਨਾਹਰੇ ਮਾਰਦਿਆਂ ਭਗਤ ਸਿੰਘ ਦੇ ਬੁੱਤ ਤੱਕ ਸਿੱਖਿਆ ਬਚਾਓ ਮਾਰਚ ਕੀਤਾ ਅਤੇ ਉਸਦੀਆਂ ਸਿੱਖਿਆਵਾਂ ਉੱਤੇ ਚਲਣ ਦਾ ਅਹਿਦ ਲਿਆ।

ਇਸ ਰੋਸ ਮਾਰਚ ਵਿੱਚ ਨੰਦ ਰਾਮ, ਨਿਰਮਲ ਸਿੰਘ, ਜਸਵਿੰਦਰ ਝਿੰਗੜ, ਪਰਮਜੀਤ ਸਿੰਘ, ਓਮ ਪ੍ਰਕਾਸ਼, ਹੰਸ ਰਾਜ, ਬਲਵੀਰ ਸਿੰਘ ਨਿਹਾਲਪੁਰ, ਜਸਮੀਤ ਸਿੰਘ, ਰਾਜਿੰਦਰ ਸਿੰਘ, ਰੇਸ਼ਮ ਸਿੰਘ ਧੁੱਗਾ, ਪ੍ਰਵੀਨ ਕੁਮਾਰ, ਸੋਮਪਾਲ, ਗੁਰਪਾਲ ਸਿੰਘ, ਵਿਕਾਸ ਅਰੋੜਾ, ਵਿਕਰਮ ਡਡਵਾਲ, ਰਾਕੇਸ਼ ਕੁਮਾਰ, ਮਨਜੀਤ ਸਿੰਘ ਬਾਬਾ, ਗੁਰਵਿੰਦਰ ਸਿੰਘ ਰਾਣਾ, ਸੁਸ਼ੀਲ ਡਡਵਾਲ, ਜਰਨੈਲ ਸਿੰਘ, ਜਸਵਿੰਦਰ ਸਿੰਘ, ਸੁਰਜੀਤ ਸਨੌਰਾ, ਅਵਤਾਰ ਸਿੰਘ, ਜਰਨੈਲ ਸੀਕਰੀ, ਮੈਡਮ ਮੀਨਾ ਦਿਵੇਦੀ, ਸੁਰਜੀਤ ਕੌਰ ਓਢਰਾ ਅਤੇ ਜਸਵਿੰਦਰ ਕੌਰ ਆਦਿ ਵੀ ਸ਼ਾਮਿਲ ਹੋਏ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply