ਲੁਧਿਆਣਾ (ਹਰਜਿੰਦਰ ਸਿੰਘ ਖਾਲਸਾ ) ਦਿੱਲ੍ਹੀ ਦੇ ਸੀਐਮ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ ਲੁਧਿਆਣਾ ਵਿਚ ਪ੍ਰੈਸ ਕਾਨਫਰੰਸ ਦੌਰਾਨ ਸਿਹਤ ਸਹੂਲਤਾਂ ਦੀ ਗਰੰਟੀ ਦਿੱਤੀ ਹੈ। ਉਨ੍ਹਾਂ ਇਸ ਦੌਰਾਨ ਕਿਹਾ ਕਿ ਮੈਂ ਪੰਜਾਬ ਦੀ ਜਨਤਾ ਨੂੰ ਛੇ ਗਾਰੰਟੀਆਂ ਦੇਣਾ ਚਾਹੁੰਦਾ ਹੈ। ਇਹ ਸਾਰੀਆਂ ਸਿਹਤ ਨਾਲਸੰਬੰਧਿਤ ਹਨ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਚੰਗਾ ਇਲਾਜ ਦੇਵਾਂਗਾ।
ਆਮ ਆਦਮੀ ਪਾਰਟੀ ਦੀ ਪੰਜਾਬ ਵਿਚ ਸਰਕਾਰ ਬਣਨ ਤੋਂ ਬਾਅਦ ਹਰ ਦਵਾਈ ਮਿਲੇਗੀ। ਸਾਰੇ ਟੈਸਟ ਮੁਫ਼ਤ ਹੋਣਗੇ। ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿਚ ਚੰਗੀ ਸਹੂਲਤ ਦਿੱਤੀ ਜਾਵੇਗੀ। ਸਰਕਾਰੀ ਹਸਪਤਾਲ ਵਿਚ ਸਾਰੇ ਆਪਰੇਸ਼ਨ ਮੁਫ਼ਤ ਕੀਤੇ ਜਾਣਗੇ।
ਸਾਰਾ ਸਿਸਟਮ ਕੰਪਿਊਟਰਾਈਜ਼ਡ ਕੀਤਾ ਜਾਵੇਗਾ।
ਦਿੱਲੀ ਦੇ ਮੁਹੱਲਾ ਕਲੀਨਿਕ ਦੀ ਤਰਜ਼ ’ਤੇ ਪੰਜਾਬ ਵਿਚ ਵੀ ਪਿੰਡ ਕਲੀਨਿਕ ਤੇ ਵਾਰਡ ਕਲੀਨਿਕ ਖੋਲ੍ਹੇ ਜਾਣਗੇ।
ਪੰਜਾਬ ਦੇ ਸਰਕਾਰੀ ਹਸਪਤਾਲਾਂ ਦੀ ਦਸ਼ਾ ਸੁਧਾਰੀ ਜਾਵੇਗੀ। ਵੱਡੇ ਪੱਧਰ ’ਤੇ ਨਵੇਂ ਹਸਪਤਾਲ ਖੋਲ੍ਹੇ ਜਾਣਗੇ।
ਸਡ਼ਕ ਹਾਦਸੇ ਵਿਚ ਜ਼ਖ਼ਮੀ ਨੂੰ ਕਿਸੇ ਵੀ ਹਸਪਤਾਲ ਵਿਚ ਦਾਖਲ ਕਰਾਉਣ ’ਤੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ’ਤੇ ਮੁਫ਼ਤ ਕਰਵਾਇਆ ਜਾਵੇਗਾ।
ਇਸ ਦੇ ਨਾਲ ਹੀ ਕੇਜਰੀਵਾਲ ਨੇ ਕਿਹਾ ਕਿ ਮੈਂ ਇਕ ਐਲਾਨ ਕਰਨਾ ਚਾਹੁੰਦਾ ਹਾਂ ਕਿ ਜੇ ਸਾਡੀ ਸਰਕਾਰ ਬਣੀ ਤਾਂ ਪੱਤਰਕਾਰਾਂ ਲਈ ਪੰਜਾਬ ਵਿਚ ਪ੍ਰੈਸ ਕਲੱਬ ਬਣਾਏ ਜਾਣਗੇ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp