ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮੈਰੀਟੋਰੀਅਸ ਸਕੂਲ ਵਿੱਚ ਦਾਖਲੇ ਦੀ ਪ੍ਰਵੇਸ਼ ਪ੍ਰੀਖਿਆ ਲਈ ਗਈ
ਗੁਰਦਾਸਪੁਰ 03 ਅਕਤੂਬਰ (ਗਗਨ )
ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮੈਰੀਟੋਰੀਅਸ ਸਕੂਲਾਂ ਦੇ ਦਾਖਲੇ ਲਈ ਬੱਚਿਆਂ ਦੀ ਪ੍ਰਵੇਸ਼ ਪ੍ਰੀਖਿਆ ਲਈ ਗਈ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਪਾਲ ਸਿੰਘ ਸੰਧਾਵਾਲੀਆ ਨੇ ਦੱਸਿਆ ਕਿ ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲਾ ਲੈਣ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਾਖਲਾ ਪ੍ਰਵੇਸ਼ ਪਰੀਖਿਆ ਲਈ ਗਈ ਜਿਸ ਲਈ ਜ਼ਿਲ੍ਹਾ ਗੁਰਦਾਸਪੁਰ ਵਿਖੇ 2 ਸੈਂਟਰ ਬਣਾਏ ਗਏ ਸਨ। ਉਨ੍ਹਾਂ ਦੱਸਿਆ ਕਿ ਸਰਕਾਰੀ ਸੀਨੀ: ਸੈਕੰ : ਸਕੂਲ ਲੜ੍ਹਕੇ ਗੁਰਦਾਸਪੁਰ ਵਿਖੇ 47 ਬੱਚਿਆਂ ਵਿੱਚੋਂ 13 ਅਤੇ ਸਰਕਾਰੀ ਕੰਨਿਆਂ ਸੀਨੀ: ਸੈਕੰ: ਸਕੂਲ ਗੁਰਦਾਸਪੁਰ ਵਿਖੇ 279 ਬੱਚਿਆ ਵਿੱਚੋਂ 161 ਬੱਚੇ ਹਾਜ਼ਰ ਹੋਏ ਸਨ। ਇਸ ਦੌਰਾਨ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਵਰਿੰਦਰ ਭਾਟੀਆ ਵੱਲੋਂ ਵਿਸ਼ੇਸ਼ ਤੌਰ ਤੇ ਇਨ੍ਹਾਂ ਸੈਂਟਰਾਂ ਦੀ ਚੈਕਿੰਗ ਕਰਕੇ ਪ੍ਰੀਖਿਆ ਦਾ ਜਾਇਜ਼ਾ ਲਿਆ। ਇਸ ਮੌਕੇ ਮੈਨੇਜਰ ਖੇਤਰੀ ਬੁੱਕ ਡੀਪੂ ਪੰਜਾਬ ਸਕੂਲ ਸਿੱਖਿਆ ਬੋਰਡ ਗੁਰਦਾਸਪੁਰ ਡਾ: ਸਕੱਤਰ ਸਿੰਘ , ਡਿਪਟੀ ਡੀ.ਈ.ਓ. ਸੈਕੰ: ਲਖਵਿੰਦਰ ਸਿੰਘ , ਸਿੱਖਿਆ ਸੁਧਾਰ ਟੀਮ ਦੇ ਇੰਚਾਰਜ ਪ੍ਰਿੰਸੀਪਲ ਸੁਰਿੰਦਰ ਕੁਮਾਰ , ਪ੍ਰਿੰਸੀਪਲ ਰਾਕੇਸ਼ ਗੁਪਤਾ ਹਾਜ਼ਰ ਸਨ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp