ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ ਨੇ ਟਾਂਡਾ ’ਚ ਕਰਵਾਈ ਝੋਨੇ ਦੀ ਖਰੀਦ ਦੀ ਸ਼ੁਰੂਆਤ
ਕਿਹਾ, ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਚੁੱਕਣ ਲਈ ਵਚਨਬੱਧ
ਜ਼ਿਲ੍ਹੇ ਦੀਆਂ 72 ਮੰਡੀਆਂ ’ਚ ਕੀਤੀ ਜਾ ਰਹੀ ਝੋਨੇ ਦੀ ਖਰੀਦ, ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ
ਕਿਸਾਨਾਂ ਨੂੰ ਮੰਡੀਆਂ ’ਚ ਨਿਰਧਾਰਤ ਨਮੀ ਵਾਲਾ ਝੋਨਾ ਲਿਆਉਣ ਦੀ ਕੀਤੀ ਅਪੀਲ
ਟਾਂਡਾ / ਹੁਸ਼ਿਆਰਪੁਰ, 3 ਅਕਤੂਬਰ (ਗੁਰਪ੍ਰੀਤ , ਪੁਰੇਵਾਲ ): ਜੰਗਲਾਤ, ਜੰਗਲੀ ਜੀਵ ਅਤੇ ਕਿਰਤ ਮੰਤਰੀ ਪੰਜਾਬ ਸੰਗਤ ਸਿੰਘ ਗਿਲਜੀਆਂ ਨੇ ਅੱਜ ਦਾਣਾ ਮੰਡੀ ਟਾਂਡਾ ਵਿਚ ਪਿੰਡ ਦੁਬੁਰਜੀ ਦੇ ਕਿਸਾਨ ਨਿਸ਼ਾਨ ਸਿੰਘ ਦੀ ਝੋਨੇ ਦੀ ਢੇਰੀ ਤੋਂ ਝੋਨੇ ਦੀ ਖਰੀਦ ਸ਼ੁਰੂ ਕਰਵਾਉਂਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਚੁੱਕਿਆ ਜਾਵੇਗਾ।
ਐਸ.ਡੀ.ਐਮ. ਰਣਦੀਪ ਸਿੰਘ ਹੀਰ ਤੇ ਹੋਰ ਅਧਿਕਾਰੀਆਂ ਸਮੇਤ ਫ਼ਸਲ ਦੀ ਖਰੀਦ ਸ਼ੁਰੂ ਕਰਵਾਉਂਦੇ ਹੋਏ ਜੰਗਲਾਤ ਤੇ ਕਿਰਤ ਮੰਤਰੀ ਨੇ ਕਿਸਾਨਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਦੀ ਫ਼ਸਲ ਵੇਚਣ ਦੌਰਾਨ ਕਿਸੇ ਕਿਸਮ ਦੀ ਪੇਸ਼ ਆ ਰਹੀ ਸਮੱਸਿਆਵਾਂ ਬਾਰੇ ਪੁੱਛਿਆ, ਜਿਸ ’ਤੇ ਕਿਸਾਨਾਂ ਨੇ ਕਿਹਾ ਕਿ ਮੰਡੀ ਵਿਚ ਉਨ੍ਹਾਂ ਨੂੰ ਕੋਈ ਮੁਸ਼ਕਲ ਨਹੀਂ ਆ ਰਹੀ ਹੈ ਅਤੇ ਉਨ੍ਹਾਂ ਦੀ ਫ਼ਸਲ 1960 ਰੁਪਏ ਪ੍ਰਤੀ ਕੁਇੰਟਲ ਖਰੀਦੀ ਜਾ ਰਹੀ ਹੈ। ਇਸ ਦੌਰਾਨ ਜੰਗਲਾਤ ਮੰਤਰੀ ਨੇ ਮੰਡੀ ਵਿਚ ਵੱਖ-ਵੱਖ ਢੇਰੀਆਂ ’ਤੇ ਜਾ ਕੇ ਝੋਨੇ ਦੀ ਫਸਲ ਦੇਖਦੇ ਹੋਏ ਅਧਿਕਾਰੀਆਂ ਅਤੇ ਖਰੀਦ ਏਜੰਸੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਸਮੱÇੋਸਆ ਨਾ ਆਵੇ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ 72 ਮੰਡੀਆਂ ਵਿਚ ਝੋਨੇ ਦੀ ਖਰੀਦ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਦੀ ਸੁਵਿਧਾ ਲਈ ਮੰਡੀਆਂ ਵਿਚ ਪੀਣ ਵਾਲੇ ਪਾਣੀ, ਛਾਂ ਅਤੇ ਹੋਰ ਸੁਵਿਧਾਵਾਂ ਦਾ ਪੂਰਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਬਾਰੇ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਰੀਬ 4.48 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਣ ਦੀ ਉਮੀਦ ਹੈ ਜਿਸ ਦੀ ਖਰੀਦ ਅਤੇ ਲਿਫਟਿੰਗ ਦੇ ਪੁਖਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ। ਇਸ ਤੋਂ ਪਹਿਲਾਂ ਮੀਟਿੰਗ ਦੌਰਾਨ ਉਨ੍ਹਾਂ ਖਰੀਦ ਏਜੰਸੀਆਂ ਅਤੇ ਹੋਰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪ੍ਰਬੰਧਾਂ ਵਿਚ ਕਿਸੇ ਕਿਸਮ ਦੀ ਕੋਈ ਕਮੀ ਨਹੀਂ ਰਹਿਣੀ ਚਾਹੀਦੀ, ਤਾਂ ਜੋ ਝੋਨੇ ਦੀ ਖਰੀਦ ਨੂੰ ਸਹੀ ਢੰਗ ਅਤੇ ਬਿਨ੍ਹਾਂ ਕਿਸੇ ਰੁਕਾਵਟ ਤੋਂ ਪੂਰਾ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚ ਕਾਫੀ ਬਾਰਦਾਨਾ ਉਪਲਬੱਧ ਹੈ, ਇਸ ਲਈ ਕਿਸਾਨ ਅਤੇ ਆੜਤੀ ਇਸ ਬਾਰੇ ਵਿਚ ਚਿੰਤਾ ਨਾ ਕਰਨ।
ਸੰਗਤ ਸਿੰਘ ਗਿਲਜੀਆਂ ਨੇ ਦੱਸਿਆ ਕਿ ਝੋਨੇ ਦੀ ਖਰੀਦ ਨੂੰ ਲੈ ਕੇ ਕੇਂਦਰ ਵਲੋਂ ਮਿਤੀ ਨੂੰ ਅੱਗੇ ਵਧਾਇਆ ਗਿਆ ਸੀ ਪਰੰਤੂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪਹਿਲ ਕਰਦੇ ਹੋਏ ਦਿੱਲੀ ਵਿਚ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਕੇ ਝੋਨੇ ਦੀ ਖਰੀਦ ਨੂੰ 3 ਅਕਤੂਬਰ ਤੋਂ ਸ਼ੁਰੂ ਕਰਵਾਇਆ ਹੈ। ਇਸ ਦੌਰਾਨ ਉਨ੍ਹਾਂ ਕਿਸਾਨਾਂ, ਆੜਤੀਆਂ ਤੇ ਰਾਇਸ ਮਿਲਰਜ਼ ਨੂੰ ਅਪੀਲ ਕੀਤੀ ਕਿ ਨਿਰਧਾਰਤ ਨਮੀ ਵਾਲਾ ਝੋਨੇ ਦੀ ਫ਼ਸਲ ਹੀ ਮੰਡੀਆਂ ਵਿਚ ਲਿਆਉਣ ਨੂੰ ਪਹਿਲ ਦੇਣ ਅਤੇ ਤਰੇਲ ਕਾਰਨ ਗਿੱਲੇ ਝੋਨੇ ਦੀ ਕਟਾਈ ਤੋਂ ਗੁਰੇਜ਼ ਕਰਨ।
ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਟਾਂਡਾ ਸਿਮਰਨ ਸੈਣੀ, ਵਾਈਸ ਚੇਅਰਮੈਨ ਰਾਕੇਸ਼ ਵੋਹਰਾ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਕੰਟਰੋਲਰ ਰੇਣੂ ਬਾਲਾ ਵਰਮਾ, ਬਲਾਕ ਕਾਂਗਰਸ ਪ੍ਰਧਾਨ ਅਵਤਾਰ ਸਿੰਘ ਖੋਖਰ, ਜਰਨੈਲ ਸਿੰਘ ਜਾਜਾ, ਬਲਦੇਵ ਸਿੰਘ ਮੁਲਤਾਨੀ, ਪਰਮਜੀਤ ਸਿੰਘ ਮੋਤੀਆਂ, ਸੁਖਵਿੰਦਰ ਜੀਤ ਸਿੰਘ ਬੀਰਾ, ਕੁਲਦੀਪ ਸਿੰਘ, ਸੁਖਵਿੰਦਰ ਜੀਤ ਸਿੰਘ ਝਾਵਰ, ਰਵਿੰਦਰ ਪਾਲ ਸਿੰਘ ਗੋਰਾ, ਮਨਿੰਦਰਜੀਤ ਸਿੰਘ ਮਨੀ, ਸੁਰੇਸ਼ ਜੈਨ, ਬੋਬੀ ਬਹਿਲ, ਸੁਰਿੰਦਰਜੀਤ ਸਿੰਘ ਬਿੱਲੂ, ਓਮ ਪੁਰੀ, ਬਾਲੀ ਸੱਲਾਂ, ਅਜੀਤ ਪਾਲ ਸਿੰਘ, ਅਵਤਾਰ ਸਿੰਘ ਤੁਲੀ, ਗੋਲਡੀ ਕਲਿਆਣਪੁਰ, ਸਕੱਤਰ ਸੁਰਿੰਦਰ ਸਿੰਘ, ਅਵਤਾਰ ਸਿੰਘ ਸੈਣੀ, ਜਗਦੀਪ ਆਨੰਦ, ਭੂਸ਼ਣ ਜੈਨ, ਕੁਲਤਾਰ ਚਾਹਲ, ਜੋਗਿੰਦਰ ਸਿੰਘ, ਗੌਰਵ ਪੁਰੀ, ਸੁਨੀਤਾ ਪੁਰੀ ਵੀ ਮੌਜੂਦ ਸਨ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp