ਦੇਸ਼ ਦੇ ਉੱਜਵਲ ਭਵਿੱਖ ਦਾ ਆਧਾਰ ਬਣਾਉਂਦੇ ਹਨ ਅਧਿਆਪਕ- ਸਿੱਖਿਆ ਮੰਤਰੀ
ਗਾਂਧੀ ਜਯੰਤੀ ਮੌਕੇ ਸਿੱਖਿਆ ਮੰਤਰੀ ਵੱਲੋਂ ਡੀਐਸਐਮ ਅਤੇ ਸਮਾਰਟ ਸਕੂਲ ਕੋਆਰਡੀਨੇਟਰ ਸਨਮਾਨਿਤ
ਸਮਾਰਟ ਸਕੂਲ ਪ੍ਰੋਗਰਾਮ ਵਿੱਚ ਯੋਗਦਾਨ ਪਾਉਣ ਲਈ ਕੀਤਾ ਸਨਮਾਨਿਤ।
ਪਠਾਨਕੋਟ, 4 ਅਕਤੂਬਰ ( ਰਾਜਿੰਦਰ ਰਾਜਨ ਬਿਊਰੋ )
ਸਿੱਖਿਆ, ਖੇਡ ਅਤੇ ਪਰਵਾਸੀ ਭਾਰਤੀਆਂ ਦੇ ਮਾਮਲਿਆਂ ਸਬੰਧੀ ਮੰਤਰੀ ਸ੍ਰੀ ਪ੍ਰਗਟ ਸਿੰਘ ਨੇ ਸਿੱਖਿਆ ਵਿਭਾਗ ਪੰਜਾਬ ਵੱਲੋਂ ਗਾਂਧੀ ਜਯੰਤੀ ਦੇ ਮੌਕੇ ਦਫਤਰ ਡਿਪਟੀ ਕਮਿਸ਼ਨਰ ਜਲੰਧਰ ਦੇ ਕਮੇਟੀ ਹਾਲ ਵਿਚ ਆਯੋਜਿਤ ਵਿਸ਼ੇਸ਼ ਮੀਟਿੰਗ ਵਿੱਚ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਪਠਾਨਕੋਟ ਜ਼ਿਲੇ ਦੇ ਡੀਐਸਐਮ ਪ੍ਰਿੰਸੀਪਲ ਬਲਵਿੰਦਰ ਸੈਣੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੰਗਲ, ਸਹਾਇਕ ਡੀਐਸਐਮ ਪ੍ਰਾਇਮਰੀ/ ਸੈਕੰਡਰੀ ਨਰਿੰਦਰ ਲਾਲ, ਡੀ.ਪੀ.ਈ. ਸਰਕਾਰੀ ਹਾਈ ਸਕੂਲ ਬਨੀ ਲੋਧੀ ਅਤੇ ਸਮਾਰਟ ਸਕੂਲ ਕੋਆਰਡੀਨੇਟਰ ਐਲੀਮੈਂਟਰੀ ਸੰਜੀਵ ਮਨੀ, ਸਰਕਾਰੀ ਪ੍ਰਾਇਮਰੀ ਸਕੂਲ ਭੋਆ ਨੂੰ ਸਮਾਰਟ ਸਕੂਲ ਮੁਹਿੰਮ ਵਿੱਚ ਵਧੀਆ ਯੋਗਦਾਨ ਪਾਉਣ ਲਈ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸਮੂਹ ਸਿੱਖਿਆ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਅੱਵਲ ਨੰਬਰ ਤੇ ਹੈ ਅਤੇ ਇਸਨੂੰ ਮੋਹਰੀ ਬਣਾਈ ਰੱਖਣ ਲਈ ਇੱਕ ਟੀਮ ਵਜੋਂ ਕੰਮ ਕੀਤਾ ਜਾਵੇਗਾ। ਉਹਨਾਂ ਨੇ ਇਸ ਮੌਕੇ ਸਿੱਖਿਆ ਵਿਭਾਗ ਵਲੋਂ ਪਿਛਲੇ ਸਮੇਂ ਵਿੱਚ ਕੀਤੇ ਗਏ ਕੰਮਾਂ ਦਾ ਰਿਵਿਯੂ ਕੀਤਾ ਅਤੇ ਨਾਲ ਹੀ ਆਉਣ ਵਾਲੇ 100 ਦਿਨਾਂ ਦੇ ਕਾਰਜਾਂ ਸਬੰਧੀ ਬਣਾਏ ਗਏ ਰੋਡ ਮੈਪ ਤੇ ਪੂਰੀ ਤਨਦੇਹੀ ਨਾਲ ਕਾਰਜ ਕਰਨ ਲਈ ਪ੍ਰੇਰਿਤ ਕੀਤਾ।
ਉਹਨਾਂ ਕਿਹਾ ਕਿ ਇਸ ਮਕਸਦ ਲਈ ਬੁੱਧੀਜੀਵੀ ਸ਼ਖਸ਼ੀਅਤਾਂ ਨੂੰ ਨਾਲ ਲੈ ਕੇ ਸਕੂਲਾਂ ਦੇ ਵਿੱਚ ਵਿਦਿਆਰਥੀਆਂ ਦੇ ਮਾਨਸਿਕ ਅਤੇ ਸਰੀਰਕ ਵਿਕਾਸ ਲਈ ਨਵੇਂ ਮਾਪਦੰਡਾਂ ਤੇ ਕਾਰਜ ਕਰਨ ਲਈ ਵਿਉਂਤਬੰਦੀ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਜਿਹੜੇ ਅਧਿਆਪਕਾਂ ਨੇ ਸਮਾਰਟ ਸਕੂਲ ਮੁਹਿੰਮ ਨੂੰ ਸਫ਼ਲ ਬਣਾਉਣ ਵਿੱਚ ਯੋਗਦਾਨ ਪਾਇਆ ਹੈ ਉਹਨਾਂ ਨੂੰ ਸਨਮਾਨਿਤ ਕਰਕੇ ਬਹੁਤ ਵਧੀਆ ਲੱਗ ਰਿਹਾ ਹੈ ਅਤੇ ਨਾਲ ਹੀ ਪ੍ਰੇਰਿਤ ਕਰਦਿਆਂ ਕਿਹਾ ਕਿ ਬਾਕੀ ਰਹਿੰਦੇ ਸਮਾਰਟ ਸਕੂਲਾਂ ਦੇ ਕੰਮ ਨੂੰ ਸਰਕਾਰ ਅਤੇ ਸਮੁਦਾਏ ਦੇ ਸਹਿਯੋਗ ਨਾਲ ਜਲਦ ਪੂਰਾ ਵੀ ਕੀਤਾ ਜਾਵੇ।
ਸਨਮਾਨਿਤ ਹੋਣ ਵਾਲੇ ਅਧਿਆਪਕਾਂ ਡੀਐਸਐਮ ਬਲਵਿੰਦਰ ਸੈਣੀ, ਸਹਾਇਕ ਡੀਐਸਐਮ ਪ੍ਰਾਇਮਰੀ/ਸੈਕੰਡਰੀ ਅਤੇ ਸਮਾਰਟ ਸਕੂਲ ਕੋਆਰਡੀਨੇਟਰ ਸੰਜੀਵ ਮਨੀ ਨੇ ਆਪਣੇ ਸਨਮਾਨ ਲਈ ਸਿੱਖਿਆ ਵਿਭਾਗ ਅਤ ਸਿੱਖਿਆ ਮੰਤਰੀ ਦਾ ਧੰਨਵਾਦ ਕਰਦੇ ਹੋਏ ਹੋਰ ਤਨਦੇਹੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ।
ਇਸ ਮੌਕੇ ਡੀ.ਪੀ.ਆਈ. ਸਕੈਂਡਰੀ ਸਿੱਖਿਆ ਪੰਜਾਬ ਸੁਖਜੀਤ ਪਾਲ ਸਿੰਘ, ਡੀ.ਪੀ.ਆਈ. ਐਲੀਮੈਂਟਰੀ ਸਿੱਖਿਆ ਹਰਿੰਦਰ ਕੌਰ, ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਡਾ: ਜਰਨੈਲ ਸਿੰਘ ਕਾਲੇਕੇ, ਡਿਪਟੀ ਸਟੇਟ ਪ੍ਰੋਜੈਕਟ ਡਾਇਰੈਕਟਰ ਮਨੋਜ ਕੁਮਾਰ, ਸੁਰੇਖਾ ਠਾਕੁਰ ਸਹਾਇਕ ਸਟੇਟ ਪ੍ਰੋਜੈਕਟ ਡਾਇਰੈਕਟਰ, ਜਸਵੰਤ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪਠਾਨਕੋਟ, ਬਲਦੇਵ ਰਾਜ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਠਾਨਕੋਟ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ਵਰ ਸਲਾਰੀਆ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਰਮੇਸ਼ ਲਾਲ ਠਾਕੁਰ, ਲੈਕਚਰਾਰ ਰਾਜੇਸ਼ ਕੁਮਾਰ ਲੱਕੀ, ਜ਼ਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp