ਸ੍ਰੀ ਬ੍ਰਾਹਮਣ ਸਭਾ ਪ੍ਰਗਤੀ ਨੂੰ ਚੌਕ ਕਾਰਜਾਂ ਲਈ ਹੁਣ ਤੱਕ ਦਿੱਤੇ ਜਾ ਚੁੱਕੇ ਹਨ 10 ਲੱਖ ਰੁਪਏ : ਸੁੰਦਰ ਸ਼ਾਮ ਅਰੋੜਾ

ਸੁੰਦਰ ਸ਼ਾਮ ਅਰੋੜਾ ਨੇ ਭਗਵਾਨ ਪਰਸ਼ੂਰਾਮ ਚੌਕ ਲਈ ਸ੍ਰੀ ਬ੍ਰਾਹਮਣ ਸਭਾ ਪ੍ਰਗਤੀ ਨੂੰ ਦਿੱਤਾ 5 ਲੱਖ ਦਾ ਚੈਕ
ਕਚਹਿਰੀ ਰੋਡ ’ਤੇ ਬਣ ਰਹੇ ਭਗਵਾਨ ਪਰਸ਼ੂਰਾਮ ਚੌਕ ਲਈ ਨਹੀਂ ਆਉਣ ਦਿੱਤੀ ਜਾਵੇਗੀ ਫੰਡਾਂ ਦੀ ਕਮੀ
ਸ੍ਰੀ ਬ੍ਰਾਹਮਣ ਸਭਾ ਪ੍ਰਗਤੀ ਨੂੰ ਚੌਕ ਕਾਰਜਾਂ ਲਈ ਹੁਣ ਤੱਕ ਦਿੱਤੇ ਜਾ ਚੁੱਕੇ ਹਨ 10 ਲੱਖ ਰੁਪਏ
ਹੁਸ਼ਿਆਰਪੁਰ, 04 ਅਕਤੂਬਰ:
 ਸਾਬਕਾ ਕੈਬਨਿਟ ਮੰਤਰੀ ਅਤੇ ਵਿਧਾਇਕ ਹੁਸ਼ਿਆਰਪੁਰ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਕਚਹਿਰੀ ਰੋਡ ’ਤੇ ਭਗਵਾਨ ਪਰਸ਼ੂਰਾਮ ਜੀ ਦੇ ਚੌਕ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਸਰਕਾਰ ਵਲੋਂ ਚੌਕ ਦੇ ਨਿਰਮਾਣ ਲਈ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਛੱਡੀ ਜਾਵੇਗੀ। ਉਹ ਸ੍ਰੀ ਬ੍ਰਾਹਮਣ ਸਭਾ ਪ੍ਰਗਤੀ ਦੇ ਅਹੁਦੇਦਾਰਾਂ ਨੂੰ ਚੌਕ ਦੇ ਨਿਰਮਾਣ ਲਈ 5 ਲੱਖ ਰੁਪਏ ਦਾ ਚੈਕ ਸੌਂਪਣ ਤੋਂ ਬਾਅਦ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸਭਾ ਨੂੰ ਇਸ ਤੋਂ ਪਹਿਲਾਂ ਵੀ ਚੌਕ ਦੇ ਨਿਰਮਾਣ ਲਈ 5 ਲੱਖ ਰੁਪਏ ਦਿੱਤੇ ਗਏ ਸਨ ਅਤੇ ਹੁਣ ਤੱਕ ਚੌਕ ਲਈ ਪੰਜਾਬ ਸਰਕਾਰ ਵਲੋਂ ਸਭਾ ਨੂੰ 10 ਲੱਖ ਰੁਪਏ ਦੀ ਰਾਸ਼ੀ ਦਿੱਤੀ ਜਾ ਚੁੱਕੀ ਹੈ।
ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਦੀ ਅਗਵਾਈ ਵਿਚ ਜ਼ਰੂਰੀ ਵਿਕਾਸ ਕੰਮ ਕਰਵਾਉਣ ਦੇ ਨਾਲ-ਨਾਲ ਹਰੇਕ ਭਾਈਚਾਰੇ ਦੇ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਲੋਕਾਂ ਦੀ ਕਾਫ਼ੀ ਲੰਬੇ ਸਮੇਂ ਤੋਂ ਮੰਗ ਸੀ ਕਿ ਭਗਵਾਨ ਪਰਸ਼ੂਰਾਮ ਜੀ ਦੇ ਨਾਮ ’ਤੇ ਚੌਕ ਬਣਾਇਆ ਜਾਵੇ, ਇਸ ਮੰਗ ਨੂੰ ਪੂਰਾ ਕਰਨ ਲਈ ਪੰਜਾਬ ਸਰਕਾਰ ਪੂਰਾ ਯਤਨ ਕਰ ਰਹੀ ਹੈ। ਉਨ੍ਹਾਂ ਸ੍ਰੀ ਬ੍ਰਾਹਮਣ ਸਭਾ ਦੇ ਅਹੁਦੇਦਾਰਾਂ ਨੂੰ ਭਰੋਸਾ ਦਿਲਾਇਆ ਕਿ ਭਗਵਾਨ ਪਰਸ਼ੂਰਾਮ ਚੌਕ ਲਈ ਜ਼ਰੂਰਤ ਪੈਣ ’ਤੇ ਹੋਰ ਫੰਡ ਮੁਹੱਈਆ ਕਰਵਾਏ ਜਾਣਗੇ।
ਇਸ ਮੌਕੇ ’ਤੇ ਪੱਛੜੀਆਂ ਸ੍ਰੇ੍ਰਣੀਆਂ ਕਮਿਸ਼ਨ ਦੇ ਚੇਅਰਮੈਨ ਸਰਵਨ ਸਿੰਘ, ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਚੇਅਰਮੈਨ ਨਗਰ ਸੁਧਾਰ ਟਰੱਸਟ ਐਡਵੋਕੇਟ ਰਾਕੇਸ਼ ਮਰਵਾਹਾ, ਬਲਾਕ ਕਾਂਗਰਸ ਪ੍ਰਧਾਨ ਮੁਕੇਸ਼ ਡਾਬਰ, ਕੌਂਸਲਰ ਬਲਵਿੰਦਰ ਕੁਮਾਰ ਬਿੰਦੀ, ਪ੍ਰਦੀਪ ਕੁਮਾਰ ਬਿਟੂ, ਰਜਨੀ ਡਡਵਾਲ, ਗੁਰਮੀਤ ਰਾਮ, ਰਮੇਸ਼ ਡਡਵਾਲ,ਗੁਰਬਚਨ ਕੌਰ, ਜੋਗਿੰਦਰ ਕੌਰ ਤੋਂ ਇਲਾਵਾ ਸ੍ਰੀ ਬ੍ਰਾਹਮਣ ਸਭਾ ਪ੍ਰਗਤੀ ਦੇ ਜਨਰਲ ਸਕੱਤਰ ਅਸ਼ਵਨੀ ਸ਼ਰਮਾ, ਕੇ.ਸੀ. ਸ਼ਰਮਾ, ਸੁਨੀਲ ਪ੍ਰਾਸ਼ਰ, ਰਾਮ ਗੋਪਾਲ ਸ਼ਰਮਾ, ਰਾਜੀਵ ਸ਼ਰਮਾ, ਸਨੀ ਸ਼ਰਮਾ, ਸੰਜੀਵ ਸ਼ਰਮਾ, ਅਭਿਸ਼ੇਕ ਸ਼ਰਮਾ, ਨੰਦ ਕਿਸ਼ੋਰ ਸ਼ਰਮਾ, ਨੇਤਰ ਸ਼ਰਮਾ, ਸੁਭਾਸ਼ ਸ਼ਰਮਾ, ਵਨੀਤਾ ਸ਼ਰਮਾ, ਜਗਦੀਸ਼ ਸ਼ਰਮਾ, ਹਰਸ਼ ਵਰਧਨ ਰਾਜੂ, ਦਿਨਕਰ ਤੋਂ ਇਲਾਵਾ ਹੋਰ ਅਹੁਦੇਦਾਰ ਵੀ ਮੌਜੂਦ ਸਨ।
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply