ਯੂਪੀ ਦੇ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਤੇ ਹੋਈ ਹਿੰਸਾ ਵਿੱਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਢਿਆ ਗਿਆ ਕੈਂਡਲ ਮਾਰਚ
ਮੁਕੇਰੀਆਂ (ਜਸਵੀਰ ਪੁਰੇਵਾਲ, ਗੁਰਪ੍ਰੀਤ ਸਿੰਘ) ਯੂਪੀ ਦੇ ਲਖੀਮਪੁਰ ਖੀਰੀ ਜ਼ਿਲੇ ਵਿੱਚ ਭਾਜਪਾ ਦੇ ਗ੍ਰਹਿ ਮੰਤਰੀ ਦੇ ਪੁੱਤਰ ਵੱਲੋਂ ਕਾਲੇ ਕਾਨੂੰਨਾਂ ਵਿਰੁੱਧ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਉਪਰ ਆਪਣੀ ਗੱਡੀ ਚਾੜ੍ਹ ਕੇ ਜਾਣ ਬੁੱਝ ਕੇ ਉਨ੍ਹਾਂ ਕੁਚਲ ਕੇ ਸ਼ਹੀਦ ਕਰ ਦਿੱਤਾ ਗਿਆ ਜਿਸ ਨੂੰ ਲੈਕੇ ਪੂਰੇ ਦੇਸ਼ ਵਿੱਚ ਗੁੱਸੇ ਦੀ ਲਹਿਰ ਦੌੜ ਖੜੀ ਹੋਈ ਪੂਰੇ ਪੰਜਾਬ ਵਿਚ ਸ਼ਹੀਦ ਹੋਏ ਕਿਸਾਨਾਂ ਲੈਕੇ ਹਰ ਕੋਈ ਸ਼ਰਧਾਂਜਲੀ ਭੇਟ ਕਰ ਰਿਹਾ ਹੈ
ਜਿਸ ਦੇ ਚਲਦਿਆਂ ਅੱਜ ਮੁਕੇਰੀਆਂ ਦੇ ਯੂਥ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਪ੍ਰਧਾਨ ਵਰਿੰਦਰ ਜੀਤ ਸੋਨੂੰ ਦੀ ਅਗਵਾਈ ਵਿੱਚ ਸ਼ਹੀਦ ਹੋਏ ਕਿਸਾਨਾਂ ਨੂੰ ਇੱਕ ਕੈਂਡਲ ਮਾਰਚ ਕੱਢ ਕੇ ਸ਼ਰਧਾਂਜਲੀ ਦਿੱਤੀ ਗਈ ਜਿਸ ਵਿੱਚ ਸਮੂਹ ਸ਼ੋ੍ਰਮਣੀ ਅਕਾਲੀ ਦਲ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਵਰਿੰਦਰਜੀਤ ਸੋਨੂੰ ਟੇਰਕਿਆਣਾ ਤੋਂ ਇਲਾਵਾ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਸ਼ਮੂਲੀਅਤ ਕੀਤੀ ਗਈ ਸੋਨੂੰ ਟੇਰਕਿਆਣਾ ਨੇ ਕਿਹਾ ਕਿ ਭਾਜਪਾ ਸਰਕਾਰ ਆਪਣੀ ਹਾਰ ਤੋਂ ਬੌਖਲਾਹਟ ਵਿੱਚ ਇਸ ਤਰ੍ਹਾਂ ਦੇ ਘਟੀਆ ਕੰਮ ਤੇ ਉਤਾਰੂ ਹੋ ਚੁਕੀ ਹੈ ਪਹਿਲਾਂ ਹਰਿਆਣਾ ਦੇ ਮੁੱਖ ਮੰਤਰੀ ਖੱਟਰ ਵੱਲੋਂ ਨਿੱਹਥੇ ਕਿਸਾਨਾਂ ਤੇ ਲਾਠੀਚਾਰਜ ਕਰਵਾਉਣਾ ਤੇ ਹੁਣ ਯੂਪੀ ਦੇ ਲਖੀਮਪੁਰ ਖੀਰੀ ਵਿੱਚ ਮੁੱਖ ਮੰਤਰੀ ਜੋਗੀ ਦੀ ਸ਼ਹਿ ਤੇ ਗ੍ਰਹਿ ਮੰਤਰੀ ਦੇ ਪੁੱਤਰ ਵੱਲੋਂ ਸ਼ਾਂਤਮਈ ਤਰੀਕੇ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਉਪਰ ਗੱਡੀ ਚਾੜ੍ਹ ਕੇ ਉਨ੍ਹਾਂ ਸ਼ਹੀਦ ਕਰਨਾ
ਕੇਂਦਰ ਸਰਕਾਰ ਦਾ ਦਿਨੋ-ਦਿਨ ਜ਼ੁਲਮ ਵਧਦਾ ਜਾ ਰਿਹਾ ਹੈ ਭਾਜਪਾ ਸਰਕਾਰ ਆਪਣੀ ਹਾਰ ਹੁੰਦੀ ਵੇਖ ਬੁਖਲਾਹਟ ਵਿੱਚ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੀ ਆਪਣੀ ਸਰਕਾਰ ਹੈ ਜੋ ਕਿਸਾਨਾਂ ਨਾਲ ਹਰ ਵੇਲੇ ਮੌਢੇ ਨਾਲ ਮੋਢਾ ਜੋੜ ਕੇ ਖੜੀ ਹੈ ਅਤੇ ਖੜੀ ਰਹੇਗੀ
ਇਸ ਮੌਕੇ ਅਕਾਲੀ ਵਰਕਰ ਬੰਟੀ , ਰਣਧੀਰ ਸਿੰਘ ਬਲਰਾਜ ਸਿੰਘ, ਭੁਪਿੰਦਰ ਸਿੰਘ, ਰਣਜੀਤ ਸਿੰਘ, ਹਰਜਿੰਦਰ ਸਿੰਘ, ਪ੍ਰਭਦੀਪ ਸਿੰਘ, ਲਖਵੀਰ ਸਿੰਘ , ਵਿਸ਼ਾਲ ਬਲਰਾਜ ਸਿੰਘ, ਬਾਜਾ ਚੱਕ, ਲਵਦੀਪ ਸਿੰਘ, ਰਣਜੀਤ ਸਿੰਘ ਆਦਿ ਹਾਜ਼ਰ ਸਨ
EDITOR
CANADIAN DOABA TIMES
Email: editor@doabatimes.com
Mob:. 98146-40032 whtsapp