ਵੱਡੀ ਕਾਰਵਾਈ : ਬਿਨਾਂ ਟੈਕਸ ਚਲ ਰਹੀਆਂ ਨਿੱਜੀ ਕੰਪਨੀਆਂ ਦੀਆਂ 15 ਬੱਸਾਂ ਜ਼ਬਤ : ਟਰਾਂਸਪੋਰਟ ਮੰਤਰੀ ਰਾਜਾ ਵੜਿੰਗ

ਟਰਾਂਸਪੋਰਟ ਵਿਭਾਗ ਦੀ ਵੱਡੀ ਕਾਰਵਾਈ; ਬਿਨਾਂ ਟੈਕਸ ਚਲ ਰਹੀਆਂ ਨਿੱਜੀ ਕੰਪਨੀਆਂ ਦੀਆਂ 15 ਬੱਸਾਂ ਜ਼ਬਤ

ਵਿਭਾਗ ਦੇ ਨਿਯਮਾਂ ਤੇ ਸ਼ਰਤਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਟਰਾਂਸਪੋਰਟ ਮੰਤਰੀ

Advertisements

ਚੰਡੀਗੜ੍ਹ, 6 ਅਕਤੂਬਰ:

Advertisements

ਪੰਜਾਬ ਦੇ ਟਰਾਂਸਪੋਰਟ ਵਿਭਾਗ ਨੇ ਅੱਜ ਸੂਬੇ ਵਿੱਚ ਬਿਨਾਂ ਟੈਕਸ ਚਲ ਰਹੀਆਂ ਨਿੱਜੀ ਕੰਪਨੀਆਂ ਦੀਆਂ 15 ਬੱਸਾਂ ਨੂੰ ਜ਼ਬਤ ਕਰ ਲਿਆ।

Advertisements

ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੱਸਿਆ ਕਿ ਨਿੱਜੀ ਕੰਪਨੀਆਂ ਦੀਆਂ ਬੱਸਾਂ ਦੇ ਬਿਨਾਂ ਟੈਕਸ ਚੱਲਣ ਸਬੰਧੀ ਨਿਰੰਤਰ ਸ਼ਿਕਾਇਤਾਂ ਮਿਲ ਰਹੀਆਂ ਸਨ ਜਿਸ ਕਾਰਨ ਵਿਭਾਗ ਦੀਆਂ ਵਿਸ਼ੇਸ਼ ਜਾਂਚ ਟੀਮਾਂ ਗਠਤ ਕਰਕੇ ਇਸ ਕਾਰਵਾਈ ਨੂੰ ਅੰਜ਼ਾਮ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਸੂਬੇ ਦੇ ਚਾਰ ਜ਼ਿਲ੍ਹਿਆਂ ਫ਼ਰੀਦਕੋਟ, ਬਠਿੰਡਾ, ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਵਿਸ਼ੇਸ਼ ਜਾਂਚ ਟੀਮਾਂ ਨੇ 15 ਬੱਸਾਂ ਜ਼ਬਤ ਕੀਤੀਆਂ ਹਨ।

ਫ਼ਰੀਦਕੋਟ ਵਿਖੇ ਜੁਝਾਰ ਬੱਸ ਸਰਵਿਸ ਦੀਆਂ 2 ਬੱਸਾਂ ਅਤੇ ਨਿਊ ਦੀਪ ਦੀਆਂ 2 ਬੱਸਾਂ ਨੂੰ ਜ਼ਬਤ ਕੀਤਾ ਗਿਆ ਹੈ। ਇਸੇ ਤਰ੍ਹਾਂ ਜ਼ਿਲ੍ਹਾ ਬਠਿੰਡਾ ਵਿੱਚ ਨਿਊ ਦੀਪ ਦੀਆਂ 2 ਬੱਸਾਂ, ਓਰਬਿਟ ਐਵੀਏਸ਼ਨ ਦੀ 1 ਬੱਸ ਤੇ ਰਾਜਧਾਨੀ ਬੱਸ ਸਰਵਿਸ ਦੀ 1 ਬੱਸ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਬਾਬਾ ਬੁੱਢਾ ਟਰਾਂਸਪੋਰਟ ਸਰਵਿਸ ਦੀਆਂ 2 ਬੱਸਾਂ ਅਤੇ ਜ਼ਿਲ੍ਹਾ ਲੁਧਿਆਣਾ ਵਿੱਚ ਓਰਬਿਟ ਐਵੀਏਸ਼ਨ ਦੀ 1 ਬੱਸ, ਜੁਝਾਰ ਬੱਸ ਸਰਵਿਸ ਦੀਆਂ 2 ਬੱਸਾਂ, ਲਿਬੜਾ ਬੱਸ ਸਰਵਿਸ ਦੀ 1 ਬੱਸ ਅਤੇ ਨਾਗਪਾਲ ਬੱਸ ਸਰਵਿਸ ਦੀ 1 ਬੱਸ ਕਬਜ਼ੇ ਵਿੱਚ ਲਈ ਗਈ ਹੈ।

ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਵਿਭਾਗ ਦੇ ਨਿਯਮਾਂ ਤੇ ਸ਼ਰਤਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply