ਚੰਡੀਗੜ੍ਹ : ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ’ਚ ਹੋਈ ਹਿੰਸਾ ਦੇ ਵਿਰੋਧ ’ਚ ਯੂਪੀ ਤੋਂ ਲੈ ਕੇ ਪੰਜਾਬ ਤੇ ਹਰਿਆਣਾ ’ਚ ਵੀ ਸਿਆਸਤ ਗਰਮਾ ਗਈ ਹੈ। ਚੰਡੀਗੜ੍ਹ ’ਚ ਆਮ ਆਦਮੀ ਪਾਰਟੀ ਨੇ ਪ੍ਰਦਰਸ਼ਨ ਕੀਤਾ ਅਤੇ ਰਾਜ ਭਵਨ ਦਾ ਘਿਰਾਓ ਕੀਤਾ। ਇਸ ਦੌਰਾਨ ਆਪ ਵਰਕਰਾਂ ਦੀ ਪੁਲਿਸ ਨਾਲ ਝੜਪ ਹੋ ਗਈ। ਮਾਮਲੇ ’ਚ ਪੁਲਿਸ ਨੇ ਹੁਣ ਕਾਨੂੰਨ ਪ੍ਰਬੰਧ ’ਚ ਰੁਕਾਵਟ ਪਹੁੰਚਾਉਣ ਦੇ ਮਾਮਲੇ ’ਚ ਆਪ ਵਿਧਾਇਕਾਂ ਤੇ ਵਰਕਰਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਚੰਡੀਗੜ੍ਹ ’ਚ ਪ੍ਰਦਰਸ਼ਨ ਕੀਤਾ। ਵੱਡੀ ਗਿਣਤੀ ’ਚ ਪ੍ਰਦਰਸ਼ਨ ’ਚ ਆਪ ਦੇ ਵਰਕਰਾਂ ਨੇ ਵਿਰੋਧ ਪ੍ਰਗਟਾਉਣ ਲਈ ਬੁੱਧਵਾਰ ਦੁਪਹਿਰ ਇਕ ਵਜੇ ਦੇ ਕਰੀਬ ਪੰਜਾਬ ਰਾਜ ਭਵਨ ਦਾ ਘਿਰਾਓ ਕਰਕੇ ਵਿਰੋਧ ਪ੍ਰਗਟਾਇਆ ਸੀ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ ਸੀ। ਹੁਣ ਇਸ ਮਾਮਲੇ ’ਚ ਚੰਡੀਗੜ੍ਹ ਪੁਲਿਸ ਨੇ ਆਪ ਦੇ ਵਿਧਾਇਕ ਅਮਨ ਅਰੋੜਾ, ਮਾਸਟਰ ਬਲਦੇਵ ਸਿੰਘ, ਕੁਲਵੰਤ ਸਿੰਘ, ਮਨਜੀਤ ਸਿੰਘ, ਜਰਨੈਲ ਸਿੰਘ, ਜੈ ਕਿਸ਼ਨ, ਕੁਲਵੰਤ ਸਿੰਘ ਸਮੇਤ ਕਰੀਬ 600 ਵਰਕਰਾਂ ਖ਼ਿਲਾਫ਼ ਗ਼ੈਰ ਜ਼ਮਾਨਤੀ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਸੈਕਟਰ 3 ਥਾਣਾ ਪੁਲਿਸ ਨੇ 353, 333, 188 ਅਤੇ 186 ਤਹਿਤ ਕੇਸ ਦਰਜ ਕੀਤਾ ਹੈ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp