ਵਿਦੇਸ਼ ਯਾਤਰਾ, ਵਿਦੇਸ਼ ’ਚ ਪੜ੍ਹਾਈ ਤੇ ਰੋਜ਼ਗਾਰ ਸਬੰਧੀ ਹੋ ਰਹੀ ਧੋਖਾਧੜੀ ਸਬੰਧੀ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ’ਚ ਕੀਤੀ ਜਾਵੇ ਸ਼ਿਕਾਇਤ : ਜ਼ਿਲ੍ਹਾ ਰੋਜ਼ਗਾਰ ਅਫਸਰ
ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਬਣਾਏ ਗਏ ਹਨ ਨੋਡਲ ਪੁਆਇੰਟ
ਬਿਊਰੋ ’ਚ ਰਜਿਸਟਰਡ ਤੇ ਅਨ-ਰਜਿਸਟਰਡ ਟਰੈਵਲ ਏਜੰਟਾਂ ਵਿਰੁੱਧ ਦਰਜ ਕਰਵਾਈ ਜਾ ਸਕਦੀ ਹੈ ਸ਼ਿਕਾਇਤ
ਹੁਸ਼ਿਆਰਪੁਰ, 8 ਅਕਤੂਬਰ:
ਵਿਦੇਸ਼ ਯਾਤਰਾ, ਵਿਦੇਸ਼ ਵਿਚ ਪੜ੍ਹਾਈ ਅਤੇ ਰੋਜ਼ਗਾਰ ਸਬੰਧੀ ਹੋ ਰਹੀ ਧੋਖਾਧੜੀ ਸਬੰਧੀ ਸ਼ਿਕਾਇਤ ਦਰਜ ਕਰਵਾਉਣ ਲਈ ਪੰਜਾਬ ਸਰਕਾਰ ਵਲੋਂ ਪੰਜਾਬ ਪ੍ਰੀਵੈਨਸ਼ਨ ਆਫ਼ ਹਿਊਮਨ ਸਮਗÇਲੰਗ ਐਕਟ-2012, ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2014 ਤਹਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਨੂੰ ਨੋਡਲ ਪੁਆਇੰਟ ਬਣਾਇਆ ਗਿਆ ਹੈ।
ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਹੁਨਰ ਵਿਕਾਸ ਤੇ ਟਰੇਨਿੰਗ ਅਫ਼ਸਰ ਗੁਰਮੇਲ ਸਿੰਘ ਨੇ ਦੱਸਿਆ ਕਿ ਰੋਜ਼ਗਾਰ ਬਿਊਰੋ ਵਿਚ ਰਜਿਸਟਰਡ ਅਤੇ ਅਨ-ਰਜਿਸਟਰਡ ਟਰੈਵਲ ਏਜੰਟਾਂ ਦੇ ਖਿਲਾਫ਼ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਵਿਦੇਸ਼ ਯਾਤਰਾ ਨੂੰ ਲੈ ਕੇ ਧੋਖੇ ਦਾ ਸ਼ਿਕਾਰ ਹੋਇਆ ਕੋਈ ਵੀ ਵਿਅਕਤੀ ਆਪਣੀ ਲਿਖਤੀ ਸ਼ਿਕਾਇਤ ਨੋਡਲ ਪੁਆਇੰਟ ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ, ਸਰਕਾਰੀ ਆਈ.ਟੀ.ਆਈ. ਕੰਪਲੈਕਸ, ਮਲਟੀ ਸਕਿੱਲ ਡਿਵੈਲਪਮੈਂਟ ਬਿਲਡਿੰਗ, ਪਹਿਲੀ ਮੰਜ਼ਿਲ ਹੁਸ਼ਿਆਰਪੁਰ ਵਿਚ ਕਿਸੇ ਵੀ ਕੰਮਕਾਜ ਵਾਲੇ ਦਿਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਆਪਣੇ ਯੋਗ ਪਹਿਚਾਣ ਪੱਤਰ ਤੇ ਦਸਤਾਵੇਜ ਰਾਹੀਂ ਦਰਜ ਕਰਵਾ ਸਕਦੇ ਹਨ।
ਗੁਰਮੇਲ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਵਿਚ ਯੋਗ ਦਸਤਾਵੇਜ ਲਗਾਏ ਜਾਣ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਬਿਨ੍ਹਾਂ ਲਾਇਸੰਸ, ਸਮਾਂ ਪੂਰਾ ਕਰ ਚੁੱਕਾ ਜਾਂ ਅਨ-ਰਜਿਸਟਰਡ ਟਰੈਵਲ ਏਜੰਟ, ਨੋਡਲ ਪੁਆਇੰਟ ਦੇ ਧਿਆਨ ਵਿਚ ਆਉਂਦਾ ਹੈ ਤਾਂ ਉਸ ਦੇ ਖਿਲਾਫ਼ ਡਿਪਟੀ ਕਮਿਸ਼ਨਰ ਅਤੇ ਪੁਲਿਸ ਵਿਭਾਗ ਵਲੋਂ ਤੁਰੰਤ ਕਾਰਵਾਈ ਤਹਿਤ ਐਫ.ਆਈ.ਆਰ. ਦਰਜ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਐਫ.ਆਈ.ਆਰ. ਦਰਜ ਹੋਣ ਤੋਂ ਬਾਅਦ ਟਰੈਵਲ ਏਜੰਟ ਦੀ ਸੂਚਨਾ ਤੁਰੰਤ ਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਈਟ ’ਤੇ ਪਾਈ ਜਾਵੇਗੀ ਤਾਂ ਜੋ ਇਸ ਸਬੰਧੀ ਹੋਰਨਾਂ ਨੂੰ ਵੀ ਜਾਗਰੂਕ ਕੀਤਾ ਜਾ ਸਕੇ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp