ਪੰਚਕੂਲਾ : ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ, ਜੋ ਇਸ ਵੇਲੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ, ਨੂੰ ਪੰਚਕੂਲਾ ਦੀ ਸੀਬੀਆਈ ਅਦਾਲਤ ਨੇ ਦੋਸ਼ੀ ਪਾਇਆ ਹੈ। ਗੁਰਮੀਤ ਰਾਮ ਰਹੀਮ ਸਿੰਘ ਦੇ ਨਾਲ ਉਸਦੇ ਗੰਨਮੈਨ ਨੂੰ ਵੀ ਦੋਸ਼ੀ ਪਾਇਆ ਗਿਆ ਹੈ। ਦੋਵਾਂ ਵਿਰੁੱਧ ਸਜ਼ਾ ਦਾ ਐਲਾਨ 12 ਅਕਤੂਬਰ ਨੂੰ ਕੀਤਾ ਜਾਵੇਗਾ। 2002 ਵਿੱਚ ਗੁਰਮੀਤ ਰਾਮ ਰਹੀਮ ਸਿੰਘ ਦੇ ਮੈਨੇਜਰ ਰਣਜੀਤ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ। ਰਣਜੀਤ ਸਿੰਘ ਨੂੰ ਡੇਰੇ ਵਿੱਚ ਗੁਰਮੀਤ ਰਾਮ ਰਹੀਮ ਸਿੰਘ ਦੇ ਕਰਤੂਤਾਂ ਬਾਰੇ ਪਤਾ ਲੱਗ ਗਿਆ ਸੀ। ਇਸ ਤੋਂ ਬਾਅਦ ਉਸ ਨੇ ਆਸ਼ਰਮ ਛੱਡ ਦਿੱਤਾ।
ਗੁਰਮੀਤ ਰਾਮ ਰਹੀਮ ਸਿੰਘ ਨੇ ਰਣਜੀਤ ਸਿੰਘ ਨੂੰ ਵਾਪਸ ਸੱਦਣ ਦੀ ਕੋਸ਼ਿਸ਼ ਕੀਤੀ ਪਰ ਉਹ ਵਾਪਸ ਨਹੀਂ ਆਇਆ ਤਾਂ 10 ਜੁਲਾਈ 2002 ਨੂੰ ਉਸ ਦਾ ਕਤਲ ਹੋ ਗਿਆ। ਸੀਬੀਆਈ ਨੇ 3 ਦਸੰਬਰ 2003 ਨੂੰ ਰਣਜੀਤ ਸਿੰਘ ਕਤਲ ਕੇਸ ਵਿੱਚ ਐਫਆਈਆਰ ਦਰਜ ਕੀਤੀ ਸੀ। ਇਹ ਪਟੀਸ਼ਨ ਰਣਜੀਤ ਸਿੰਘ ਦੇ ਪੁੱਤਰ ਜਗਸੀਰ ਸਿੰਘ ਨੇ ਦਾਇਰ ਕੀਤੀ ਸੀ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp