ਸ਼ੁੱਕਰਵਾਰ ਨੂੰ ‘ਡਰਾਈ ਡੇਅ’ ਰੱਖਣ ਘਰਾਂ ਤੇ ਆਲੇ-ਦੁਆਲੇ ਪਾਣੀ ਜਮਾਂ ਨਾ ਹੋਣ ਦੇਣ ਦੀ ਕੀਤੀ ਤਾਕੀਦ
ਜਾਗਰੂਕਤਾ ਤੇ ਲਾਰਵਾ ਚੈਕਿੰਗ ਟੀਮਾਂ ਨੂੰ ਵੀ ਹੋਰ ਤੇਜ਼ੀ ਲਿਆਉਣ ਲਈ ਕਿਹਾ
ਹੁਸ਼ਿਆਰਪੁਰ, 8 ਅਕਤੂਬਰ: ਡੇਂਗੂ ਤੋਂ ਬਚਾਅ ਪ੍ਰਤੀ ਲੋਕਾਂ ਨੂੰ ਜਾਗਰੂਕ ਅਤੇ ਲੋੜੀਂਦੀਆਂ ਸਾਵਧਾਨੀਆਂ ਵਰਤਣ ਲਈ ਪ੍ਰੇਰਿਤ ਕਰਨ ਦੇ ਮਕਸਦ ਨਾਲ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਕਮਿਸ਼ਨਰ ਨਗਰ ਨਿਗਮ ਆਸ਼ਿਕਾ ਜੈਨ ਨੇ ਅੱਜ ਅਧਿਕਾਰੀਆਂ ਦੀ ਟੀਮ ਸਮੇਤ ਨਿੱਜੀ ਤੌਰ ‘ਤੇ ਵੱਖ-ਵੱਖ ਖੇਤਰਾਂ ਦਾ ਦੌਰਾ ਕੀਤਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸ਼ੁੱਕਰਵਾਰ ਨੂੰ ‘ਡਰਾਈ ਡੇਅ’ ਰੱਖਿਆ ਜਾਵੇ ਅਤੇ ਆਪਣੇ ਘਰਾਂ ਦੇ ਦੁਆਲੇ ਕਿਤੇ ਵੀ ਪਾਣੀ ਨਾ ਖੜ੍ਹਾ ਹੋਣ ਦਿੱਤਾ ਜਾਵੇ ।
ਨਗਰ ਨਿਗਮ ਕਮਿਸ਼ਨਰ ਨੇ ਇਸ ਮੌਕੇ ਨਿਗਮ ਅਤੇ ਸਿਹਤ ਵਿਭਾਗ ਵਲੋੰ ਡੇਂਗੁ ਦੀ ਰੋਕਥਾਮ ਲਈ ਤਾਇਨਾਤ ਟੀਮਾਂ ਨੂੰ ਵੀ ਚੈੱਕ ਕਰਦਿਆਂ ਉਨ੍ਹਾਂ ਨੂੰ ਜਾਗਰੂਕਤਾ ਮੁਹਿੰਮ ਅਤੇ ਸਮੇਂ ਸਿਰ ਸਾਵਧਾਨੀਆਂ ਨੂੰ ਲਾਗੂ ਕਰਵਾਉਣ ਵਿੱਚ ਤੇਜ਼ੀ ਲਿਆਉਣ ਲਈ ਕਿਹਾ। ਆਸ਼ਿਕਾ ਜੈਨ ਨੇ ਲੋਕਾਂ ਨੂੰ ਤਾਕੀਦ ਕੀਤੀ ਕਿ ਉਹ ਆਪਣੇ ਘਰਾਂ ਵਿੱਚ, ਕੂਲਰਾਂ, ਗਮਲਿਆਂ ਆਦਿ ਵਿੱਚ ਵੀ ਪਾਣੀ ਜਮਾਂ ਨਾ ਹੋਣ ਦੇਣ ਜਿੱਥੇ ਲਾਰਵਾ ਪੈਦਾ ਹੋਣ ਕਾਰਨ ਡੇਂਗੂ ਦਾ ਖਤਰਾ ਬਣ ਜਾਂਦਾ ਹੈ । ਉਨ੍ਹਾਂ ਦੱਸਿਆ ਕਿ ਨਿਗਮ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਲਗਾਤਾਰ ਕੰਮ ਕਰ ਰਹੀਆਂ ਹਨ ਅਤੇ ਵੱਖ-ਵੱਖ ਖੇਤਰਾਂ ਵਿੱਚ ਲੜੀਵਾਰ ਫਾਗਿੰਗ ਵੀ ਕਰਵਾਈ ਜਾ ਰਹੀ ਹੈ ਤਾਂ ਜੋ ਡੇਂਗੂ ਨੂੰ ਰੋਕਿਆਂ ਜਾ ਸਕੇ। ਉਨ੍ਹਾਂ ਦੱਸਿਆ ਕਿ ਘਰਾਂ ਵਿੱਚ ਲਾਰਵਾ ਪਾਏ ਜਾਣ ‘ਤੇ ਟੀਮਾਂ ਨੂੰ ਸੰਬੰਧਤ ਘਰਾਂ ਦਾ ਚਾਲਾਨ ਕਰਨ ਦੀ ਵੀ ਹਦਾਇਤ ਕੀਤੀ ਗਈ ਹੈ ।
ਇਸ ਮੌਕੇ ਡਾ ਸਲੇਸ਼,ਨਿਗਮ ਇੰਜੀਨੀਅਰ ਕੁਲਦੀਪ ਸਿੰਘ, ਸੁਪਰਡੰਟ ਸੈਨੀਟੇਸ਼ਨ ਰਾਕੇਸ਼ ਮਰਵਾਹਾ, ਸੈਨੇਟਰੀ ਇੰਸਪੈਕਟਰ ਜਨਕ ਰਾਜ ਆਦਿ ਮੌਜੂਦ ਸਨ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp