ਕਾਲੇ ਕਾਨੂੰਨ ਰੱਦ ਕਰਵਾਉਣ ਲਈ ਕਿਸਾਨਾਂ ਦੇ ਹੌਸਲੇ ਬੁਲੰਦ, ਸੰਘਰਸ਼ ਜਾਰੀ –ਬਰਨਾਲਾ ਦੀ ਕਿਸਾਨ ਰੈਲੀ ਲਈ ਜ਼ਿਲ੍ਹਾ ਬਠਿੰਡਾ ਤੋਂ ਸੈਂਕੜੇ ਕਿਸਾਨਾਂ ਦੇ ਕਾਫਲੇ ਰਵਾਨਾ
ਬਠਿੰਡਾ 10 ਅਕਤੂਬਰ (ਅਨਿਲ ਵਰਮਾ):-ਮੋਦੀ ਸਰਕਾਰ ਵੱਲੋਂ ਪਾਸ ਕੀਤੇ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਕਿਸਾਨਾਂ ਦਾ ਸੰਘਰਸ਼ ਦਾ ਲਗਾਤਾਰ ਜਾਰੀ ਹੈ। ਦਿੱਲੀ ਦੇ ਬਾਰਡਰਾਂ ਦੇ ਪਿਛਲੇ ਇਕ ਸਾਲ ਤੋਂ ਕਿਸਾਨਾਂ ਦੇ ਰੋਸ ਪ੍ਰਦਰਸ਼ਨ ਜਾਰੀ ਹਨ ਪ੍ਰੰਤੂ ਮੋਦੀ ਸਰਕਾਰ ਵੱਲੋਂ ਹਾਲੇ ਤੱਕ ਬਿੱਲ ਰੱਦ ਨਹੀਂ ਕੀਤੇ ਗਏ ।ਉਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਪੰਜਾਬ ਵਿੱਚ ਗੁਲਾਬੀ ਸੁੰਡੀ ਤੇ ਮੀਂਹ ਨਾਲ ਨੁਕਸਾਨੀਆਂ ਫਸਲਾਂ ਦੇ ਮੁਆਵਜ਼ੇ ਲਈ ਕਿਸਾਨ ਜਥੇਬੰਦੀਆਂ ਵੱਲੋਂ ਵੀ ਸੰਘਰਸ਼ ਕੀਤਾ ਜਾ ਰਿਹਾ ਹੈ। ਅੱਜ ਬਰਨਾਲਾ ਵਿਖੇ ਵੱਡੀ ਮਹਾ ਰੈਲੀ ਕੀਤੀ ਗਈ ਜਿਸ ਵਿੱਚ ਬਠਿੰਡਾ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਅਗਵਾਈ ਵਿੱਚ ਕਿਸਾਨਾਂ ਦੇ ਵੱਡੀ ਗਿਣਤੀ ਵਿੱਚ ਕਾਫ਼ਲੇ ਰਵਾਨਾ ਹੋਏ ।ਕਿਸਾਨ ਜਗਸੀਰ ਸਿੰਘ, ਨਿਰਮਲ ਸਿੰਘ, ਭਗਵਾਨ ਸਿੰਘ, ਅਮਰੀਕ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਧੱਕੇ ਨਾਲ ਕਾਲੇ ਕਾਨੂੰਨ ਲਾਗੂ ਕਰਨਾ ਚਾਹੁੰਦੀ ਹੈ ਜੋ ਕਿਸੇ ਕੀਮਤ ਤੇ ਲਾਗੂ ਨਹੀਂ ਹੋਣ ਦਿੱਤੇ ਜਾਣਗੇ, ਭਾਵੇਂ ਇਸ ਲਈ ਕਿਸਾਨਾਂ ਨੂੰ ਕੋਈ ਵੀ ਸੰਘਰਸ਼ ਕਰਨਾ ਪਵੇ ਉਹ ਪਿੱਛੇ ਨਹੀਂ ਹਟਣਗੇ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਮੋਦੀ ਸਰਕਾਰ ਤੇ ਦਬਾਅ ਬਣਾਉਣ ਲਈ ਤਿੱਖਾ ਸੰਘਰਸ਼ ਵਿੱਢਿਆ ਜਾਵੇ, ਗੁਲਾਬੀ ਸੁੰਡੀ ਅਤੇ ਮੀਂਹ ਨਾਲ ਨੁਕਸਾਨੀਆਂ ਫਸਲਾਂ ਦਾ 60 ਹਜ਼ਾਰ ਰੁਪਏ ਪ੍ਰਤੀ ਏਕੜ ਕਿਸਾਨ ਅਤੇ 30 ਹਜ਼ਾਰ ਰੁਪਏ ਪ੍ਰਤੀ ਮਜ਼ਦੂਰ ਮੁਆਵਜਾ ਦੇਣ ਦਾ ਐਲਾਨ ਕੀਤਾ ਜਾਵੇ, ਜੇਕਰ ਪੰਜਾਬ ਅਤੇ ਕੇਂਦਰ ਸਰਕਾਰ ਨੇ ਕਿਸਾਨਾਂ ਦੇ ਹੱਕ ਬਹਾਲ ਨਾ ਕੀਤੇ ਤਾਂ ਸੰਘਰਸ਼ ਲਗਾਤਾਰ ਜਾਰੀ ਹੋਵੇਗਾ ।ਸਮੂਹ ਕਿਸਾਨ ਆਗੂਆਂ ਨੇ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿਚ ਹਰ ਸੰਘਰਸ਼ ਵਿੱਚ ਸਹਿਯੋਗ ਦੇਣ ਦੀ ਗੱਲ ਕਹੀ ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp