ਟੀਕਾਕਰਨ ਨਾਲ ਹੀ ਕੋਵਿਡ-19 ਮਹਾਂਮਾਰੀ ‘ਤੇ ਹਾਸਿਲ ਕੀਤੀ ਜਾ ਸਕਦੀ ਹੈ ਜਿੱਤ: ਅਪਨੀਤ ਰਿਆਤ
– ਅੱਜ ਆਯੋਜਿਤ ਮੈਗਾ ਟੀਕਾਕਰਨ ਕੈਂਪ ਵਿੱਚ ਇੱਕ ਦਿਨ ਵਿੱਚ ਜ਼ਿਲ੍ਹੇ ਵਿੱਚ ਲਾਭਪਾਤਰੀਆਂ ਨੂੰ ਲਗਾਈਆਂ ਗਈਆਂ 8414 ਡੋਜਾਂ
– ਸੂਬੇ ਵਿਚ ਸਬ ਤੋਂ ਵੱਧ ਟੀਕਾਕਰਨ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਹੋਇਆ
– ਜ਼ਿਲ੍ਹੇ ਵਿਚ ਹੁਣ ਤੱਕ ਕੋਵਿਡ -19 ਟੀਕਾਕਰਣ ਦੀ ਲੱਗ ਚੁੱਕੀਆਂ ਹਨ 1448882 ਡੋਜਾਂ
– ਡਿਪਟੀ ਕਮਿਸ਼ਨਰ ਨੇ ਤਨਦੇਹੀ ਨਾਲ ਡਿਊਟੀ ਨਿਭਾਉਣ ਲਈ ਸਿਹਤ ਵਿਭਾਗ ਦੀ ਸ਼ਲਾਘਾ ਕੀਤੀ
ਹੁਸ਼ਿਆਰਪੁਰ, 10 ਅਕਤੂਬਰ
ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੋਵਿਡ -19 ਟੀਕਾਕਰਨ ਦੀ ਮੁਹਿੰਮ ਨੂੰ ਹੋਰ ਹੁਲਾਰਾ ਦੇਣ ਲਈ ਅੱਜ ਜ਼ਿਲ੍ਹੇ ਭਰ ਵਿੱਚ ਮੈਗਾ ਟੀਕਾਕਰਨ ਕੈਂਪ ਲਗਾਏ ਗਏ, ਜਿਸ ਵਿੱਚ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸ਼ਲਾਘਾਯੋਗ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਅੱਜ ਸੂਬੇ ਭਰ ਵਿਚ ਲੱਗੇ ਮੈਗਾ ਟੀਕਾਕਰਨ ਕੈਂਪਾਂ ਵਿਚ ਸਭ ਤੋਂ ਵੱਧ ਟੀਕਾਕਰਨ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਹੋਇਆ ਹੈ। ਉਨ੍ਹਾਂ ਕਿਹਾ ਕਿ ਕੋਵਿਡ -19 ਮਹਾਂਮਾਰੀ ‘ਤੇ ਟੀਕਾਕਰਨ ਦੁਆਰਾ ਜਿੱਤ ਹਾਸਿਲ ਕੀਤੀ ਜਾ ਸਕਦੀ ਹੈ ਅਤੇ ਕੋਵਿਡ-19 ਦੀ ਸੰਭਾਵਤ ਤੀਜੀ ਲਹਿਰ ਨੂੰ ਲਗਾਤਾਰ ਹੋ ਰਹੇ ਟੀਕਾਕਰਨ ਨੇ ਹੀ ਰੋਕ ਕੇ ਰੱਖਿਆ ਹੈ। ਇਸ ਲਈ, ਲਾਭਪਾਤਰੀ ਕੋਵਿਡ -19 ਟੀਕਾਕਰਨ ਜ਼ਰੂਰ ਲਗਵਾਉਣ ਤਾਂ ਜੋ ਕੋਵਿਡ -19 ਮਹਾਂਮਾਰੀ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ, ਖਾਸ ਕਰਕੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਸੀਮਾ ਗਰਗ ਦੀ ਤਨਦੇਹੀ ਦੇ ਚਲਦੇ ਜ਼ਿਲ੍ਹੇ ਵਿੱਚ ਲਾਭਪਾਤਰੀਆਂ ਨੂੰ ਹੁਣ ਤੱਕ ਕੋਵਿਡ -19 ਟੀਕਾਕਰਨ ਦੀਆਂ 1448882 ਡੋਜਾਂ ਲਗਾਈਆਂ ਜਾ ਚੁੱਕੀਆਂ ਹਨ, ਜਿਨ੍ਹਾਂ ਵਿੱਚ 980277 ਪਹਿਲੀ ਡੋਜ਼ ਅਤੇ 468605 ਦੀ ਦੂਜੀ ਡੋਜ਼ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਅੱਜ ਦੀ ਮੈਗਾ ਟੀਕਾਕਰਨ ਮੁਹਿੰਮ ਤਹਿਤ ਕੋਵਿਡ -19 ਟੀਕਾਕਰਨ ਦੀਆਂ 8414 ਡੋਜਾਂ ਲਗਾਈਆਂ ਗਈਆਂ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਦੀ ਟੀਕਾਕਰਨ ਮੁਹਿੰਮ ਵਿੱਚ ਸ਼ਹਿਰਾਂ ਅਤੇ ਪਿੰਡਾਂ ਦੋਵਾਂ ਵਿੱਚ ਲੋਕਾਂ ਨੇ ਬਹੁਤ ਉਤਸ਼ਾਹ ਦਿਖਾਇਆ। ਉਨ੍ਹਾਂ ਕਿਹਾ ਕਿ ਮੁਹਿੰਮ ਵਿੱਚ ਲੋਕਾਂ ਦੇ ਉਤਸ਼ਾਹ ਕਾਰਨ ਟੀਕਾ ਲਗਵਾਉਣ ਵਾਲੇ ਲੋਕਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਕੋਵਿਡ -19 ਟੀਕਾਕਰਨ ਨੂੰ ਲੈ ਕੇ ਲੋਕਾਂ ਵੱਲੋਂ ਦਿਖਾਏ ਗਏ ਉਤਸ਼ਾਹ ਕਾਰਨ ਜ਼ਿਲ੍ਹੇ ਵਿੱਚ ਕੋਵਿਡ ਟੀਕਾਕਰਨ ਦੀ ਗਿਣਤੀ 14 ਲੱਖ ਨੂੰ ਪਾਰ ਕਰ ਗਈ ਹੈ।
ਅਪਨੀਤ ਰਿਆਤ ਨੇ ਕਿਹਾ ਕਿ ਵੈਕਸੀਨ ਦੀ ਉਪਲਬਧਤਾ ਦੇ ਅਧਾਰ ਤੇ ਟੀਕਾਕਰਨ ਦੀ ਪ੍ਰਕਿਰਿਆ ਨਿਰੰਤਰ ਜਾਰੀ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਕੈਂਪ ਲਗਾ ਕੇ ਲੋਕਾਂ ਦਾ ਟੀਕਾਕਰਨ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਟੀਕਾਕਰਨ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਟੀਕਾਕਰਨ ਇੱਕ ਚੰਗੀ ਸ਼ੁਰੂਆਤ ਹੈ ਅਤੇ ਸਾਨੂੰ ਸਾਰਿਆਂ ਨੂੰ ਕੋਰੋਨਾ ਵਾਇਰਸ ਨੂੰ ਰੋਕਣ ਲਈ ਇਸ ਮੁਹਿੰਮ ਦਾ ਹਿੱਸਾ ਬਣਨਾ ਚਾਹੀਦਾ ਹੈ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp
Advertisements
Advertisements
Advertisements
Advertisements
Advertisements
Advertisements
Advertisements