31 ਦਸੰਬਰ ਤੱਕ ਜ਼ਿਲ੍ਹਾ ਰੋਜ਼ਗਾਰ ਦਫਤਰ ਵਿਚ ਰਿਨਊ ਕਰਵਾ ਸਕਦੇ ਹਨ ਆਪਣੇ ਰਜਿਸਟ੍ਰੇਸ਼ਨ ਕਾਰਡ: ਗੁਰਮੇਲ ਸਿੰਘ
ਹੁਸ਼ਿਆਰਪੁਰ, 11 ਅਕਤੂਬਰ:
ਜ਼ਿਲ੍ਹਾ ਰੁਜ਼ਗਾਰ ਅਫ਼ਸਰ ਗੁਰਮੇਲ ਸਿੰਘ ਨੇ ਦੱਸਿਆ ਕਿ ਡਾਇਰੈਕਟਰ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਆਦੇਸ਼ਾਂ ਅਨੁਸਾਰ, ਜੋ ਵੀ ਯੋਗ ਉਮੀਦਵਾਰ ਆਪਣੇ ਰਜਿਸਟ੍ਰੇਸ਼ਨ (ਐਕਸ -10) ਕਾਰਡ ਰਿਨਊ
ਕਰਵਾਉਣ ਤੋਂ ਰਹਿ ਗਏ ਸਨ, ਉਹ ਹੁਣ 31 ਦਸੰਬਰ ਤਕ ਰਿਨਊ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਨਾਲ ਸਬੰਧਤ ਉਮੀਦਵਾਰ ਜੋ ਆਪਣੇ ਕਾਰਡ ਦਾ ਨਵੀਨੀਕਰਨ ਨਹੀਂ ਕਰਵਾ ਸਕੇ, ਉਹ 31 ਦਸੰਬਰ 2021 ਤੱਕ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ, ਐਮਐਸਡੀਸੀ ਬਿਲਡਿੰਗ, ਪਹਿਲੀ ਮੰਜ਼ਿਲ, ਸਰਕਾਰੀ ਆਈਟੀਆਈ ਕੰਪਲੈਕਸ, ਜਲੰਧਰ ਰੋਡ ਹੁਸ਼ਿਆਰਪੁਰ ਵਿਚ ਆ ਕੇ ਅਰਜ਼ੀ ਦੇ ਸਕਦੇ ਹਨ।
ਗੁਰਮੇਲ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਕੋਵਿਡ -19 ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ 23 ਮਾਰਚ 2020 ਤੋਂ ਰਾਜ ਵਿੱਚ ਲੌਕ ਡਾਊਨ ਦਾ ਐਲਾਨ ਕੀਤਾ ਸੀ, ਜਿਸ ਕਾਰਨ ਰਾਜ ਭਰ ਦੇ ਰੁਜ਼ਗਾਰ ਦਫਤਰਾਂ ਵਿਚ ਪਬਲਿਕ ਡਿਲਿੰਗ ਬੰਦ ਕਰ ਦਿੱਤੀ ਗਈ ਸੀ। ਲੈਣ-ਦੇਣ ਵੀ ਬੰਦ ਸੀ। ਲੌਕ ਡਾਊਨ ਦੇ ਕਾਰਨ, ਬੇਰੁਜ਼ਗਾਰ ਬਿਨੈਕਾਰ ਆਪਣੀ ਰਜਿਸਟਰੇਸ਼ਨ (ਐਕਸ -10) ਕਾਰਡ ਨੂੰ ਰਿਨਊ ਨਹੀਂ ਕਰਵਾ ਸਕੇ, ਇਸ ਗੱਲ ਨੂੰ ਧਿਆਨ ਵਿੱਚ ਰੱਖਦੇ ਹੋਏ ਕਿ ਵਿਭਾਗ ਦੁਆਰਾ ਉਮੀਦਵਾਰਾਂ ਨੂੰ 31 ਦਸੰਬਰ ਤੱਕ ਦਾ ਮੌਕਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫਤਰ ਦੇ ਹੈਲਪਲਾਈਨ ਨੰਬਰ 62801-97708 (ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ) ਰਾਹੀਂ ਵੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ਼
EDITED BY PUREWAL
EDITOR
CANADIAN DOABA TIMES
Email: editor@doabatimes.com
Mob:. 98146-40032 whtsapp