ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਵੱਲੋਂ ਲਖੀਮਪੁਰ ਖੀਰੀ ਵਿਖੇ ਸ਼ਹੀਦ ਕਿਸਾਨਾਂ ਪ੍ਰਤੀ ਅਕੀਦਤ ਪੇਸ਼
ਚੰਡੀਗੜ੍ਹ : ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਲਖੀਮਪੁਰ ਖੀਰੀ ਵਿਖੇ ਸ਼ਹੀਦ ਹੋਏ ਕਿਸਾਨਾਂ ਪ੍ਰਤੀ ਆਪਣੀ ਅਕੀਦਤ ਪੇਸ਼ ਕਰਦੀ ਹੈ। ਦੁੱਖ ਦੀ ਇਸ ਘੜੀ ਵਿਚ ਕੇਂਦਰੀ ਸਭਾ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨਾਲ ਆਪਣੀ ਹਮਦਰਦੀ ਸਾਂਝੀ ਕਰਦੀ ਹੈ।
ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਦੇ ਪ੍ਰਧਾਨ ਸ਼੍ਰੀ ਦਰਸ਼ਨ ਬੁੱਟਰ, ਸੀਨੀਅਰ ਮੀਤ ਪ੍ਰਧਾਨ ਡਾ. ਜੋਗਾ ਸਿੰਘ ਅਤੇ ਜਨਰਲ ਸਕੱਤਰ ਡਾ. ਸੁਖਦੇਵ ਸਿੰਘ ਸਿਰਸਾ ਨੇ ਸਾਂਝੇ ਬਿਆਨ ਵਿਚ ਕਿਹਾ ਕਿ ਕੇਂਦਰ ਸਰਕਾਰ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਤੁਰੰਤ ਵਜਾਰਤ ਵਿਚੋਂ ਬਰਖਾਸਤ ਕਰੇ ਅਤੇ ਦੋਸ਼ੀਆਂ ਨੂੰ ਸਖਤ ਸਜਾਵਾਂ ਦੇਣ ਲਈ ਨਿਆ ਪ੍ਰੀਕਿਰਆ ਨੂੰ ਪਾਰਦਰਸ਼ੀ ਬਣਾਵੇ। ਉਤਰ ਪ੍ਰਦੇਸ਼ ਦੀ ਸਰਕਾਰ ਦੋਸ਼ੀਆਂ ਖਿਲਾਫ਼ ਤੁਰੰਤ ਸਖਤ ਕਾਰਵਾਈ ਕਰੇ ਅਤੇ ਪੀੜਤ ਪਰਿਵਾਰਾਂ ਨੂੰ ਨਿਆ ਦੁਆਵੇ। ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਮੰਗ ਕਰਦੀ ਹੈ ਕਿ ਕੇਂਦਰ ਸਰਕਾਰ ਤਿੰਨੇ ਕਾਲੇ ਖੇਤੀ ਕਾਨੂੰਨ ਵਾਪਸ ਲਵੇ, ਘੱਟੋ ਘੱਟ ਖਰੀਦ ਮੁੱਲ (ਸਾਰੀਆਂ ਫ਼ਸਲਾਂ ਲਈ) ਦੀ ਗਰੰਟੀ ਲਈ ਕਾਨੂੰਨ ਬਣਾਵੇ।
ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਦੇ ਨੁਮਾਇੰਦਿਆਂ ਵੱਲੋਂ ਡਾ. ਜੋਗਾ ਸਿੰਘ, ਡਾ. ਸੁਖਦੇਵ ਸਿੰਘ ਸਿਰਸਾ ਅਤੇ ਪ੍ਰੋਫ਼ੈਸਰ ਮਨਜੀਤ ਸਿੰਘ (ਸਾਥੀਆਂ ਸਮੇਤ) ਤਿਕੋਨੀਆ (ਲਖੀਮਪੁਰ ਖੀਰੀ), ਉਤਰ ਪ੍ਰਦੇਸ਼ ਕਿਸਾਨ ਸੰਘਰਸ਼ ਦੇ ਸ਼ਹੀਦ ਕਿਸਾਨਾਂ ਦੇ ਸ਼ਰਧਾਂਜਲੀ ਸਮਾਗਮ ਵਿਚ ਹਾਜ਼ਰ ਹੋਏ। ਉਨ੍ਹਾਂ ਨੇ ਉਤਰ-ਪ੍ਰਦੇਸ਼ ਦੇ ਸਮੂਹ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਅਮਨ, ਸ਼ਾਂਤੀ ਅਤੇ ਆਪਸੀ ਭਾਈਚਾਰਾ ਬਣਾਕੇ ਰੱਖਣ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp