ਟੈਕਸ ਚੋਰੀ ਕਰਨ ਵਾਲੇ ਪ੍ਰਾਈਵੇਟ ਆਪ੍ਰੇਟਰਾਂ ਦੀਆਂ 10 ਹੋਰ ਬੱਸਾਂ ਜ਼ਬਤ, 4 ਬੱਸਾਂ ਦਾ ਚਲਾਨ ਕੱਟਿਆ
ਚੰਡੀਗੜ੍ਹ, 13 ਅਕਤੂਬਰ:
ਪੰਜਾਬ ਦੇ ਟਰਾਂਸਪੋਰਟ ਵਿਭਾਗ ਦੇ ਉਡਣ ਦਸਤਿਆਂ ਨੇ ਆਪਣੀ ਚੈਕਿੰਗ ਮੁਹਿੰਮ ਜਾਰੀ ਰੱਖਦਿਆਂ ਅੱਜ ਪੰਜ ਜ਼ਿਲ੍ਹਿਆਂ ‘ਚ ਬਿਨਾਂ ਟੈਕਸ ਚਲ ਰਹੀਆਂ 10 ਬੱਸਾਂ ਨੂੰ ਜ਼ਬਤ ਕੀਤਾ।
ਟਰਾਂਸਪੋਰਟ ਮੰਤਰੀ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਨਿਰਦੇਸ਼ਾਂ ‘ਤੇ ਜ਼ਿਲ੍ਹਾ ਲੁਧਿਆਣਾ, ਹੁਸ਼ਿਆਰਪੁਰ, ਸੰਗਰੂਰ, ਐਸ.ਏ.ਐਸ. ਨਗਰ ਅਤੇ ਗੁਰਦਾਸਪੁਰ ਦੇ ਰਿਜਨਲ ਟਰਾਂਸਪੋਰਟ ਅਥਾਰਿਟੀ ਦੇ ਸਕੱਤਰਾਂ ਨੇ ਚੈਕਿੰਗ ਦੌਰਾਨ ਵੱਖ-ਵੱਖ ਪ੍ਰਾਈਵੇਟ ਕੰਪਨੀਆਂ ਦੀਆਂ ਬੱਸਾਂ ਜ਼ਬਤ ਕੀਤੀ। ਪੰਜ ਜ਼ਿਲ੍ਹਿਆਂ ਵਿੱਚ ਦੋ-ਦੋ ਬੱਸਾਂ ਜ਼ਬਤ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਰਾਜਧਾਨੀ ਬੱਸ ਸਰਵਿਸ, ਹਜ਼ਾਰਾ ਬੱਸ ਸਰਵਿਸ ਆਦਿ ਕੰਪਨੀਆਂ ਦੀਆਂ ਬੱਸਾਂ ਸ਼ਾਮਲ ਹਨ। ਇਸੇ ਤਰ੍ਹਾਂ ਲੁਧਿਆਣਾ ਦੇ ਸਕੱਤਰ ਰਿਜਨਲ ਟਰਾਂਸਪੋਰਟ ਅਥਾਰਿਟੀ ਨੇ ਕਾਗ਼ਜ਼ਾਤ ਪੂਰੇ ਨਾ ਹੋਣ ‘ਤੇ ਚਾਰ ਬੱਸਾਂ ਦਾ ਚਲਾਨ ਵੀ ਕੱਟਿਆ।
ਇਸੇ ਦੌਰਾਨ ਟਰਾਂਸਪੋਰਟ ਮੰਤਰੀ ਸ੍ਰੀ ਰਾਜਾ ਵੜਿੰਗ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਚੈਕਿੰਗ ਮੁਹਿੰਮ ਨਿਰੰਤਰ ਜਾਰੀ ਰੱਖਣ ਦੀ ਹਦਾਇਤ ਦਿੰਦਿਆਂ ਕਿਹਾ ਕਿ ਗ਼ੈਰ-ਕਾਨੂੰਨੀ ਕਾਰਵਾਈਆਂ ਵਿੱਚ ਸ਼ਾਮਲ ਕਿਸੇ ਵੀ ਸ਼ਖ਼ਸ ਨੂੰ ਬਖ਼ਸ਼ਿਆ ਨਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰੀ ਖ਼ਜ਼ਾਨੇ ਨੂੰ ਖੋਰਾ ਲਾ ਕੇ ਨਾਜਾਇਜ਼ ਢੰਗ ਨਾਲ ਕਾਰੋਬਾਰ ਚਲਾ ਰਹੇ ਟਰਾਂਸਪੋਰਟ ਮਾਫ਼ੀਆ ਨੂੰ ਹਰ ਹੀਲੇ ਨੱਥ ਪਾਈ ਜਾਵੇਗੀ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp