–ਪਾਰਟੀ ਵੱਲੋਂ ਸੌਂਪੀ ਗਈ ਜਿੰਮੇਵਾਰੀ ਤਨਦੇਹੀ ਨਾਲ ਨਿਭਾਈ ਜਾਵੇਗੀ-ਹਰਸਿਮਰਨ ਬਾਜਵਾ
–ਬਾਜਵਾ ਨੂੰ ਯੂਥ ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਥਾਪਿਆ ਗਿਆ
ਹੁਸ਼ਿਆਰਪੁਰ। ਹਾਈਕਮਾਂਡ ਦੇ ਦਿਸ਼ਾ-ਨਿਰਦੇਸ਼ਾਂ ਨੂੰ ਜਮੀਨੀ ਪੱਧਰ ’ਤੇ ਲਾਗੂ ਕਰਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ 13 ਸੂਤਰੀ ਏਜੰਡੇ ਨੂੰ ਘਰ-ਘਰ ਪਹੁੰਚਾਉਣਾ ਮੇਰਾ ਪਹਿਲਾ ਮਕਸਦ ਰਹੇਗਾ, ਇਹ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਥਾਪੇ ਗਏ ਹਰਸਿਮਰਨ ਸਿੰਘ ਬਾਜਵਾ ਵੱਲੋਂ ਆਪਣੇ ਗ੍ਰਹਿ ਵਿਖੇ ਕੀਤਾ ਗਿਆ ਤੇ ਨਾਲ ਹੀ ਪਾਰਟੀ ਹਾਈਕਮਾਂਡ ਵੱਲੋਂ ਦਿੱਤੇ ਇਸ ਮਾਨ-ਸਨਮਾਨ ਲਈ ਸ਼੍ਰੋਮਣੀ
ਅਕਾਲੀ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ, ਯੂਥ ਅਕਾਲੀ ਦਲ ਦੇ ਪ੍ਰਧਾਨ ਸ. ਪਰਮਬੰਸ ਸਿੰਘ ਬੰਟੀ ਰੋਮਾਣਾ, ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਤੇ ਹਲਕਾ ਹੁਸ਼ਿਆਰਪੁਰ ਦੇ ਇੰਚਾਰਜ ਜਤਿੰਦਰ ਸਿੰਘ ਲਾਲੀ ਬਾਜਵਾ ਤੇ ਯੂਥ ਅਕਾਲੀ ਦਲ ਦੇ ਸਕੱਤਰ ਜਨਰਲ ਸ.ਸਰਬਜੋਤ ਸਿੰਘ ਸਾਬੀ ਦਾ ਧੰਨਵਾਦ ਕੀਤਾ ਗਿਆ।
ਹਰਸਿਮਰਨ ਸਿੰਘ ਬਾਜਵਾ ਨੇ ਅੱਗੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਪਾਰਟੀ ਹਾਈਕਮਾਂਡ ਦੀ ਅਗਵਾਈ ਹੇਠ ਪੂਰੀ ਦ੍ਰਿੜਤਾ ਨਾਲ ਕਦਮ ਅੱਗੇ ਵਧਾਏ ਜਾਣਗੇ ਤੇ ਵੱਧ ਤੋਂ ਵੱਧ ਲੋਕਾਂ ਨੂੰ ਅਕਾਲੀ ਦਲ ਨਾਲ ਜੋੜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹੀ ਇਕ ਅਜਿਹੀ ਪਾਰਟੀ ਹੈ ਜਿਸ ਅੰਦਰ ਮੇਹਨਤੀ ਵਰਕਰਾਂ ਤੇ ਆਗੂਆਂ ਨੂੰ ਪਾਰਟੀ ਹਾਈਕਮਾਂਡ ਵੱਲੋਂ ਪੂਰਾ ਬਣਦਾ ਮਾਣ-ਸਨਮਾਨ ਦਿੱਤਾ ਜਾਂਦਾ ਹੈ ਤੇ ਇਹੀ ਕਾਰਨ ਹੈ ਕਿ ਪਾਰਟੀ ਦਾ ਕੇਡਰ ਹਮੇਸ਼ਾ ਪਾਰਟੀ ਲਈ ਕੁਰਬਾਨੀ ਕਰਨ ਨੂੰ ਵੀ ਤਿਆਰ ਰਹਿੰਦਾ ਹੈ।
ਹਰਸਿਮਰਨ ਸਿੰਘ ਬਾਜਵਾ ਨੇ ਕਿਹਾ ਕਿ ਜਿਲ੍ਹਾ ਹੁਸ਼ਿਆਰਪੁਰ ਅੰਦਰ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਲਾਲੀ ਬਾਜਵਾ ਨੇ ਹਮੇਸ਼ਾ ਪਾਰਟੀ ਅੰਦਰ ਉਨ੍ਹਾਂ ਨਵੇਂ ਚਿਹਰਿਆਂ ਨੂੰ ਅੱਗੇ ਵਧਾਇਆ ਜਿਹੜੇ ਕਿ ਪਾਰਟੀ ਲਈ ਮੇਹਨਤ ਕਰਨ ਦਾ ਜਜਬਾ ਰੱਖਦੇ ਹਨ ਤੇ ਹੁਣ ਸਾਡਾ ਇਹ ਫਰਜ ਬਣਦਾ ਹੈ ਕਿ ਅਕਾਲੀ ਦਲ ਵੱਲੋਂ ਸਮੇਂ-ਸਮੇਂ ਸਿਰ ਪੰਜਾਬ ਲਈ ਲਏ ਗਏ ਉਸਾਰੂ ਫੈਸਲਿਆਂ ਪ੍ਰਤੀ ਲੋਕਾਂ ਨੂੰ ਜਾਣੂ ਕਰਵਾਈਏ ਤਾਂ ਜੋ 2022 ਦੀਆਂ ਵਿਧਾਨ ਸਭਾ ਚੋਣਾ ਵਿਚ ਇਕ ਵਾਰ ਫਿਰ ਅਕਾਲੀ ਦਲ ਦੀ ਸਰਕਾਰ ਬਣੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਦੌਰਾਨ ਜਿਲ੍ਹਾ ਪ੍ਰਧਾਨ ਲਾਲੀ ਬਾਜਵਾ ਦੀ ਅਗਵਾਈ ਹੇਠ ਯੂਥ ਵਰਕਰ ਤੇ ਆਗੂ ਘਰ-ਘਰ ਤੱਕ ਪਹੁੰਚ ਯਕੀਨੀ ਬਣਾਉਣਗੇ ਤੇ ਲੋਕਾਂ ਨੂੰ ਮੌਜੂਦਾ ਕਾਂਗਰਸ
ਸਰਕਾਰ ਦੀਆਂ ਨਕਾਮੀਆਂ ਤੋਂ ਜਾਣੂ ਕਰਵਾਉਦੇ ਹੋਏ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ 13 ਸੂਤਰੀ ਏਜੰਡੇ ਤੋਂ ਪੂਰੀ ਤਰ੍ਹਾਂ ਜਾਣੂ ਕਰਵਾਉਣਗੇ। ਇਸ ਮੌਕੇ ਸਤਵਿੰਦਰ ਸਿੰਘ ਆਹਲੂਵਾਲੀਆ, ਇੰਜ. ਹਰਿੰਦਰਪਾਲ ਸਿੰਘ ਝਿੰਗੜ, ਦਵਿੰਦਰ ਸਿੰਘ ਬੈਂਸ, ਇੰਦਰਜੀਤ ਕੰਗ, ਪੁਨੀਤਇੰਦਰ ਕੰਗ, ਜਪਿੰਦਰ ਅਟਵਾਲ, ਗੁਰਪ੍ਰੀਤ ਕੋਹਲੀ ਆਦਿ ਵੀ ਮੌਜੂਦ ਸਨ।
ਕੈਪਸ਼ਨ-ਹਰਸਿਮਰਨ ਬਾਜਵਾ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp