ਹੁਸ਼ਿਆਰਪੁਰ, (Vikas Julka,) : ਪੰਜਾਬ ਦੇ ਮੁਲਾਜ਼ਮਾਂ ਦੀ ਸਿਰਮੌਰ ਜੱਥੇਬੰਦੀ “ਪੰਜਾਬ ਸੁਬਾਰਡੀਨੇਟ ਸਰਵਿਿਸਜ਼ ਫੈਡਰੇਸ਼ਨ” ਵਲੋਂ ਐਲਾਨ ਕੀਤੇ ਸੰਘਰਸ਼ ਦੇ ਤਿੰਨ ਪੜਾਵੀ ਸੰਘਰਸ਼ ਦੂਜੀ ਕੜੀ ਵਜੋਂ ਜਿਲ੍ਹਾ ਪ੍ਰਧਾਨ ਮਨਜੀਤ ਸਿੰਘ ਬਾਜਵਾ ਦੀ ਅਗਵਾਈ ਵਿੱਚ ਜੱਥੇਬੰਦੀ ਦੇ ਇੱਕ ਵਫਦ ਵਲੋਂ ਸਥਾਨਕ ਐਸ.ਡੀ.ਐਮ. ਹੁਸ਼ਿਆਰਪੁਰ ਰਾਹੀ ਮਾਨਯੋਗ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਣ ਲਈ ਦਿੱਤਾ ਗਿਆ। ਵਫਦ ਵਿੱਚ ਸਤੀਸ਼ ਰਾਣਾ, ਮਨਜੀਤ ਸਿੰਘ ਬਾਜਵਾ, ਮਨਜੀਤ ਸਿੰਘ ਸੈਣੀ, ਅਮਨਦੀਪ ਸ਼ਰਮਾਂ, ਅਜੀਬ ਦਿਵੇਦੀ, ਸੁਨੀਲ ਕੁਮਾਰ ਸ਼ਰਮਾਂ, ਹਰਨਿੰਦਰ ਕੌਰ ਅਤੇ ਮਨਿੰਦਰ ਕੌਰ ਹਾਜਰ ਸਨ।
ਮੰਗ ਪੱਤਰ ਦੇਣ ਤੋਂ ਪਹਿਲਾਂ ਤਹਿਸੀਲ ਕੰਪਲੈਕਸ ਵਿੱਚ ਰੋਹ ਭਰਪੂਰ ਰੈਲੀ ਕੀਤੀ ਗਈ। ਅੱਜ ਦੀ ਰੈਲੀ ਵਿੱਚ ਸਾਥੀ ਸਤੀਸ਼ ਰਾਣਾ ਸੂਬਾ ਪ੍ਰਧਾਨ ਪ.ਸ.ਸ.ਫ. ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ ਅਤੇ ਔਰਤਾਂ ਵੀ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਈਅ ਇਸ ਰੋਸ ਰੈਲੀ ਵਿੱਚ ਪੰਜਾਬ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜੀ ਕੀਤੀ ਗਈ। ਰੈਲੀ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਸੂਬਾ ਸਰਕਾਰ ਤੇ ਮੁਲਾਜ਼ਮ ਮੰਗਾਂ ਦੀ ਅਣਦੇਖੀ ਕਰਨ ਦਾ ਇਲਜ਼ਾਮ ਲਗਾਇਆ ਅਤੇ ਐਲਾਨ ਕੀਤਾ ਕਿ ਜੇਕਰ ਮੁਲਾਜ਼ਮ ਦੀਆਂ ਮੰਗ ਪੱਤਰ ਵਿੱਚ ਦਰਜ ਮੰਗਾਂ ਤੇ ਜਲਦ ਹੀ ਜੱਥੇਬੰਦੀ ਨਾਲ ਗੱਲਬਾਤ ਕਰਕੇ ਹੱਲ ਨਾ ਕੀਤਾ ਗਿਆ ਤਾਂ ਪੰਜਾਬ ਦੇ ਸਮੁੱਚੇ ਮੁਲਾਜ਼ਮ ਸੰਘਰਸ਼ ਹੋਰ ਤੇਜ਼ ਕਰਨਗੇ।
ਜਿਸ ਤਹਿਤ 8 ਅਗਸਤ ਨੂੰ ਹੁਸ਼ਿਆਰਪੁਰ ਵਿਖੇ ਕੀਤੀ ਜਾ ਰਹੀ ਜ਼ਿਲ੍ਹਾ ਪੱਧਰੀ ਰੈਲੀ ਅਥੇ 14 ਸਤੰਬਰ ਨੂੰ ਜਲੰਧਰ ਵਿਖੇ ਕੀਤੀ ਜਾਵੇਗੀ। ਜਿਸ ਵਿੱਚ ਹੁਸ਼ਿਆਰਪੁਰ ਤੋਂ ਵੱਡੀ ਗਿਣਤੀ ਵਿੱਚ ਮੁਲਾਜ਼ਮ ਸ਼ਮੂਲੀਅਤ ਕਰਨਗੇ। ਵੱਖ ਵੱਖ ਬੁਲਾਰਿਆਂ ਨੇ ਮੰਗ ਕੀਤੀ ਕਿ ਹਰ ਪ੍ਰਕਾਰ ਦੇ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤਾ ਜਾਵੇ, ਮੰਹਿਗਾਈ ਭੱਤੇ ਦੀਆਂ ਕਿਸ਼ਤਾਂ ਦੀ ਅਦਾਇਗੀ ਤੁਰੰਤ ਨਕਦ ਰੂਪ ਵਿੱਚ ਕੀਤੀ ਜਾਵੇ, ਤਨਖਾਹ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕੀਤਾ ਜਾਵੇ, 1-1-2004 ਤੋਂ ਭਰਤੀ ਮੁਲਾਜ਼ਮਾਂ ਤੇ ਪੁਰਾਣੀ ਪੈਂਨਸ਼ਨ ਲਾਗੂ ਕੀਤੀ ਜਾਵੇ।
ਮਿਡ ਡੇ ਮੀਲ, ਆਸ਼ਾ ਅਤੇ ਆਂਗਣਵਾੜੀ ਵਰਕਰਾਂ ਨੂੰ ਘੱਟੋ ਘੇਰੇ ਉਜਰਤ ਦੇ ਘੇਰੇ ਅੰਦਰ ਲਿਆਂਦਾ ਜਾਵੇ, ਮੁਲਾਜ਼ਮਾਂ ਤੇ ਲਗਾਇਆ 2400 ਰੁਪਏ ਸਲਾਨਾ ਜਜੀਆ ਟੈਕਸ ਵਾਪਿਸ ਲਿਆ ਜਾਵੇ, ਹਰ ਪ੍ਰਕਾਰ ਦੀਆਂ ਅਦਾਇਗੀਆਂ ਸਬੰਧੀ ਖਜ਼ਾਨਿਆਂ ਤੇ ਲਗਾਈ ਜ਼ੁਬਾਨੀ ਰੋਕ ਨੂੰ ਖਤਮ ਕੀਤਾ ਜਾਵੇ।ਅੱਜ ਦੀ ਰੈਲੀ ਨੂੰ ਪ੍ਰਦੁਮਣਸਿੰਘ, ਗੁਰਬਚਨ ਸਿੰਘ, ਹਰਨਿੰਦਰ ਕੌਰ, ਮਨਿੰਦਰ ਕੌਰ, ਸਤਵਿੰਦਰ ਕੌਰ, ਪਵਨ ਕੁਾਮਰ, ਦਵਿੰਦਰ ਧਨੌਤਾ, ਕਮਲਦੀਪ ਸਿੰਘ, ਸੁਨੀਲ ਕੇਮਾਰ ਸ਼ਰਮਾਂ, ਮਨਜੀਤ ਸਿੰਘ ਸੈਣੀ, ਅਮਨਦੀਪ ਸ਼ਰਮਾਂ, ਅਮਰਜੀਤ ਸਿੰਘ ਗਰੋਵਰ, ਸਤੀਸ਼ ਰਾਣਾ ਸੂਬਾ ਪ੍ਰਧਾਨ ਪ.ਸ.ਸ.ਫ. ਅਦਿ ਨੇ ਸੰਬੋਧਨ ਕੀਤਾ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp