ਨੈਸ਼ਨਲ ਅਚੀਵਮੈਂਟ ਸਰਵੇ NAS ਸਬੰਧੀ ਸਰਕਾਰੀ ਅਤੇ ਏਡਿਡ ਸਕੂਲਾਂ ਦੇ ਅਧਿਆਪਕਾਂ ਦੀ ਇੱਕ ਰੋਜਾ ਟ੍ਰੇਨਿੰਗ 18 ਅਕਤੂਬਰ ਤੋਂ
ਹੁਸ਼ਿਆਰਪੁਰ, 15 ਅਕਤੂਬਰ
ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋ ਨੈਸਨਲ ਅਚੀਵਮੈਂਟ ਸਰਵੇ ਵਿੱਚ ਬਿਹਤਰ ਪ੍ਰਦਰਸ਼ਨ ਲਈ ਅਗਾਊ ਯੋਜਨਾਬੰਦੀ ਵਜੋ ਅਧਿਕਾਰੀਆਂ ਤੋ ਲੈ ਕਿ ਸਿੱਖਿਆ ਵਿਭਾਗ ਦੀਆਂ ਗੁਣਾਂਤਮਿਕ ਸਿੱਖਿਆ ਨਾਲ ਸਬੰਧਤ ਟੀਮਾਂ ਅਤੇ ਅਧਿਆਪਕਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ ।ਇਸ ਲੜੀ ਤਹਿਤ ਅੰਗ੍ਰੇਜੀ, ਸਮਾਜਿਕ ਸਿੱਖਿਆ, ਪੰਜਾਬੀ, ਸਾਇੰਸ, ਗਣਿਤ ਵਿਸ਼ਿਆਂ ਦੇ ਅਧਿਆਪਕਾਂ ਨੂੰ ਸਿਖਲਾਈ ਦੇਣ ਹਿੱਤ ਇੱਕ ਰੋਜਾ ਸਿਖਲਾਈ ਕਾਰਜਰਸ਼ਾਲਾ ਦਾ ਅਯੋਜਿਨ ਕੀਤਾ ਜਾ ਰਿਹਾ ਹੈ। ਇਸ ਕਾਰਜਸ਼ਾਲਾ ਵਿੱਚ ਸਾਰੇ ਹੀ ਸਰਕਾਰੀ ਅਤੇ ਏਡਿਡ ਸਕੂਲ ਅਧਿਆਪਕਾਂ ਨੂੰ ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ TQ, SQ, PQ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਹ ਕਾਰਜਸ਼ਾਲਾ 18 ਅਕਤੂਬਰ ਤੋਂ 22 ਅਕਤੂਬਰ ਤੱਕ ਕਰਵਾਈ ਜਾਵੇਗੀ।
ਸ. ਗੁਰਸ਼ਰਨ ਸਿੰਘ ਜਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਅਤੇ ਰਾਕੇਸ਼ ਕੁਮਾਰ ਉਪ ਜਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਨੇ ਦੱਸਿਆ ਕਿ ਇਸ ਕਾਰਜਸ਼ਾਲਾ ਦਾ ਮੁੱਖ ਉਦੇਸ਼ 12 ਨਵੰਬਰ 2021 ਨੂੰ ਹੋਣ ਵਾਲੇ ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਆਮ ਜਾਣਕਾਰੀ ਦੇਣ ਦੇ ਨਾਲ-ਨਾਲ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਲਰਨਿੰਗ ਆਉਟਕਮ ਅਧਾਰਿਤ ਪ੍ਰਸ਼ਨਾਵਲੀ ਸਬੰਧੀ ਵਿਸ਼ਥਾਰ ਸਹਿਤ ਜਾਣਕਾਰੀ ਦਿੰਦਿਆਂ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਨੈਸ਼ਨਲ ਅਚੀਵਮੈਂਟ ਸਰਵੇ ਲਈ ਵਿਸ਼ੇਸ਼ ਤਿਆਰੀ ਕਰਵਾਉਣ ਸਬੰਧੀ ਜਰੂਰੀ ਨੁਕਤੇ ਸਾਂਝੇ ਕਰਨਾ ਹੈ । ਉਹਨਾਂ ਨੇ ਦੱਸਿਆ ਕਿ ਇਸ ਮੌਕੇ ਨੈਸ਼ਨਲ ਅਚੀਵਮੈਂਟ ਸਰਵੇ ਪ੍ਰਤੀ ਅਧਿਆਪਕਾਂ ਨੂੰ ਜਾਗਰੂਕ ਕਰਕੇ ਉਹਨਾਂ ਨੂੰ ਇਸ ਦੀ ਵਿਸ਼ੇਸ਼ ਤਿਆਰੀ ਕਰਵਾਉਣ ਲਈ ਵਿਉਤਬੰਦੀ ਕੀਤੀ ਜਾਵੇ ਤਾਂ ਜੋ ਪੰਜਾਬ ਨੂੰ ਪਰਫੋਰਮੈਂਸ ਗਰੇਡਿੰਗ ਇੰਡਡੈਕਸ ਵਿੱਚ ਦੇਸ਼ ਭਰ ਵਿੱਚ ਪ੍ਰਾਪਤ ਹੋਏ ਪਹਿਲੇ ਸਥਾਨ ਦੀ ਤਰਾਂ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਵੀ ਪਹਿਲਾਂ ਸਥਾਨ ਹਾਸਲ ਹੋ ਸਕੇ ।
ਇਸ ਮੌਕੇ ਪ੍ਰਿੰਸੀਪਲ ਸ਼ੈਲੇਂਦਰ ਠਾਕੁਰ ਇੰਚਾਰਜ ਜ਼ਿਲਾ ਸਿੱਖਿਆ ਸੁਧਾਰ ਟੀਮ ਅਤੇ ਵੱਖ-ਵੱਖ ਵਿਸ਼ਿਆਂ ਦੇ ਮਾਹਿਰ ਇੰਚਾਰਜ ਹਾਜ਼ਰ ਸਨ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp