ਤਰਨਤਾਰਨ : ਤਰਨਤਾਰਨ ਪੁਲਿਸ ਨੇ ਪਾਕਿਸਤਾਨ ਤੋਂ ਹੈਰੋਇਨ ਦੀਆਂ ਖੇਪਾਂ ਮੰਗਵਾਉਣ ਵਾਲੇ ਤਿੰਨ ਲੋਕਾਂ ਨੂੰ ਬੇਨਕਾਬ ਕਰਦੇ ਹੋਏ ਪਲਾਸਟਿਕ ਦੀਆਂ ਬੋਤਲਾਂ ਵਿਚ ਰੱਖੀ ਸਾਢੇ ਤਿੰਨ ਕਿੱਲੋ ਤੋਂ ਵੱਧ ਹੈਰੋਇਨ ਬਰਾਮਦ ਕਰਕੇ ਇਕ ਸਮੱਗਲਰ ਨੂੰ ਗਿ੍ਰਫਤਾਰ ਕੀਤਾ ਹੈ। ਗਿ੍ਰਫਤਾਰ ਕੀਤੇ ਵਿਅਕਤੀ ਤੋਂ ਇਲਾਵਾ ਦੋ ਹੋਰ ਕਥਿਤ ਸਮੱਗਲਰਾਂ ਵਿਰੁੱਧ ਥਾਣਾ ਖਾਲੜਾ ’ਚ ਕੇਸ ਦਰਜ ਕੀਤਾ ਗਿਆ ਹੈ।
ਸੀਆਈਏ ਸਟਾਫ ਤਰਨਤਾਰਨ ਨੂੰ ਸੂਚਨਾ ਮਿਲੀ ਸੀ ਕਿ ਕੇਵਲ ਸਿੰਘ ਪੁੱਤਰ ਅਜੀਤ ਸਿੰਘ ਅਤੇ ਬਲਰਾਜ ਸਿੰਘ ਪੁੱਤਰ ਸਾਹਿਬ ਸਿੰਘ ਵਾਸੀ ਪਿੰਡ ਨਾਰਲੀ ਤੋਂ ਇਲਾਵਾ ਅਜੇ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਹਵੇਲੀਆਂ ਪਾਕਿਸਤਾਨੀ ਸਮੱਗਲਰਾਂ ਕੋਲੋਂ ਹੈਰੋਇਨ ਦੀਆਂ ਖੇਪਾਂ ਮੰਗਵਾ ਕੇ ਤਰਨਤਾਰਨ ਅਤੇ ਜਲੰਧਰ ਜ਼ਿਲ੍ਹਿਆਂ ’ਚ ਸਪਲਾਈ ਕਰਦੇ ਹਨ। ਪੁਲਿਸ ਕੋਲ ਇਹ ਵੀ ਸੂਚਨਾ ਸੀ ਕਿ ਕੁਝ ਦਿਨ ਪਹਿਲਾਂ ਹੀ ਇਨ੍ਹਾਂ ਨੇ ਪਾਕਿਸਤਾਨ ਤੋਂ ਹੈਰੋਇਨ ਦੀ ਖੇਪ ਮੰਗਵਾਈ ਹੈ।
ਸੂਚਨਾ ਦੇ ਅਧਾਰ ’ਤੇ ਸੀਆਈਏ ਸਟਾਫ ਤਰਨਤਾਰਨ ਦੀ ਪੁਲਿਸ ਨੇ ਕੇਵਲ ਸਿੰਘ ਪੁੱਤਰ ਅਜੀਤ ਸਿੰਘ ਨੂੰ ਪਲਾਸਟਿਕ ਦੀਆਂ ਦੋ ਬੋਤਲਾਂ ਵਿਚ ਰੱਖੀ 3 ਕਿੱਲੋ 693 ਗ੍ਰਾਮ ਹੈਰੋਇਨ ਬਰਾਮਦ ਕਰਕੇ ਪਿੰਡ ਨਾਰਲਾ ਤੋਂ ਗਿ੍ਰਫਤਾਰ ਕਰ ਲਿਆ। ਇਸ ਸਬੰਧੀ ਐੱਸਪੀ ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਕਿ ਤਿੰਨਾਂ ਨੂੰ ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ ਦੇ ਤਹਿਤ ਨਾਮਜਦ ਕਰ ਲਿਆ ਗਿਆ ਹੈ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp