ਜਿਲੇ ਵਿੱਚ ਅੱਜ ਕੋਵਿਡ-19 01 ਪਾਜੇਟਿਵ ਮਰੀਜ
ਹੁਸ਼ਿਆਰਪੁਰ 16 ਅਕਤੂਬਰ ਕਾਰਜਕਾਰੀ ਸਿਵਲ ਸਰਜਨ ਡਾ. ਪਵਨ ਕੁਮਾਰ ਨੇ ਦੱਸਿਆ ਕਿ ਅੱਜ ਕੋਰੋਨਾ ਵਾਇਰਸ ਨਾਲ ਜਿਲੇ ਵਿੱਚ ਕੋਈ ਮੌਤ ਨਹੀ ਹੋਈ ਹੈ ਅਤੇ ਕੋਵਿਡ-19 ਦੇ 01 ਪਾਜੇਟਿਵ ਮਰੀਜ ਹਨ।
ਉਹਨਾਂ ਇਹ ਵੀ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1731 ਵੇ ਸੈਪਲ ਲੈਣ ਨਾਲ ਅਤੇ 1548 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 01 ਪਾਜੇਟਿਵ ਕੇਸ ਹਨ। ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜਿਲੇ ਦੇ ਸੈਪਲਾਂ ਵਿੱਚੋ 28727 ਹੈ ਅਤੇ ਬਾਹਰਲੇ ਜਿਲਿਆ ਤੋ 2073 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30800 ਹੋ ਗਏ ਹਨ । ਜਿਲੇ ਵਿੱਚ ਅੱਜ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 892311 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 862814 ਸੈਪਲ ਨੈਗਟਿਵ ਹਨ । ਜਦ ਕਿ 1298 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 1279 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 982 ਹੈ । ਐਕਟਿਵ ਕੇਸਾ ਦੀ ਗਿਣਤੀ 12 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29806 ਹੈ ।
ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp