ਹੁਸ਼ਿਆਰਪੁਰ (ਆਦੇਸ਼ ) ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਕਾਂਗਰਸ ਦੇ ਕੈਪਟਨ ਪੱਖੀ ਨੇਤਾਵਾਂ ਨੂੰ ਮਨਾ ਕੇ ਉਨ੍ਹਾਂ ਦਾ ਸਮਰਥਨ ਹਾਸਲ ਕਰਨ ਦੀ ਮੁਹਿੰਮ ਸ਼ੁਰੂ ਕੀਤੀ ਹੈ।
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਐਤਵਾਰ ਸਵੇਰੇ ਸਾਬਕਾ ਕੈਬਨਿਟ ਮੰਤਰੀ ਅਤੇ ਹੁਸ਼ਿਆਰਪੁਰ ਦੇ ਵਿਧਾਇਕ ਸੁੰਦਰ ਸ਼ਾਮ ਅਰੋੜਾ ਦੇ
ਘਰ ਪਹੁੰਚੇ . ਕੈਪਟਨ ਅਮਰਿੰਦਰ ਸਿੰਘ ਦੇ ਹਟਾਏ ਜਾਣ ਤੋਂ ਬਾਅਦ ਕੈਪਟਨ ਪੱਖੀ ਹੋਣ ਕਾਰਨ ਸੁੰਦਰ ਸ਼ਾਮ ਅਰੋੜਾ ਨੂੰ ਨਵੇਂ ਮੁੱਖ ਮੰਤਰੀ ਚੰਨੀ ਨੇ ਮੰਤਰੀ ਮੰਡਲ ਵਿੱਚ ਸ਼ਾਮਲ ਨਹੀਂ ਕੀਤਾ ਸੀ ਅਤੇ ਕਈ ਹੋਰ ਦਾਗੀ ਮੰਤਰੀ ਵੀ ਓਹਨਾ ਲਾਂਭੇ ਕਰ ਦਿੱਤੇ ਸਨ ਅਤੇ ਜ਼ਿਲੇ ਵਿੱਚ ਓਹਨਾ ਦੇ ਸਥਾਨ ਤੇ ਸਿੱਧੂ ਸਮਰਥਕ ਅਤੇ ਆਪਣੇ ਹਲਕੇ ਚ ਬੇਦਾਗ ਰਹੀ ਸਖਸ਼ੀਅਤ ਸੰਗਤ ਸਿੰਘ ਗਿਲਜੀਆਂ ਨੂੰ ਕੈਬਨਿਟ ਮੰਤਰੀ ਵਜੋਂ ਮੌਕਾ ਦੇ ਦਿੱਤਾ ।
ਇਸ ਕਾਰਨ ਮੁੱਖ ਮੰਤਰੀ ਦੀ ਇਸ ਮੀਟਿੰਗ ਨੂੰ ਅਹਿਮ ਮੰਨਿਆ ਜਾ ਰਿਹਾ ਹੈ। ਮੁੱਖ ਮੰਤਰੀ ਚੰਨੀ ਨਾਲ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ ਅਤੇ ਮੁਕੇਰੀਆਂ ਦੇ ਵਿਧਾਇਕ ਇੰਦੂ ਬਾਲਾ ਵੀ ਮੌਜੂਦ ਸਨ ।
ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਮੈਂ ਕੌਂਸਲਰ ਰਿਹਾ ਹਾਂ। ਕੌਂਸਲਰ ਬਣਨਾ
ਮੁੱਖ ਮੰਤਰੀ ਬਣਨ ਤੋਂ ਕਿਤੇ ਜ਼ਿਆਦਾ ਮੁਸ਼ਕਲ ਹੈ. ਉਨ੍ਹਾਂ ਨੇ ਸੁੰਦਰ ਸ਼ਾਮ ਅਰੋੜਾ ਨੂੰ ਪਾਰਟੀ ਦੀ ਜ਼ਿੰਮੇਵਾਰੀ ਸੌਂਪਣ ਲਈ
ਕੈਬਨਿਟ ਅਹੁਦੇ ਤੋਂ ਹਟਾਇਆ ਗਿਆ ਹੈ । ਉਹ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਵਧੀਆ ਪ੍ਰਬੰਧ ਕਰ ਸਕਦੇ ਹਨ ।
ਉਨ੍ਹਾਂ ਨੇ ਸ਼ਹਿਰਾਂ ਦੇ ਵਿਕਾਸ ਲਈ ਮਾਸਟਰ ਪਲਾਨ ਤਿਆਰ ਕਰਨ ਬਾਰੇ ਵੀ ਗੱਲ ਕੀਤੀ।
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ 2 ਕਿਲੋਵਾਟ ਦੇ ਬਿਜਲੀ ਦੇ 72 ਹਜ਼ਾਰ ਕੁਨੈਕਸ਼ਨ ਹਨ। 1200 ਕਰੋੜ
ਸਾਡੀ ਸਰਕਾਰ ਦੁਆਰਾ ਬਿਜਲੀ ਦੇ ਬਿੱਲ ਮੁਆਫ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿੱਚੋਂ 10 ਤੋਂ 12 ਕਰੋੜ ਰੁਪਏ ਹੁਸ਼ਿਆਰਪੁਰ ਲਈ ਹਨ। ਅਸੀਂ ਇੱਕ ਵੱਡੀ ਰਾਹਤ ਦਿੱਤੀ ਹੈ ਅਤੇ ਅਜਿਹੀ ਰਾਹਤ ਭਵਿੱਖ ਵਿੱਚ ਵੀ ਦਿੱਤੀ ਜਾਵੇਗੀ, ਅਸੀਂ ਤੁਹਾਡੀਆਂ ਜ਼ਰੂਰਤਾਂ ਦਾ ਖਿਆਲ ਰੱਖਾਂਗੇ .
EDITOR
CANADIAN DOABA TIMES
Email: editor@doabatimes.com
Mob:. 98146-40032 whtsapp