ਵੱਡੀ ਖ਼ਬਰ : ਕੈਪਟਨ ਅਮਰਿੰਦਰ ਸਿੰਘ ਦੀ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਤੀਜੀ ਮੀਟਿੰਗ, ਦੋਆਬੇ ਦੇ ਕਈ ਵਿਧਾਇਕ ਕੈਪਟਨ ਦੇ ਸੰਪਰਕ ਚ

ਚੰਡੀਗੜ੍ਹ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਦੋ ਦਿਨਾਂ ਦੇ ਦਿੱਲੀ ਦੌਰੇ ਤੇ ਹਨ। ਸੋਮਵਾਰ ਨੂੰ ਇੱਕ ਵਾਰ ਫਿਰ ਦਿੱਲੀ ‘ਚ ਯਾਨੀ ਤੀਜੀ ਵਾਰ ਉਹ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲ ਸਕਦੇ ਹਨ। ਚਰਚਾ ਹੈ ਕਿ ਕੈਪਟਨ ਨਵੀਂ ਸਿਆਸੀ ਪਾਰਟੀ ਬਣਾਉਣ ਜਾ ਰਹੇ ਹਨ। 

ਕੈਪਟਨ ਨੇ ਕਾਂਗਰਸ ਛੱਡਣ ਦੇ ਸੰਕੇਤ ਦੇ ਦਿੱਤਾ ਹੈ ਪਰ ਅਜੇ ਆਪਣੇ ਪੱਤੇ ਨਹੀਂ ਖੋਲ੍ਹੇ। ਉਨ੍ਹਾਂ ਦੀਆਂ ਗਤੀਵਿਧੀਆਂ ‘ਤੇ ਨਾ ਸਿਰਫ ਕਾਂਗਰਸ ਬਲਕਿ ਹੋਰ ਸਿਆਸੀ ਪਾਰਟੀਆਂ ਵੀ ਨੇੜਿਓਂ ਨਜ਼ਰ ਰੱਖ ਰਹੀਆਂ ਹਨ। ਪੰਜਾਬ ਦਾ ਸਰਹੱਦੀ ਖੇਤਰ 50 ਕਿਲੋਮੀਟਰ BSF ਅਧੀਨ ਆਉਣ ਤੋਂ ਬਾਅਦ ਕਾਂਗਰਸ ਤੇ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੇ ਦੋਸ਼ ਲਾਇਆ ਕਿ ਕੈਪਟਨ ਦੀ ਸਲਾਹ ਨਾਲ ਹੀ ਕੇਂਦਰ ਸਰਕਾਰ ਨੇ ਇਹ ਫੈਸਲਾ ਕੀਤਾ ਹੈ।

Advertisements

 ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਇਹ ਕੈਪਟਨ ਅਮਰਿੰਦਰ ਦੀ ਤੀਜੀ ਦਿੱਲੀ ਫੇਰੀ ਹੋਵੇਗੀ। ਉਨ੍ਹਾਂ ਦੇ ਨੇੜਲੇ ਸੂਤਰਾਂ ਨੇ ਦੱਸਿਆ ਕਿ ਉਹ ਘੱਟੋਘੱਟ ਦੋ ਦਿਨਾਂ ਲਈ ਰਾਸ਼ਟਰੀ ਰਾਜਧਾਨੀ ‘ਚ ਰਹਿਣਗੇ। ਪਿਛਲੇ ਕੁਝ ਦਿਨਾਂ ਤੋਂ ਕੈਪਟਨ ਆਪਣੇ ਵਫ਼ਾਦਾਰ ਨੇਤਾਵਾਂ ਨੂੰ ਨਵੀਂ ਰਾਜਨੀਤਕ ਪਾਰਟੀ ਦੇ ਗਠਨ ਬਾਰੇ ਵਿਚਾਰ ਜਾਣਨ ਲਈ ਬੁਲਾ ਰਹੇ ਹਨ। ਜਾਣਕਾਰੀ ਅਨੁਸਾਰ ਦੋਆਬੇ ਦੇ ਕਈ ਵਿਧਾਇਕ ਕੈਪਟਨ ਦੇ ਸੰਪਰਕ ਚ ਹਨ । 

Advertisements

ਪਿਛਲੇ ਮਹੀਨੇ ਸਾਬਕਾ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ ਤਾਂ ਜੋ ਸਰਹੱਦੀ ਰਾਜ ਦੇ ਮੌਜੂਦਾ ਸੁਰੱਖਿਆ ਦ੍ਰਿਸ਼ ਤੇ ਕਿਸਾਨਾਂ ਦੇ ਚੱਲ ਰਹੇ ਅੰਦੋਲਨ ਬਾਰੇ ਚਰਚਾ ਕੀਤੀ ਜਾ ਸਕੇ। ਹਾਲਾਂਕਿਇਹ ਅਜੇ ਸਪੱਸ਼ਟ ਨਹੀਂ ਹੋਇਆ ਕਿ ਕੈਪਟਨ ਨਵੀਂ ਸਿਆਸੀ ਪਾਰਟੀ ਕਦੋਂ ਬਣਾਉਂਦੇ ਹਨਪਰ ਉਨ੍ਹਾਂ ਦੇ ਦਿੱਲੀ ਦੌਰੇ ਤੇ ਅਮਿਤ ਸ਼ਾਹ ਨਾਲ ਮੁਲਾਕਾਤਾਂ ਨੇ ਕਾਂਗਰਸ ਦੀ ਬੇਚੈਨੀ ਨੂੰ ਵਧਾ ਦਿੱਤਾ ਹੈ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply