ਪ੍ਰਮੁੱਖ ਸਕੱਤਰ ਨੇ ਲਿਆ ਝੋਨੇ ਦੀ ਖਰੀਦ ਦਾ ਜਾਇਜ਼ਾ
ਮੀਂਹ ਦੇ ਮੱਦੇਨਜ਼ਰ ਫ਼ਸਲ ਦੇ ਬਚਾਅ ਲਈ ਢੁਕਵੇਂ ਪ੍ਰਬੰਧ ਯਕੀਨੀ ਹੋਣ : ਰਾਜ ਕਮਲ ਚੌਧਰੀ
ਹੁਸ਼ਿਆਰਪੁਰ, 18 ਅਕਤੂਬਰ: ਪ੍ਰਮੁੱਖ ਸਕੱਤਰ (ਯੋਜਨਾ) ਰਾਜ ਕਮਲ ਚੌਧਰੀ ਨੇ ਅੱਜ ਝੋਨੇ ਦੀ ਖਰੀਦ ਦਾ ਜਾਇਜ਼ਾ ਲੈਂਦਿਆਂ ਨਿਰਦੇਸ਼ ਦਿੱਤੇ ਕਿ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣੀ ਚਾਹੀਦੀ ਅਤੇ ਮੀਂਹ ਦੇ ਮੱਦੇਨਜ਼ਰ ਲੋੜੀਂਦੇ ਪ੍ਰਬੰਧ ਪਹਿਲਾਂ ਤੋਂ ਹੀ ਯਕੀਨੀ ਬਣਾਏ ਜਾਣ।
ਡਿਪਟੀ ਕਮਿਸ਼ਨਰ ਅਪਨੀਤ ਰਿਆਤ ਅਤੇ ਹੋਰਨਾਂ ਅਧਿਕਾਰੀਆਂ ਸਮੇਤ ਵੱਖ-ਵੱਖ ਖਰੀਦ ਏਜੰਸੀਆਂ ਨਾਲ ਮੀਟਿੰਗ ਦੌਰਾਨ ਪ੍ਰਮੁੱਖ ਸਕੱਤਰ ਰਾਜ ਕਮਲ ਚੌਧਰੀ ਨੇ ਲਿਫਟਿੰਗ ਵਿਚ ਵੀ ਤੇਜ਼ੀ ਲਿਆਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਮੀਂਹ ਤੋਂ ਫ਼ਸਲ ਨੂੰ ਬਚਾਉਣ ਲਈ ਮੰਡੀਆਂ ਵਿਚ ਤਰਪਾਲਾਂ ਆਦਿ ਦਾ ਢੁਕਵਾਂ ਪ੍ਰਬੰਧ ਹੋਵੇ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਫ਼ਸਲ ਦੀ ਖਰੀਦ ਉਪਰੰਤ ਅਦਾਇਗੀਆਂ ਵਿਚ ਵੀ ਕੋਈ ਦੇਰੀ ਨਹੀਂ ਹੋਣੀ ਚਾਹੀਦੀ। ਵੱਖ-ਵੱਖ ਸੂਬਿਆਂ ਤੋਂ ਆਉਂਦੇ ਝੋਨੇ ਨੂੰ ਰੋਕਣ ਲਈ ਉਨ੍ਹਾਂ ਕਿਹਾ ਕਿ ਲੋੜੀਂਦੀ ਚੌਕਸੀ ਯਕੀਨੀ ਬਣਾਈ ਜਾਵੇ।
ਇਸ ਮੌਕੇ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਇਸ ਵਾਰ 4.48 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਦੀ ਸੰਭਾਵਨਾ ਹੈ ਅਤੇ ਜ਼ਿਲ੍ਹੇ ਵਿਚ ਖਰੀਦ ਸੁਚੱਜੇ ਢੰਗ ਨਾਲ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਅਧਿਕਾਰੀਆਂ ਦੇ ਨਾਲ-ਨਾਲ ਐਸ.ਡੀ.ਐਮਜ਼ ਅਤੇ ਜੀ.ਓ.ਜੀਜ਼ ਮੰਡੀਆਂ ਵਿਚ ਲਗਾਤਾਰ ਖਰੀਦ ਦੀ ਸਮੀਖਿਆ ਕਰਦੇ ਰਹਿੰਦੇ ਹਨ ਤਾਂ ਜੋ ਕਿਸੇ ਨੂੰ ਵੀ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਵਲੋਂ 11 ਇੰਟਰ ਸਟੇਟ ਨਾਕੇ ਲਗਾਏ ਗਏ ਹਨ ਜਿਥੇ 24 ਘੰਟੇ ਸ਼ਿਫਟਾਂ ਵਿਚ ਪੁਲਿਸ ਮੁਲਾਜ਼ਮ ਤਾਇਨਾਤ ਰਹਿੰਦੇ ਹਨ ਤਾਂ ਜੋ ਹੋਰਨਾਂ ਸੂਬਿਆਂ ਤੋਂ ਸਸਤਾ ਝੋਨਾ ਪੰਜਾਬ ਵਿਚ ਨਾ ਦਾਖਲ ਹੋਣ ਦਿੱਤਾ ਜਾ ਸਕੇ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp