ਬਹਾਦਰਗੜ੍ਹ : Bahadurgarh Road Accident : ਹਰਿਆਣਾ ਦੇ ਬਹਾਦਰਗੜ੍ਹ ਵਿੱਚ ਦਰਦਨਾਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ ਅੱਠ ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਇੱਕ ਬੱਚਾ ਤੇ ਤਿੰਨ ਔਰਤਾਂ ਸ਼ਾਮਲ ਸਨ। ਇਹ ਹਾਦਸਾ ਕੇਐਮਪੀ ਐਕਸਪ੍ਰੈਸਵੇਅ ‘ਤੇ ਬਡਲੀ ਤੇ ਫਰੁਖਨਗਰ ਦੇ ਵਿਚਕਾਰ ਵਾਪਰਿਆ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਤੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਬਹਾਦਰਗੜ੍ਹ ਜਨਰਲ ਹਸਪਤਾਲ ਭੇਜ ਦਿੱਤਾ।
LATEST NEWS UP FEROZABAD ROAD ACCIDENT
ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲੇ ਸਾਰੇ ਲੋਕ ਯੂਪੀ ਦੇ ਫ਼ਿਰੋਜ਼ਾਬਾਦ ਦੇ ਨਾਗਲਾ ਅਨੂਪ ਪਿੰਡ ਦੇ ਵਸਨੀਕ ਸੀ। ਇਹ ਸਾਰੇ ਕਿਰਾਏ ਦੀ ਕਾਰ ‘ਚ ਗੁੱਗਾ ਮਾੜੀ ਤੋਂ ਵਾਪਸ ਘਰ ਜਾ ਰਹੇ ਸੀ। ਜਦੋਂ ਉਹ ਬਾਦਲੀ ਤੇ ਫ਼ਰੁਖਨਗਰ ਦੇ ਵਿਚਕਾਰ ਪਹੁੰਚਿਆ ਤਾਂ ਉਸ ਨੇ ਆਪਣੀ ਕਾਰ ਸੜਕ ਦੇ ਕਿਨਾਰੇ ਖੜ੍ਹੇ ਟਰੱਕ ਦੇ ਪਿੱਛੇ ਥੋੜ੍ਹੀ ਦੂਰੀ ‘ਤੇ ਖੜ੍ਹੀ ਕਰ ਦਿੱਤੀ। ਇਸੇ ਦੌਰਾਨ ਤੇਜ਼ ਰਫ਼ਤਾਰ ਨਾਲ ਪਿੱਛੇ ਤੋਂ ਆ ਰਹੇ ਟਰੱਕ ਨੇ ਕਾਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਕਾਰ ‘ਚ ਕੁੱਲ 11 ਲੋਕ ਸਵਾਰ ਸੀ, ਜਿਸ ‘ਚ 8 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਤੇ ਇੱਕ ਛੋਟੀ ਬੱਚੀ ਗੰਭੀਰ ਜ਼ਖਮੀ ਹੋ ਗਈ।
ਹਾਦਸੇ ਦੇ ਸਮੇਂ ਉਸੇ ਵਾਹਨ ਦਾ ਡਰਾਈਵਰ ਤੇ ਇੱਕ ਔਰਤ ਗੱਡੀ ਤੋਂ ਬਾਹਰ ਸੀ, ਇਸ ਲਈ ਉਹ ਬਚ ਗਏ। ਜ਼ਖਮੀ ਲੜਕੀ ਨੂੰ ਇਲਾਜ ਲਈ ਬਹਾਦਰਗੜ੍ਹ ਜਨਰਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਦੋਸ਼ੀ ਟਰੱਕ ਡਰਾਈਵਰ ਹਾਦਸੇ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਿਆ।
ਪੁਲਿਸ ਮਾਮਲੇ ਦੀ ਜਾਂਚ ਵਿੱਚ ਲੱਗੀ ਹੋਈ ਹੈ। ਮ੍ਰਿਤਕਾਂ ਦੀ ਅਜੇ ਪਛਾਣ ਨਹੀਂ ਹੋ ਸਕੀ ਤੇ ਪੁਲਿਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਬਹਾਦਰਗੜ੍ਹ ਜਨਰਲ ਹਸਪਤਾਲ ਵਿੱਚ ਰੱਖ ਦਿੱਤਾ ਹੈ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp