DC HOSHIARPUR TODAY : ਜ਼ਿਲ੍ਹੇ ਦੇ 34576 ਲਾਭਪਾਤਰੀਆਂ ਦੇ ਕਰੀਬ 21 ਕਰੋੜ ਰੁਪਏ ਦੇ ਬਕਾਇਆ ਬਿੱਲ ਹੋਣਗੇ ਮੁਆਫ਼

2 ਕਿਲੋਵਾਟ ਤੱਕ ਦੇ ਬਿਜਲੀ ਕੁਨੈਕਸ਼ਨ ਵਾਲੇ ਜ਼ਿਲ੍ਹੇ ਦੇ ਲਾਭਪਾਤਰੀਆਂ ਦੇ ਫਾਰਮ ਭਰਵਾ ਕੇ ਵੈਰੀਫਿਕੇਸ਼ਨ ਯਕੀਨੀ ਬਣਾਏ ਪਾਵਰ ਕਾਰਪੋਰੇਸ਼ਨ : ਅਪਨੀਤ ਰਿਆਤ
ਡਿਪਟੀ ਕਮਿਸ਼ਨਰ ਨੇ ਪਾਵਰ ਕਾਰਪੋਰੇਸ਼ਨ ਅਧਿਕਾਰੀਆਂ ਨੂੰ ਸਰਕਾਰ ਵਲੋਂ ਦਿੱਤੀ ਗਈ ਸੁਵਿਧਾ ਨੂੰ ਜ਼ਿਲ੍ਹੇ ’ਚ ਸੁਚਾਰੂ ਢੰਗ ਨਾਲ ਲਾਗੂ ਕਰਵਾਉਣ ਦੇ ਦਿੱਤੇ ਨਿਰਦੇਸ਼
ਕਿਹਾ ਜ਼ਿਲ੍ਹੇ ਦੇ 34576 ਲਾਭਪਾਤਰੀਆਂ ਦੇ ਕਰੀਬ 21 ਕਰੋੜ ਰੁਪਏ ਦੇ ਬਕਾਇਆ ਬਿੱਲ ਹੋਣਗੇ ਮੁਆਫ਼
ਹੁਸ਼ਿਆਰਪੁਰ, 22 ਅਕਤੂਬਰ: ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਪਾਵਰ ਕਾਰਪੋਰੇਸ਼ਨ ਹੁਸ਼ਿਆਰਪੁਰ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਦੋ ਕਿਲੋਵਾਟ ਤੱਕ ਦੇ ਬਿਜਲੀ ਕੁਨੈਕਸ਼ਨ ਵਾਲੇ ਲਾਭਪਾਤਰੀਆਂ ਦੇ ਬਕਾਇਆ ਬਿੱਲ ਮੁਆਫ਼ ਕਰ ਦਿੱਤੇ ਗਏ ਹਨ ਅਤੇ ਸਰਕਾਰ ਦੀ ਇਸ ਸੁਵਿਧਾ ਨੂੰ ਜ਼ਿਲ੍ਹੇ ਵਿਚ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਕੋਈ ਕਮੀ ਨਹੀਂ ਛੱਡੀ ਜਾਵੇ। ਉਨ੍ਹਾਂ ਕਿਹਾ ਕਿ ਦੋ ਕਿਲੋਵਾਟ ਨਾਲ ਸਬੰਧਤ ਲਾਭਪਾਤਰੀਆਂ ਦੇ ਫਾਰਮ ਭਰਵਾ ਕੇ ਤੁਰੰਤ ਵੈਰੀਫਿਕੇਸ਼ਨ ਕਰਵਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੇ 34576 ਲਾਭਪਾਤਰੀਆਂ ਦਾ 209560055 ਰੁਪਏ ਦੇ ਬਿਜਲੀ ਬਿੱਲ ਮੁਆਫ਼ ਕੀਤੇ ਜਾਣਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਪਾਵਰ ਕਾਰਪੋਰੇਸ਼ਨ ਵਲੋਂ ਪਿੰਡ-ਪਿੰਡ ਕੈਂਪ ਲਗਾਉਣ ਦੇ ਨਾਲ-ਨਾਲ 28 ਅਤੇ 29 ਅਕਤੂਬਰ ਨੂੰ ਵੀ ਸਬ-ਡਵੀਜ਼ਨ ਤੇ ਜ਼ਿਲ੍ਹਾ ਪੱਧਰ ’ਤੇ ਲਗਾਏ ਜਾਣ ਵਾਲੇ ਸੁਵਿਧਾ ਕੈਂਪਾਂ ਵਿਚ ਵੀ ਇਸ ਸੁਵਿਧਾ ਦਾ ਲਾਭ ਦਿੱਤਾ ਜਾਵੇਗਾ। ਉਨ੍ਹਾਂ ਯੋਗ ਲਾਭਪਾਤਰੀਆ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਦੋ ਕਿਲੋਵਾਟ ਦੇ ਬਿੱਲਾਂ ਸਬੰਧੀ ਜੇਕਰ ਕੋਈ ਜਾਣਕਾਰੀ ਲੈਣਾ ਚਾਹੁੰਦੇ ਹਨ ਤਾਂ ਉਹ ਪੀ.ਐਸ.ਪੀ.ਸੀ.ਐਲ. ਦੇ ਸਬੰਧਤ ਐਸ.ਡੀ.ਓ. ਦੇ ਦਫ਼ਤਰਾਂ ਵਿਚ ਸੰਪਰਕ ਕਰ ਸਕਦੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਇਸ ਸਬੰਧੀ ਯਕੀਨੀ ਬਨਾਉਣ ਕਿ ਯੋਗ ਲਾਭਪਾਤਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਅਪਨੀਤ ਰਿਆਤ ਨੇ ਦੱਸਿਆ ਕਿ ਹੁਸ਼ਿਆਰਪੁਰ ਵਿਧਾਨ ਸਭਾ ਖੇਤਰ ਦੇ 12489 ਲਾਭਪਾਤਰੀਆਂ ਦਾ 138550034 ਰੁਪਏ, ਸ਼ਾਮਚੁਰਾਸੀ ਦੇ 6764 ਲਾਭਪਾਤਰੀਆਂ ਦਾ 20566691 ਰੁਪਏ, ਦਸੂਹਾ ਦੇ 3908 ਲਾਭਪਾਤਰੀਆਂ ਦਾ 20633484  ਰੁਪਏ, ਮੁਕੇਰੀਆਂ ਦੇ 1693 ਲਾਭਪਾਤਰੀਆਂ ਦਾ 3811028 ਰੁਪਏ, ਟਾਂਡਾ ਉੜਮੁੜ ਦੇ 1391 ਲਾਭਪਾਤਰੀਆਂ ਦਾ 8270654 ਰੁਪਏ, ਚੱਬੇਵਾਲ ਦੇ 3270 ਲਾਭਪਾਤਰੀਆਂ ਦਾ 9881587 ਰੁਪਏ ਅਤੇ ਗੜ੍ਹਸ਼ੰਕਰ ਵਿਧਾਨ ਸਭਾ ਹਲਕੇ ਦੇ 5061 ਲਾਭਪਾਤਰੀਆਂ ਦਾ 7846577 ਰੁਪਏ ਦਾ ਬਕਾਇਆ ਬਿੱਲ ਮੁਆਫ਼ ਕੀਤਾ ਜਾਵੇਗਾ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply