ਜ਼ਿਲ੍ਹਾ ਭਾਸ਼ਾ ਦਫ਼ਤਰ ਨੇ ਕਰਵਾਏ ਪੰਜਾਬੀ ਸਾਹਿਤ ਸਿਰਜਨ ਤੇ ਕਵਿਤਾ ਗਾਇਨ ਮੁਕਾਬਲੇ
ਪਹਿਲਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀ ਸੂਬਾ ਪੱਧਰੀ ਮੁਕਾਬਲਿਆਂ ’ਚ ਹਿੱਸਾ ਲੈਣਗੇ : ਅਵਿਨਾਸ਼ ਕੌਰ
ਜੇਤੂ ਵਿਦਿਆਰਥੀਆਂ ਨੂੰ ਜ਼ਿਲ੍ਹਾ ਭਾਸ਼ਾ ਵਿਭਾਗ ਵਲੋਂ ਦਿੱਤੇ ਗਏ ਪੁਰਸਕਾਰ
ਹੁਸ਼ਿਆਰਪੁਰ: ਭਾਸ਼ਾ ਵਿਭਾਗ ਪੰਜਾਬ ਵਲੋਂ ਜ਼ਿਲ੍ਹਾ ਪੱਧਰੀ ਪੰਜਾਬੀ ਸਾਹਿਤ ਸਿਰਜਨ ਤੇ ਕਵਿਤਾ ਗਾਇਨ ਮੁਕਾਬਲੇ ਜ਼ਿਲ੍ਹਾ ਭਾਸ਼ਾ ਅਫ਼ਸਰ ਅਵਿਨਾਸ਼ ਕੌਰ ਦੀ ਦੇਖਰੇਖ ਵਿਚ ਜ਼ਿਲ੍ਹਾ ਭਾਸ਼ਾ ਦਫ਼ਤਰ ਵਿਖੇ ਕਰਵਾਏ ਗਏ।
ਜ਼ਿਲ੍ਹਾ ਭਾਸ਼ਾ ਅਫ਼ਸਰ ਅਵਿਨਾਸ਼ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੱਧਰ ’ਤੇ ਹਰ ਵਰਗ ਵਿਚ ਪਹਿਲੇ ਸਥਾਨ ’ਤੇ ਆਉਣ ਵਾਲੇ ਵਿਦਿਆਰਥੀ ਸੂਬਾ ਪੱਧਰੀ ਮੁਕਾਬਲਿਆਂ ਵਿਚ ਹਿੱਸਾ ਲੈਣਗੇ, ਜਿਸ ਲਈ ਘੋਸ਼ਣਾ ਬਾਅਦ ਵਿਚ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ ’ਤੇ ਹਰ ਵਰਗ ਵਿਚ ਪਹਿਲਾ, ਦੂਜਾ ਤੇ ਤੀਸਰਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਮੌਕੇ ’ਤੇ ਹੀ ਨਤੀਜੇ ਦੱਸ ਦਿੱਤੇ ਗਏ ਅਤੇ ਨਾਲ ਹੀ ਸਬੰਧਤ ਵਿਦਿਆਰਥੀਆਂ ਨੂੰ ਸਹਾਇਕ ਲੋਕ ਸੰਪਰਕ ਅਫ਼ਸਰ ਲੋਕੇਸ਼ ਕੁਮਾਰ, ਜੱਜ ਪ੍ਰੋ: ਜਸਪਾਲ ਸਿੰਘ, ਪ੍ਰੋ: ਸਚਕਿਰਨ ਕੌਰ ਵਲੋਂ ਵਿਭਾਗੀ ਕਿਤਾਬਾਂ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
ਜ਼ਿਲ੍ਹਾ ਭਾਸ਼ਾ ਅਫ਼ਸਰ ਨੇ ਦੱਸਿਆ ਕਿ ਆਯੋਜਿਤ ਲੇਖ ਮੁਕਾਬਲਿਆਂ ਵਿਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਦੀ ਵਿਦਿਆਰਥਣ ਗੋਲਡੀ ਨੇ ਪਹਿਲਾ, ਰੇਖਾ ਨੇ ਦੂਜਾ ਤੇ ਸਰਕਾਰੀ ਹਾਈ ਸਕੂਲ ਮੰਡਿਆਲਾ ਦੀ ਵਿਦਿਆਰਥਣ ਹਰਮਨਦੀਪ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਕਹਾਣੀ ਮੁਕਾਬਲਿਆਂ ਵਿਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਦੀ ਵਿਦਿਆਰਥਣ ਡੇਜ਼ੀ ਨੇ ਪਹਿਲਾ, ਵਿਦਿਆ ਮੰਦਰ ਸਕੂਲ ਹੁਸ਼ਿਆਰਪੁਰ ਦੀ ਵਿਦਿਆਰਥਣ ਨੂਰ ਨੇ ਦੂਜਾ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਦੀ ਵਿਦਿਆਰਥਣ ਪ੍ਰਭਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ।
ਅਵਿਨਾਸ਼ ਕੌਰ ਨੇ ਦੱਸਿਆ ਕਿ ਕਵਿਤਾ ਸਿਰਜਨ ਮੁਕਾਬਲਿਆਂ ਵਿਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਹੁਸ਼ਿਆਰਪੁਰ ਦੀ ਵਿਦਿਆਰਥਣ ਕਰੂਣਾ ਜਸਵਾਲ ਨੇ ਪਹਿਲਾ, ਵਿਦਿਆ ਮੰਦਰ ਸਕੂਲ ਹੁਸ਼ਿਆਰਪੁਰ ਦੀ ਜੋਇਲਾ ਕੁਮਾਰੀ ਨੇ ਦੂਜਾ ਤੇ ਵਿਦਿਆ ਮੰਦਰ ਸਕੂਲ ਦੀ ਪ੍ਰਤਿਭਾ ਕੁਮਾਰੀ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਪੰਜਾਬੀ ਕਵਿਤਾ ਗਾਇਨ ਮੁਕਾਬਲਿਆਂ ਵਿਚ ਸਰਕਾਰੀ ਹਾਈ ਸਕੂਲ ਫੁਗਲਾਣਾ ਦੀ ਸੁਰੀਤਾ ਕੁਮਾਰੀ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੁਗਲਾਣਾ ਦੇ ਵਿਦਿਆਰਥੀ ਹਰਸ਼ ਨੇ ਦੂਜਾ ਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਦੀ ਵਿਦਿਆਰਥਣ ਪਲਕਦੀਪ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp