ਜ਼ਿਲ੍ਹਾ ਭਾਸ਼ਾ ਦਫਤਰ ਨੇ ਕਰਵਾਏ ਹਿੰਦੀ ਸਾਹਿਤ ਸਿਰਜਨ ਤੇ ਕਵਿਤਾ ਗਾਇਨ ਮੁਕਾਬਲੇ
ਪਹਿਲਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀ ਸੂਬਾ ਪੱਧਰੀ ਮੁਕਾਬਲਿਆਂ ’ਚ ਹਿੱਸਾ ਲੈਣਗੇ : ਅਵਿਨਾਸ਼ ਕੌਰ
ਜੇਤੂ ਵਿਦਿਆਰਥਣਾਂ ਨੂੰ ਜ਼ਿਲ੍ਹਾ ਭਾਸ਼ਾ ਵਿਭਾਗ ਵਲੋਂ ਦਿੱਤੇ ਗਏ ਪੁਰਸਕਾਰ
ਹੁਸ਼ਿਆਰਪੁਰ, 29 ਅਕਤੂਬਰ: ਭਾਸ਼ਾ ਵਿਭਾਗ ਪੰਜਾਬ ਵਲੋਂ ਜ਼ਿਲ੍ਹਾ ਪੱਧਰੀ ਹਿੰਦੀ ਸਾਹਿਤ ਸਿਰਜਨ ਤੇ ਕਵਿਤਾ ਗਾਇਨ ਮੁਕਾਬਲੇ ਜ਼ਿਲ੍ਹਾ ਭਾਸ਼ਾ ਅਫ਼ਸਰ ਅਵਿਨਾਸ਼ ਕੌਰ ਦੀ ਦੇਖਰੇਖ ਵਿਚ ਜ਼ਿਲ੍ਹਾ ਭਾਸ਼ਾ ਦਫ਼ਤਰ ਵਿਖੇ ਕਰਵਾਏ ਗਏ। ਪ੍ਰੋਗਰਾਮ ਦੀ ਪ੍ਰਧਾਨਗੀ ਸਹਾਇਕ ਲੋਕ ਸੰਪਰਕ ਅਫ਼ਸਰ ਲੋਕੇਸ਼ ਕੁਮਾਰ ਨੇ ਕੀਤੀ।
ਜ਼ਿਲ੍ਹਾ ਭਾਸ਼ਾ ਅਫ਼ਸਰ ਅਵਿਨਾਸ਼ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪੱਧਰ ’ਤੇ ਹਰ ਵਰਗ ਵਿਚ ਪਹਿਲੇ ਸਥਾਨ ’ਤੇ ਆਉਣ ਵਾਲੇ ਵਿਦਿਆਰਥੀ ਸੂਬਾ ਪੱਧਰੀ ਮੁਕਾਬਲਿਆਂ ਵਿਚ ਹਿੱਸਾ ਲੈਣਗੇ ਜਿਸ ਲਈ ਘੋਸ਼ਣਾ ਬਾਅਦ ਵਿਚ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ ’ਤੇ ਹਰ ਵਰਗ ਵਿਚ ਪਹਿਲਾ, ਦੂਸਰਾ ਤੇ ਤੀਸਰਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਮੌਕੇ ’ਤੇ ਹੀ ਨਤੀਜਾ ਦੱਸ ਦਿੱਤਾ ਗਿਆ ਅਤੇ ਨਾਲ ਹੀ ਸਬੰਧਤ ਵਿਦਿਆਰਥੀਆਂ ਨੂੰ ਵਿਭਾਗ ਦੀਆਂ ਪੁਸਤਕਾਂ ਦੇ ਸਨਮਾਨਿਤ ਵੀ ਕੀਤਾ ਗਿਆ।
ਜ਼ਿਲ੍ਹਾ ਭਾਸ਼ਾ ਅਫ਼ਸਰ ਨੇ ਦੱਸਿਆ ਕਿ ਆਯੋਜਿਤ ਲੇਖ ਮੁਕਾਬਲਿਆਂ ਵਿਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਦੀ ਵਿਦਿਆਰਥਣ ਅਦਿਤਿਆ ਨੇ ਪਹਿਲਾ, ਵਿਦਿਆ ਮੰਦਰ ਸਕੂਲ ਦੀ ਕਿਰਨ ਨੇ ਦੂਜਾ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਦੀ ਵਿਦਿਆਰਥਣ ਨਿਕਿਤਾ ਕਲਸੀ ਨੇ ਨੇ ਤੀਸਰਾ ਸਥਾਨ ਹਾਸਲ ਕੀਤਾ। ਕਹਾਣੀ ਮੁਕਾਬਲਿਆਂ ਵਿਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਦੀ ਵਿਦਿਆਰਥਣ ਰਾਵਿਆ ਮਲਿਕ ਨੇ ਪਹਿਲਾ, ਵਿਦਿਆ ਮੰਦਰ ਸਕੂਲ ਹੁਸ਼ਿਆਰਪੁਰ ਦੀ ਵਿਦਿਆਰਥਣ ਸਪਨਾ ਕੁਮਾਰ ਨੇ ਦੂਸਰਾ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਦੀ ਵਿਦਿਆਰਥਣ ਨੇਹਾ ਸ਼ਰਮਾ ਨੇ ਤੀਸਰਾ ਸਥਾਨ ਹਾਸਲ ਕੀਤਾ।
ਅਵਿਨਾਸ਼ ਕੌਰ ਨੇ ਦੱਸਿਆ ਕਿ ਕਵਿਤਾ ਸਿਰਜਨ ਮੁਕਾਬਲਿਆਂ ਵਿਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਦੀ ਵਿਦਿਆਰਥਣ ਕਾਜਲ ਸਾਹਨੀ ਨੇ ਪਹਿਲਾ, ਵਿਦਿਆ ਮੰਦਰ ਸਕੂਲ ਹੁਸ਼ਿਆਰਪੁਰ ਦੀ ਵਿਦਿਆਰਥਣ ਦਿਵਿਆ ਨੇ ਦੂਸਰਾ ਅਤੇ ਵਿਦਿਆ ਮੰਦਰ ਸਕੂਲ ਦੀ ਹੀ ਅੰਜਲੀ ਕੁਮਾਰੀ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਹਿੰਦੀ ਕਵਿਤਾ ਗਾਇਨ ਮੁਕਾਬਲਿਆਂ ਵਿਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਹੁਸ਼ਿਆਰਪੁਰ ਦੀ ਵਿਦਿਆਰਥਣ ਪਰਮਜੀਤ ਕੌਰ ਨੇ ਪਹਿਲਾ, ਸਰਕਾਰੀ ਹਾਈ ਸਕੂਲ ਫੁਗਲਾਣਾ ਦੀ ਵਿਦਿਆਰਥਣ ਸੁਰਿਤਾ ਕੁਮਾਰੀ ਨੇ ਦੂਸਰਾ ਅਤੇ ਵਿਦਿਆ ਮੰਦਰ ਸਕੂਲ ਹੁਸ਼ਿਆਰਪੁਰ ਦੀ ਸਪਨਾ ਕੁਮਾਰੀ ਨੇ ਤੀਜਾ ਸਥਾਨ ਹਾਸਲ ਕੀਤਾ। ਇਨ੍ਹਾਂ ਮੁਕਾਬਲਿਆਂ ਦੀ ਜੱਜਮੈਂਟ ਸਰਕਾਰੀ ਕਾਲਜ ਹੁਸ਼ਿਆਰਪੁਰ ਦੇ ਸੰਗੀਤ ਵਿਭਾਗ ਦੇ ਮੁਖੀ ਪ੍ਰੋ: ਹਰਜਿੰਦਰਪਾਲ ਸਿੰਘ ਤੇ ਸਰਕਾਰੀ ਕਾਲਜ ਹੁਸ਼ਿਆਰਪੁਰ ਦੀ ਪ੍ਰੋ: ਹਰਮਿੰਦਰ ਕੌਰ ਨੇ ਕੀਤੀ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp