ਪ੍ਰਕਾਸ਼ ਸਿੰਘ ਬਾਦਲ ਨੂੰ ਹੁਸ਼ਿਆਰਪੁਰ ਦੀ ਅਦਾਲਤ ਨੇ ਸੰਮਨ ਜਾਰੀ ਕਰਕੇ ਪੇਸ਼ ਹੋਣ ਦੇ ਦਿੱਤੇ ਆਦੇਸ਼
ਹੁਸ਼ਿਆਰਪੁਰ, 29 ਅਕਤੂਬਰ ( ਤਰਸੇਮ ਦੀਵਾਨਾ )-ਪੰਜਾਬ ਦੇ ਤਿੰਨ ਵਾਰ ਰਹਿ ਚੁੱਕੇ ਮੁੱਖਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪਰਕਾਸ਼ ਸਿੰਘ ਬਾਦਲ ਨੂੰ ਹੁਸ਼ਿਆਰਪੁਰ ਦੀ ਅਦਾਲਤ ਨੇ ਸੰਮਨ ਜਾਰੀ ਕਰਕੇ 28 ਨਵੰਬਰ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਆਦੇਸ਼ ਜਾਰੀ ਕੀਤੇ ਹਨ। ਹੁਸ਼ਿਆਰਪੁਰ ਦੇ ਮਾਣਯੋਗ ਏ ਸੀ ਜੇ ਐੱਮ ਰੁਪਿੰਦਰ ਸਿੰਘ ਦੀ ਅਦਾਲਤ ਨੇ ਸੰਮਨ ਜਾਰੀ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ 28 ਨਵੰਬਰ ਨੂੰ ਅਦਾਲਤ ‘ਚ ਪੇਸ਼ ਹੋਣ ਦੇ ਨਿਰਦੇਸ਼ ਜਾਰੀ ਕੀਤੇ ਹਨ।ਉੱਘੇ ਵਕੀਲ ਐਡਵੋਕੇਟ ਬੀ.ਐੱਸ.ਰਿਆੜ ਨੇ ਦੱਸਿਆ ਕਿ ਸ਼ੋਸ਼ਲਿਸਟ ਪਾਰਟੀ ਆਫ ਇੰਡੀਆ ਦੇ ਸਾਬਕਾ ਕੌਮੀ ਮੀਤ ਪ੍ਰਧਾਨ ਬਲਵੰਤ ਸਿੰਘ ਖੇੜਾ ਤੇ ਸੂਬਾ ਸਕੱਤਰ ਓਮ ਸਿੰਘ ਸਟਿਆਣਾ ਵੱਲੋਂ ਸਾਲ 2009 ‘ਚ ਕੀਤੀ ਗਈ ਸ਼ਿਕਾਇਤ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਇਨ੍ਹਾਂ ਲੀਡਰਾਂ ਵਿਰੁੱਧ ਆਈ.ਪੀ.ਸੀ. ਦੀਆਂ ਧਾਰਾਵਾਂ 182, 199, 200, 420, 465, 466, 468, 471 ਅਤੇ 120ਬੀ ਤਹਿਤ ਸਾਜ਼ਿਸ਼ ਕਰਨ, ਧੋਖਾ-ਧੜੀ ਤੇ ਜਾਅਲਸਾਜ਼ੀ ਦਾ ਮੁਕੱਦਮਾ ਚਲ ਰਿਹਾ ਹੈ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp