LATEST GSP NEWS : ਪਰਗਟ ਸਿੰਘ ਸਿੱਖਿਆ ਮੰਤਰੀ ਪੰਜਾਬ ਵੱਲੋਂ ਆਪਣੇ ਨਿੱਜ਼ੀ ਤਜ਼ਰਬੇ ਅਤੇ ਉਲੰਪਿਕ ਤੱਕ ਦਾ ਸਫ਼ਰ ਵਿਦਿਆਰਥੀਆਂ ਨਾਲ ਕੀਤਾ ਸਾਂਝਾ

ਸਿੱਖਿਆ ਮੰਤਰੀ ਸਕੂਲ, ਅਧਿਆਪਕਾਂ, ਪ੍ਰਿੰਸੀਪਲਾਂ ਅਤੇ ਵਿਦਿਆਰਥੀਆਂ ਨਾਲ ਐਜੂਸੈੱਟ ਜ਼ਰੀਏ ਹੋਏ ਰੂ ਬ ਰੂ

ਨਰੋਈ ਸਿਹਤ ਅਤੇ ਨਰੋਈ ਸੋਚ ਨਰੋਏ ਸਮਾਜ ਦੀਆਂ ਸਿਰਜਣਹਾਰ- ਪਰਗਟ ਸਿੰਘ

Advertisements

ਵਿਦਿਆਰਥੀਆਂ ਨੂੰ ਗਰੀਨ ਦੀਵਾਲੀ ਮਨਾ ਕੇ ਵਾਤਾਵਰਨ ਸਵੱਸਥਾ ਦਾ ਦਿੱਤਾ ਸੁਨੇਹਾ

Advertisements

ਮਾਤ-ਭਾਸ਼ਾ ਪੰਜਾਬੀ ਨਾਲ ਜੁੜਨ ਲਈ ਪ੍ਰੇਰਿਆ

Advertisements

ਆਪਣੇ ਨਿੱਜ਼ੀ ਤਜ਼ਰਬੇ ਅਤੇ ਉਲੰਪਿਕ ਤੱਕ ਦਾ ਸਫ਼ਰ ਵਿਦਿਆਰਥੀਆਂ ਨਾਲ ਕੀਤਾ ਸਾਂਝਾ

ਗੁਰਦਾਸਪੁਰ 2 ਨਵੰਬਰ (ਗਗਨ  ) ਖੇਡਾਂ ਅਤੇ ਪੜ੍ਹਾਈ ਵਿਦਿਆਰਥੀਆਂ ਦੇ ਚੰਗੇ ਚਰਿੱਤਰ ਨਿਰਮਾਣ ਲਈ ਬਹੁਤ ਅਹਿਮ ਹਨ। ਦ੍ਰਿੜ ਇਰਾਦਾ, ਲਗਨ ਅਤੇ ਸਖ਼ਤ ਮਿਹਨਤ ਮਿੱਥੇ ਮੁਕਾਮ ‘ਤੇ ਪਹੁੰਚਣ ਦਾ ਜ਼ਰੀਆ ਹਨ। ਨਿਸ਼ਾਨੇ ਦੀ ਪ੍ਰਾਪਤੀ ਲਈ ਹਾਂ ਪੱਖੀ ਸੋਚ ਹੋਣੀ ਬਹੁਤ ਜ਼ਰੂਰੀ ਹੈ।
ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਪਰਗਟ ਸਿੰਘ ਸਿੱਖਿਆ ਮੰਤਰੀ ਪੰਜਾਬ ਵੱਲੋਂ ਐਜੂਸੈੱਟ ਰਾਹੀਂ ਸਕੂਲ ਪ੍ਰਿੰਸੀਪਲਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਰੂ ਬ ਰੂ ਹੋਕੇ ਕੀਤਾ ਗਿਆ ।


ਸਿੱਖਿਆ ਮੰਤਰੀ ਨੇ ਆਪਣੇ ਪ੍ਰੇਰਨਾਦਾਇਕ ਸੰਬੋਧਨ ਵਿੱਚ ਕਿਹਾ ਕਿ ਸਕੂਲ ਮੁਖੀ ਅਤੇ ਅਧਿਆਪਕ ਮਾਪਿਆਂ ਤੋਂ ਬਾਅਦ ਵਿਦਿਆਰਥੀਆਂ ਨੂੰ ਚੰਗੇ ਨਾਗਰਿਕ ਬਣਾ ਕੇ ਸਮਾਜ ਵਿੱਚ ਵਿਚਰਨ ਦਾ ਵੱਲ ਦਿੰਦੇ ਹਨ। ਉਹਨਾਂ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ । ਉਹਨਾਂ ਕਿਹਾ ਕਿ ਹਰ ਬੱਚੇ ਅੰਦਰ ਛੁਪੇ ਹੁਨਰ ਨੂੰ ਪਛਾਣ ਕੇ ਸਹੀ ਸੇਧ ਦੇਣਾ ਹਰੇਕ ਅਧਿਆਪਕ ਦਾ ਫ਼ਰਜ਼ ਹੋਣਾ ਚਾਹੀਦਾ ਹੈ। ਪ੍ਰਾਇਮਰੀ ਪੱਧਰ ਤੋਂ ਹੀ ਬੱਚਿਆਂ ਦੀ ਕਰੀਅਰ ਕਾਊਂਸਿੰਗ ਕਰਨੀ ਚਾਹੀਦੀ ਹੈ।
ਪਰਗਟ ਸਿੰਘ ਨੇ ਟਾਟਾਂ ਉਤੇ ਬੈਠੇ ਕੇ ਛੋਟੇ ਹੁੰਦਿਆਂ ਸਕੂਲ ਵਿੱਚ ਕੀਤੀ ਪੜ੍ਹਾਈ ਦੇ ਦਿਨਾਂ ਨੂੰ ਚੇਤੇ ਕਰਦਿਆਂ ਕਿਹਾ ਕਿ ਅੱਜ ਉਹ ਜਿਸ ਮੁਕਾਮ ਉੱਤੇ ਵੀ ਹਨ, ਉਹ ਆਪਣੇ ਅਧਿਆਪਕਾਂ ਦੀ ਬਦੌਲਤ ਹਨ। ਉਨਾਂ ਆਪਣੇ ਮੁੱਖ ਅਧਿਆਪਕ ਰਹੇ ਮੁਖਤਿਆਰ ਸਿੰਘ, ਮੈਥ ਮਾਸਟਰ ਬਸੰਤ ਸਿੰਘ, ਫਿਜ਼ੀਕਲ ਐਜੂਕੇਸ਼ਨ ਟੀਚਰ ਦਲਜੀਤ ਸਿੰਘ, ਹਿੰਦੀ ਅਧਿਆਪਕਾ ਸੀਤਾ ਸ਼ਰਮਾ, ਡਰਾਇੰਗ ਟੀਚਰ ਗਿਆਨ ਚੰਦ ਨੂੰ ਚੇਤੇ ਕਰਦਿਆਂ ਕਿਹਾ ਕਿ ਅਧਿਆਪਕ ਦਾ ਸਮਾਜ ਵਿੱਚ ਜੋ ਰੁਤਬਾ ਹੈ, ਉਸ ਦੇ ਬਰਾਬਰ ਹੋਰ ਕੋਈ ਵੀ ਨਹੀਂ ਹੈ।
ਸਿੱਖਿਆ ਮੰਤਰੀ ਨੇ ਵਿਦਿਆਰਥੀਆਂ ਦੀ ਚੰਗੀ ਸਿਹਤ ਅਤੇ ਵਾਤਾਵਰਨ ਦੀ ਸੰਭਾਲ ਲਈ ਇਸ ਨੂੰ ਗੰਧਲਾ ਹੋਣ ਤੋਂ ਬਚਾਉਣ ਲਈ ਪਟਾਕਿਆਂ ਦੀ ਵਰਤੋਂ ਨਾ ਕਰਨ ਲਈ ਕਹਿੰਦਿਆਂ ਗਰੀਨ ਦੀਵਾਲੀ ਮਨਾਉਣ ਲਈ ਵੀ ਪ੍ਰੇਰਿਤ ਕੀਤਾ। ਉਹਨਾਂ ਕਿਹਾ ਵਿਦਿਆਰਥੀਆਂ ਨੂੰ ਚੰਗੀ ਸਿਹਤ ਲਈ ਸੰਤੁਲਿਤ ਭੋਜਨ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਫਾਸਟ ਫੂਡ ਦੀ ਵਰਤੋਂ ਤੋਂ ਪਰਹੇਜ਼ ਕਰਨਾ ਚਾਹੀਦਾ ਹੈ । ਜਿਸ ਨਾਲ ਉਹ ਵਧੇਰੇ ਤੰਦਰੁਸਤ ਜੀਵਨ ਜਿਉਂ ਸਕਦੇ ਹਨ।
ਸ. ਪਰਗਟ ਸਿੰਘ ਨੇ ਮਾਤ ਭਾਸ਼ਾ ਪੰਜਾਬੀ ਦੀ ਅਹਿਮੀਅਤ ਦੇਣ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਅੱਜ ਚੀਨ, ਜਪਾਨ ਵਰਗੇ ਮੁਲਕਾਂ ਨੇ ਆਪਣੇ ਮਾਤ ਭਾਸ਼ਾ ਵਿੱਚ ਹੀ ਤਰੱਕੀ ਕੀਤੀ ਹੈ। ਬੱਚਾ ਜੋ ਆਪਣੀ ਮਾਂ ਬੋਲੀ ਵਿੱਚ ਵਧੀਆ ਸਿੱਖ ਸਕਦਾ ਹੈ, ਉਹ ਹੋਰ ਕਿਸੇ ਭਾਸ਼ਾ ਵਿੱਚ ਨਹੀਂ। ਉਹਨਾਂ ਮਾਤ ਭਾਸ਼ਾ ਦੀ ਮਹੱਤਤਾ ਤੇ ਜ਼ੋਰ ਦਿੰਦਿਆਂ ਕਿਹਾ ਕਿ ਮਾਤ ਭਾਸ਼ਾ ਰਾਹੀਂ ਹੀ ਵਿਅਕਤੀ ਆਪਣੀਆਂ ਭਾਵਨਾਵਾਂ ਵਿਅਕਤ ਕਰ ਸਕਦਾ ਹੈ । ਉਨਾਂ ਕਿਹਾ ਕਿ ਪੰਜਾਬੀ ਵਿੱਚ ਹਰ ਵਿਸ਼ੇ ਦਾ ਗਿਆਨ ਅਨੁਵਾਦ ਕਰਕੇ ਇਸ ਨੂੰ ਡਿਜੀਟਾਈਜ਼ਡ ਕੀਤਾ ਜਾਵੇ।
ਸਿੱਖਿਆ ਮੰਤਰੀ ਨੇ ਵਿਦਿਆਰਥੀਆਂ ਨੂੰ ਚੰਗੀ ਜ਼ਿੰਦਗੀ ਜਿਉਣ ਦੇ ਹੁਨਰਾਂ ਤੋਂ ਜਾਣੂ ਕਰਵਾਇਆ ਗਿਆ। ਉਨਾਂ ਵਿਦਿਆਰਥੀਆਂ ਨੂੰ ਸਕਰਾਤਮਕ ਸੋਚ ਵਾਲਾ ਰਵੱਈਆ ਅਪਣਾਉਂਦੇ ਹੋਏ ਚੰਗੇ ਗੁਣਾਂ ਦੇ ਧਾਰਨੀ ਬਣਨ ਲਈ ਪ੍ਰੇਰਿਤ ਕੀਤਾ। ਉਨਾਂ ਕਿਹਾ ਕਿ ਜੇਕਰ ਉਹ ਦ੍ਰਿੜ ਇਰਾਦੇ ਨਾਲ ਮਿਹਨਤ ਕਰਦੇ ਹਨ ਤਾਂ ਉਹ ਕੋਈ ਵੀ ਮੁਕਾਮ ਹਾਸਲ ਕਰ ਸਕਦੇ ਹਨ। ਜ਼ਿੰਦਗੀ ਵਿੱਚ ਮਾਤਾ ਪਿਤਾ ਦੇ ਨਾਲ-ਨਾਲ ਅਧਿਆਪਕਾਂ ਦਾ ਰੋਲ ਵੀ ਬਹੁਤ ਮਹੱਤਵਪੂਰਨ ਹੁੰਦਾ ਹੈ। ਇਸ ਲਈ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਸਫ਼ਲਤਾ ਹਾਸਲ ਕਰਵਾਉਣ ਲਈ ਅਧਿਆਪਕ ਬਹੁਤ ਮਹੱਤਵਪੂਰਨ ਰੋਲ ਨਿਭਾਉਂਦੇ ਹਨ।
ਪਰਗਟ ਸਿੰਘ ਜੋ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਵੀ ਹਨ, ਨੇ ਆਪਣੇ ਹਾਕੀ ਖੇਡ ਦੇ ਸ਼ੁਰੂਆਤੀ ਦਿਨਾਂ ਨੂੰ ਚੇਤੇ ਕਰਦਿਆਂ ਕਿਹਾ ਕਿ ਕਿਵੇਂ 18 ਸਾਲ ਦੀ ਉਮਰ ਵਿੱਚ ਭਾਰਤੀ ਟੀਮ ਵੱਲੋਂ ਆਪਣੇ ਪਹਿਲੇ ਟੂਰ ਲਈ ਨਵੀਂ ਦਿੱਲੀ ਤੋਂ ਜਲੰਧਰ ਪਾਸਪੋਰਟ ਲੈਣ ਅੱਧੀ ਰਾਤ ਨੂੰ ਟਰੱਕਾਂ ਰਾਹੀਂ ਪੁੱਜੇ ਅਤੇ ਫੇਰ ਦੁਪਹਿਰ ਤੱਕ ਵਾਪਸ ਜਾਣ ਲਈ ਜਲੰਧਰ ਤੋਂ ਮਿੱਠਾਪੁਰ ਤੱਕ ਸੱਤ ਕਿਲੋਮੀਟਰ ਦੌੜ ਕੇ ਗਏ। ਉਨਾਂ ਕਿਹਾ ਕਿ ਹਾਕੀ ਖੇਡ ਨੇ ਉਨਾਂ ਨੂੰ ਟੀਮ ਭਾਵਨਾ ਵਿੱਚ ਖੇਡਣਾ ਸਿਖਾਇਆ ਜਿਸ ਲਈ ਜ਼ਿੰਦਗੀ ਦੇ ਹਰ ਮੰਚ ਉਤੇ ਟੀਮ ਖੇਡ ਵਿੱਚ ਵਿਸ਼ਵਾਸ ਰੱਖਦੇ ਹਨ ਜਿੱਥੇ ਹਰ ਵਿਅਕਤੀ ਦੀ ਆਪਣੀ ਅਹਿਮੀਅਤ ਹੈ।
ਇਸ ਮੌਕੇ ਸਿੱਖਿਆ ਸਕੱਤਰ ਅਜੋਏ ਸ਼ਰਮਾ ਨੇ ਕਿਹਾ ਕਿ ਪੜ੍ਹਾਈ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਕਰਨਾ ਹੈ। ਇਸ ਲਈ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਚੰਗੇ ਕਿਰਦਾਰ ਦੇ ਵੀ ਧਾਰਨੀ ਹੋਣਾ ਚਾਹੀਦਾ ਹੈ।
ਇਸ ਮੌਕੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪ੍ਰਦੀਪ ਅਗਰਵਾਲ ਨੇ ਸਿੱਖਿਆ ਵਿਭਾਗ ਵਿੱਚ ਪਿਛਲੇ ਸਮੇਂ ਵਿੱਚ ਹੋਈਆਂ ਨਵੀਆਂ ਪਹਿਲਕਦਮੀਆਂ ਦੀ ਸਰਾਹਣਾ ਕਰਦੇ ਹੋਏ ਸਿੱਖਿਆ ਮੰਤਰੀ ਦਾ ਧੰਨਵਾਦ ਕੀਤਾ।
ਇਸ ਮੌਕੇ ਡੀ.ਪੀ.ਆਈ. (ਸੈਕੰਡਰੀ ਸਿੱਖਿਆ) ਸੁਖਜੀਤਪਾਲ ਸਿੰਘ, ਐਸ.ਸੀ.ਈ.ਆਰ.ਟੀ. ਦੇ ਡਾਇਰੈਕਟਰ ਜਰਨੈਲ ਸਿੰਘ ਕਾਲੇਕਾ , ਡੀ.ਪੀ.ਆਈ. (ਐਲੀਮੈਂਟਰੀ ਸਿੱਖਿਆ) ਹਰਿੰਦਰ ਕੌਰ, ਸਹਾਇਕ ਡਾਇਰੈਕਟਰ ਗੁਰਜੀਤ ਸਿੰਘ ਤੇ ਸ੍ਰੀਮਤੀ ਬਿੰਦੂ ਗੁਲਾਟੀ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਯੋਗਰਾਜ ਸਿੰਘ, ਵਾਈਸ ਚੇਅਰਮੈਨ ਵਰਿੰਦਰ ਭਾਟੀਆ, ਕੰਟਰੋਲਰ ਪ੍ਰੀਖਿਆਵਾਂ ਜਨਕ ਰਾਜ ਮਹਿਰੋਕ ਅਤੇ ਸਹਾਇਕ ਸਕੱਤਰ ਗੁਰਤੇਜ ਸਿੰਘ ਵੀ ਹਾਜ਼ਰ ਸਨ।
ਗਗਨਦੀਪ ਸਿੰਘ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਨੇ ਦੱਸਿਆ ਕਿ ਉਹਨਾਂ ਦੇ ਜ਼ਿਲ੍ਹੇ ਗੁਰਦਾਸਪੁਰ ਵਿੱਚ ਹਰਪਾਲ ਸਿੰਘ ਸੰਧਾਵਾਲੀਆ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ), ਮਦਨ ਲਾਲ ਸ਼ਰਮਾ ਜ਼ਿਲ੍ਹਾ ਸਿੱਖਿਆ ਅਫ਼ਸਰ ( ਐ. ਸਿੱ) ਦੀ ਅਗਵਾਈ ਵਿੱਚ ਸਮੂਹ ਸਕੂਲਾਂ ਵਿੱਚ ਸਮੂਹ ਸਕੂਲ ਮੁਖੀਆਂ ,ਸਮੂਹ ਅਧਿਆਪਕਾਂ ਅਤੇ ਸਮੂਹ ਵਿਦਿਆਰਥੀਆਂ ਦੁਆਰਾ ਸਿੱਖਿਆ ਮੰਤਰੀ ਦੇ ਐਜੂਸੈੱਟ ਸੰਬੋਧਨ ਨੂੰ ਵੇਖਿਆ ਗਿਆ। ਇਸ ਮੌਕੇ ਡਿਪਟੀ ਡੀ.ਈ.ਓ. ਸੈਕੰ: ਲਖਵਿੰਦਰ ਸਿੰਘ , ਡਿਪਟੀ ਡੀ.ਈ.ਓ. ਐਲੀ : ਬਲਬੀਰ ਸਿੰਘ ਵੀ ਹਾਜ਼ਰ ਸਨ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply